03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਅਰੋੜਾ ਮਹਾਂ ਸਭਾ ਵਲੋਂ ਮਿਊਂਸੀਪਲ ਕਮੇਟੀ ਜਲਾਲਾਬਾਦ ਦੇ ਨਵੇਂ ਚੁਣੇ ਪ੍ਰਧਾਨ ਅਤੇ ਸੀਨੀਅਰ ਮੀਤ ਪ੍ਰਧਾਨ ਦਾ ਸਨਮਾਨ

ਅਜੀਤ ਡੈਸਕ 31-07-2026
ਫ਼ਾਜ਼ਿਲਕਾ, 30 ਜੁਲਾਈ (ਦਵਿੰਦਰ ਪਾਲ ਸਿੰਘ)-ਅਰੋੜਾ ਮਹਾਂ ਸਭਾ ਜਲਾਲਾਬਾਦ ਵਲੋਂ ਮਿਊਂਸੀਪਲ ਕਮੇਟੀ ਜਲਾਲਾਬਾਦ ਦੇ ਨਵੇਂ ਚੁਣੇ ਪ੍ਰਧਾਨ ਅਤੇ ਸੀਨੀਅਰ ਮੀਤ ਪ੍ਰਧਾਨ ਨੂੰ ਉਨ੍ਹਾਂ ਦੀ ਸ਼ਾਨਦਾਰ ਜਿੱਤ ਅਤੇ ਨਵੀਂ ਜ਼ਿੰਮੇਵਾਰੀ ਸੰਭਾਲਣ ’ਤੇ ਫੁੱਲਾਂ ਦੇ ਹਾਰ ਪਾ ਕੇ ਅਤੇ ਮੂੰਹ ਮਿੱਠਾ ਕਰਵਾ ਕੇ ਨਿੱਘੀਆਂ ਵਧਾਈਆਂ ਦਿੱਤੀਆਂ ਗਈਆਂ। ਇਸ ਮੌਕੇ ਅਰੋੜਾ ਮਹਾਂ ਸਭਾ ਦੇ ਆਗੂਆਂ ਡਾ.ਗੁਰਪ੍ਰੀਤ ਸਿੰਘ ਬੱਬਰ, ਓਮ ਪ੍ਰਕਾਸ਼ ਮੱਕੜ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਇਹ ਨਵੀਂ ਟੀਮ ਜਲਾਲਾਬਾਦ ਸ਼ਹਿਰ ਦੇ ਸਰਵਪੱਖੀ ਵਿਕਾਸ, ਸਫ਼ਾਈ ਵਿਵਸਥਾ, ਸ਼ਹਿਰ ਦੀ ਸੁੰਦਰਤਾ ਅਤੇ ਬੁਨਿਆਦੀ ਸਹੂਲਤਾਂ ਦੇ ਵਿਸਥਾਰ ਵਰਗੇ ਲੋਕ ਭਲਾਈ ਦੇ ਕੰਮਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਏਗੀ। ਉਨ੍ਹਾਂ ਆਸ ਪ੍ਰਗਟਾਈ ਕਿ ਮਿਊਂਸੀਪਲ ਕਮੇਟੀ ਸ਼ਹਿਰ ਦੇ ਹਰ ਵਰਗ ਦੀਆਂ ਉਮੀਦਾਂ ’ਤੇ ਖਰੀ ਉੱਤਰਦਿਆਂ ਵਿਕਾਸ ਦੇ ਨਵੇਂ ਮਾਪਦੰਡ ਸਥਾਪਿਤ ਕਰੇਗੀ। ਅਰੋੜਾ ਮਹਾਂ ਸਭਾ ਦੇ ਨੁਮਾਇੰਦਿਆਂ ਨੇ ਭਰੋਸਾ ਦਿਵਾਇਆ ਕਿ ਸ਼ਹਿਰ ਦੇ ਸਮਾਜਿਕ ਅਤੇ ਲੋਕ ਭਲਾਈ ਦੇ ਕਾਰਜਾਂ ਵਿਚ ਅਰੋੜਾ ਮਹਾਂ ਸਭਾ ਹਮੇਸ਼ਾ ਮਿਉਂਸੀਪਲ ਕਮੇਟੀ ਨੂੰ ਆਪਣਾ ਪੂਰਾ ਸਹਿਯੋਗ ਦੇਵੇਗੀ। ਇਸ ਮੌਕੇ ਮਹਾਂ ਸਭਾ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਨਵੇਂ ਚੁਣੇ ਪ੍ਰਧਾਨ ਅਤੇ ਸੀਨੀਅਰ ਮੀਤ ਪ੍ਰਧਾਨ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੇ ਸਫਲ ਕਾਰਜਕਾਲ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਓਮ ਪ੍ਰਕਾਸ਼ ਮੱਕੜ, ਰਮੇਸ਼ ਵਧਵਾ, ਜਸਪਾਲ ਸਿੰਘ ਦਰਗਨ, ਰਕੇਸ਼ ਗਾਂਧੀ, ਅਵਿਨਾਸ਼ ਡੋਡਾ, ਰੋਹਿਤ ਗੂੰਬਰ ਸਮੇਤ ਹੋਰ ਮੈਂਬਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਬੰਦ ਦੇ ਦੌਰਾਨ ਅਬੋਹਰ ਸ਼ਹਿਰ ਰਿਹਾ ਮੁਕੰਮਲ ਬੰਦ ਸਫ਼ਾਈ ਸੇਵਕਾਂ ਨੇ ਮੁੱਖ ਮੰਤਰੀ ਦਾ ਫੂਕਿਆ ਪੁਤਲਾ ਅਗਲੀ ਖ਼ਬਰ ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਦੇ ਵਿਰੋਧ ’ਚ ਫ਼ਾਜ਼ਿਲਕਾ ’ਚ ਵਕੀਲਾਂ ਦਾ ਪ੍ਰਦਰਸ਼ਨ ਤੇਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।