03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਫ਼ਿਰੋਜ਼ਪੁਰ ਦੇ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਖ਼ਿਲਾਫ਼ ਪਾਰਟੀ ਹਾਈਕਮਾਂਡ ਅਨੁਸ਼ਾਸਨੀ ਕਾਰਵਾਈ ਕਰੇ : ਬਲਜੀਤ ਸਿੰਘ ਚਾਹਲ

ਅਜੀਤ ਡੈਸਕ 31-07-2026
ਅਬੋਹਰ, 30 ਜੁਲਾਈ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਕਾਂਗਰਸ ਦੇ ਬੁਲਾਰੇ ਅਤੇ ਆਲ ਇੰਡੀਆ ਕਾਂਗਰਸ ਦੇ ਮੀਡੀਆ ਕੋਆਰਡੀਨੇਟਰ ਰਾਣਾ ਬਲਜੀਤ ਸਿੰਘ ਚਾਹਲ ਨੇ ਪ੍ਰੈੱਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ ਸੰਸਦ ਸ਼ੇਰ ਸਿੰਘ ਘੁਬਾਇਆ ਨੇ ਵੱਖ-ਵੱਖ ਮੀਡੀਆ ਅਦਾਰਿਆਂ ਵਿਚ ਪੰਜਾਬ ਇੰਚਾਰਜ ਭੁਪੇਸ਼ ਬਘੇਲ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਖ਼ਿਲਾਫ਼ ਸਟੇਟਮੈਂਟ ਦਿੱਤੀ ਕਿ ਪੰਜਾਬ ਕਾਂਗਰਸ ਪ੍ਰਧਾਨ ਨੂੰ ਪ੍ਰਧਾਨਗੀ ਤੋਂ ਹਟਾਇਆ ਜਾਣਾ ਚਾਹੀਦਾ ਹੈ ਜੋ ਕਿ ਬਹੁਤ ਮੰਦਭਾਗਾ ਬਿਆਨ ਹੈ। ਰਾਣਾ ਬਲਜੀਤ ਸਿੰਘ ਚਾਹਲ ਨੇ ਕਿਹਾ ਕਿ ਸ਼ੇਰ ਸਿੰਘ ਘੁਬਾਇਆ ਪਹਿਲਾਂ ਇਹ ਦੇਖਣ ਕਿ ਰਾਜਾ ਵੜਿੰਗ ਨੂੰ ਪ੍ਰਧਾਨ ਕੌਮੀ ਪ੍ਰਧਾਨ ਮਲਿਕ ਅਰਜੁਨ ਖੜਗੇ ਅਤੇ ਰਾਹੁਲ ਗਾਂਧੀ ਨੇ ਬਣਾਇਆ, ਇਸ ਦਾ ਮਤਲਬ ਸ਼ੇਰ ਸਿੰਘ ਹੁਣ ਹਾਈਕਮਾਂਡ ਤੋਂ ਉੱਪਰ ਹੋਣਗੇ। ਉਨ੍ਹਾਂ ਕਿਹਾ ਕਿ ਪਹਿਲਾਂ ਸ਼ੇਰ ਸਿੰਘ ਇਹ ਦੱਸਣ ਕਿ ਉਹ ਟਕਸਾਲੀ ਕਾਂਗਰਸੀ ਹਨ। ਉਨ੍ਹਾਂ ਕਿਹਾ ਕਿ ਪਰਿਵਾਰ 2017 ਵਿਚ ਕਾਂਗਰਸ ਪਾਰਟੀ ਵਿਚ ਆਇਆ ਅਤੇ ਉਹ ਹੁਣ ਰਾਜਾ ਵੜਿੰਗ ਨੂੰ ਅਸਤੀਫ਼ੇ ਲਈ ਕਹਿ ਰਿਹਾ ਹੈ। ਰਾਜਾ ਵੜਿੰਗ ਜੇ ਪ੍ਰਧਾਨ ਹੈ ਤਾਂ ਆਪਣੀ ਮਿਹਨਤ ਨਾਲ ਹੈ। ਰਾਣਾ ਬਲਜੀਤ ਸਿੰਘ ਚਾਹਲ ਨੇ ਕਿਹਾ ਕਿ ਹਰ ਕਾਂਗਰਸੀ ਨੂੰ ਜ਼ਾਬਤੇ ਵਿਚ ਰਹਿ ਕੇ ਬਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਖ਼ਿਲਾਫ਼ ਪਾਰਟੀ ਹਾਈਕਮਾਂਡ ਵਲੋਂ ਅਨੁਸ਼ਾਸਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ ਜਦ ਕਿ ਪ੍ਰਧਾਨ ਲਗਾਉਣਾ ਜਾਂ ਹਟਾਉਣਾ ਹਾਈਕਮਾਂਡ ਦਾ ਕੰਮ ਹੈ, ਜਿਸ ਵਿਚ ਦਖ਼ਲ-ਅੰਦਾਜ਼ੀ ਨਹੀਂ ਕੀਤੀ ਜਾਣੀ ਚਾਹੀਦੀ।
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਪਰਾਲੀ ਪ੍ਰਬੰਧਨ ਸੰਬੰਧੀ ਖੇਤੀਬਾੜੀ ’ਤੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਅਗਲੀ ਖ਼ਬਰ ਸ਼ਹਿਰ ਨੂੰ ਸੁੰਦਰ ਅਤੇ ਹਰਾ-ਭਰਾ ਬਣਾਉਣ ਲਈ ਅਬੋਹਰ ਰੋਡ ਦੇ ਡਿਵਾਈਡਰਾਂ ’ਚ ਬੂਟੇ ਲਗਾਉਣ ਦਾ ਕੰਮ ਸ਼ੁਰੂ ਹਲਕਾ ਫ਼ਾਜ਼ਿਲਕਾ ’...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।