03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਡਿਪਟੀ ਕਮਿਸ਼ਨਰ ਵਲੋਂ ਪਰਾਲੀ ਪ੍ਰਬੰਧਨ ਸੰਬੰਧੀ ਖੇਤੀਬਾੜੀ ’ਤੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਅਜੀਤ ਡੈਸਕ 31-07-2026
ਫ਼ਾਜ਼ਿਲਕਾ, 30 ਜੁਲਾਈ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਵਲੋਂ ਜ਼ਿਲ੍ਹਾ ਫ਼ਾਜ਼ਿਲਕਾ ’ਚ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਖੇਤੀਬਾੜੀ ਵਿਭਾਗ ਅਤੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪਰਮਲ ਝੋਨੇ ਅਤੇ ਬਾਸਮਤੀ ਅਧੀਨ ਰਕਬੇ, ਬੇਲਰ ਮਸ਼ੀਨਰੀ ਦੀ ਉਪਲਬਧਤਾ, ਹੌਟਸਪੌਟ ਪਿੰਡਾਂ ਦੀ ਨਿਗਰਾਨੀ ਅਤੇ ਪਰਾਲੀ ਦੀ ਯੋਗ ਵਰਤੋਂ ਸੰਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਡਾ. ਜਗਵਿੰਦਰਜੀਤ ਸਿੰਘ ਗਰੇਵਾਲ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਵਲੋਂ ਸਬ-ਡਵੀਜ਼ਨ ਵਾਈਜ਼ ਬੇਲਰਾਂ ਦੀਆਂ ਸੂਚੀਆਂ ਸਬੰਧਿਤ ਐੱਸ.ਡੀ.ਐਮਜ਼.ਨੂੰ ਮੁਹੱਈਆ ਕਰਵਾਉਣ ਅਤੇ ਬੇਲਰ ਮਾਲਕਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੀ ਖੇਤਰ ਵਾਰ ਉਪਲਬਧਤਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਗਈ। ਹੌਟਸਪੌਟ ਪਿੰਡਾਂ ਵਿਚ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੀ ਵਿਸ਼ੇਸ਼ ਡਿਊਟੀ ਲਗਾਉਣ ਅਤੇ ਕਲੱਸਟਰ ਅਫ਼ਸਰਾਂ ਦੀ ਕਾਰਗੁਜ਼ਾਰੀ ਦੀ ਨਿਰੰਤਰ ਸਮੀਖਿਆ ਕਰਨ ਲਈ ਵੀ ਕਿਹਾ ਗਿਆ। ਇਸ ਤੋਂ ਇਲਾਵਾ ਨਵੇਂ ਪਲਾਂਟਾਂ ਵਿਖੇ ਪਰਾਲੀ ਦੀ ਸਟੋਰੇਜ ਲਈ ਢੁਕਵੀਂ ਜਗਾ ਅਤੇ ਟਰੈਕਟਰ-ਟਰਾਲੀਆਂ ਲਈ ਪਹੁੰਚ ਮਾਰਗ ਦੀ ਪਛਾਣ ਕਰਨ, ਗਊਸ਼ਾਲਾਵਾਂ ਤੋਂ ਪਰਾਲੀ ਦੀ ਲੋੜ ਸਬੰਧੀ ਮੰਗ ਪ੍ਰਾਪਤ ਕਰਨ ਅਤੇ ਬੇਲਰ ਮਾਲਕਾਂ/ਆਪੇ੍ਰਟਰਾਂ ਨਾਲ ਕਿਸਾਨਾਂ ਦੀ ਟੈਗਿੰਗ ਕਰਨ ਦੀ ਹਦਾਇਤ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਨੂੰ ਸਮੇਂ ਸਿਰ ਬੇਲਰ ਅਤੇ ਹੋਰ ਲੋੜੀਂਦੀ ਮਸ਼ੀਨਰੀ ਉਪਲਬਧ ਕਰਵਾਉਣ ਲਈ ਸਾਰੇ ਪ੍ਰਬੰਧ ਪਹਿਲਾਂ ਤੋਂ ਮੁਕੰਮਲ ਕੀਤੇ ਜਾਣ। ਇਸ ਮੌਕੇ ਐੱਸ.ਡੀ.ਐੱਮ.ਫ਼ਾਜ਼ਿਲਕਾ ਜੁਗਰਾਜ ਸਿੰਘ, ਐੱਸ.ਡੀ.ਐੱਮ ਜਲਾਲਾਬਾਦ ਕੰਵਰਜੀਤ ਸਿੰਘ, ਐੱਸ.ਡੀ. ਐੱਮ ਅਬੋਹਰ ਕ੍ਰਿਪਾਲਵੀਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਕੁਲਵੰਤ ਸਿੰਘ, ਐਕਸੀਅਨ ਅਤੇ ਐੱਸ.ਡੀ.ਓ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਖੇਤੀਬਾੜੀ ਅਫ਼ਸਰ ਮਮਤਾ, ਖੇਤੀਬਾੜੀ ਵਿਕਾਸ ਅਫ਼ਸਰ ਲਵਪ੍ਰੀਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਮਨਾਇਆ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਅਗਲੀ ਖ਼ਬਰ ਫ਼ਿਰੋਜ਼ਪੁਰ ਦੇ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਖ਼ਿਲਾਫ਼ ਪਾਰਟੀ ਹਾਈਕਮਾਂਡ ਅਨੁਸ਼ਾਸਨੀ ਕਾਰਵਾਈ ਕਰੇ : ਬਲਜੀਤ ਸਿੰਘ ਚਾਹਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।