03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਪੰਜਾਬ ਬੰਦ ਦੇ ਦੌਰਾਨ ਅਬੋਹਰ ਸ਼ਹਿਰ ਰਿਹਾ ਮੁਕੰਮਲ ਬੰਦ ਸਫ਼ਾਈ ਸੇਵਕਾਂ ਨੇ ਮੁੱਖ ਮੰਤਰੀ ਦਾ ਫੂਕਿਆ ਪੁਤਲਾ

ਅਜੀਤ ਡੈਸਕ 31-07-2026
ਅਬੋਹਰ, 30 ਜੁਲਾਈ (ਵਿਵੇਕ ਹੂੜੀਆ)-ਸਫ਼ਾਈ ਸੇਵਕ ਯੂਨੀਅਨ ਵਲੋਂ ਦਿੱਤੇ ‘ਪੰਜਾਬ ਬੰਦ’ ਦੇ ਸੱਦੇ ’ਤੇ ਅਬੋਹਰ ’ਚ ਵਿਆਪਕ ਅਸਰ ਦੇਖਣ ਨੂੰ ਮਿਲਿਆ। ਵਪਾਰੀ ਵਰਗ ਅਤੇ ਸਥਾਨਕ ਸੰਸਥਾਵਾਂ ਦੇ ਪੂਰਨ ਸਹਿਯੋਗ ਨਾਲ ਸ਼ਹਿਰ ਦੇ ਮੁੱਖ ਬਾਜ਼ਾਰ ਅਤੇ ਬੱਸ ਸਟੈਂਡ ਮਾਰਕੀਟ ਸ਼ਾਮ 4 ਵਜੇ ਤੱਕ ਮੁਕੰਮਲ ਬੰਦ ਰਹੇ, ਜਦਕਿ ਸਿਰਫ਼ ਮੈਡੀਕਲ ਅਤੇ ਦੁੱਧ ਵਰਗੀਆਂ ਜ਼ਰੂਰੀ ਸੇਵਾਵਾਂ ਨੂੰ ਛੋਟ ਦਿੱਤੀ ਗਈ। ਆਪਣੀਆਂ ਮੰਗਾਂ ਨੂੰ ਲੈ ਕੇ ਸਫ਼ਾਈ ਸੇਵਕਾਂ ਅਤੇ ਸੀਵਰੇਜ ਕਰਮਚਾਰੀਆਂ ਨੇ ਭਗਵਾਨ ਵਾਲਮੀਕੀ ਮੰਦਰ ਤੋਂ ਵਿਸ਼ਾਲ ਰੋਸ ਰੈਲੀ ਕੱਢੀ। ਸ਼ਹਿਰ ਦੇ ਵੱਖ-ਵੱਖ ਮਾਰਗਾਂ ਤੋਂ ਹੁੰਦੀ ਹੋਈ ਇਸ ਰੈਲੀ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਬਾਜ਼ਾਰ ਨੰਬਰ 12 ਦੇ ਚੌਂਕ ’ਚ ਸੀ.ਐੱਮ. ਦਾ ਪੁਤਲਾ ਫੂਕਿਆ। ਇਸ ਪ੍ਰਦਰਸ਼ਨ ਵਿਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ, ਕੌਂਸਲਰਾਂ ਅਤੇ ਵਪਾਰੀਆਂ ਨੇ ਵੀ ਸ਼ਮੂਲੀਅਤ ਕੀਤੀ। ਯੂਨੀਅਨ ਆਗੂਆਂ ਨੇ ਬੰਦ ਨੂੰ ਸਫਲ ਬਣਾਉਣ ਲਈ ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਪੰਜਾਬ ਦੇ ਰਾਜਪਾਲ ਦਾ ਫ਼ਾਜ਼ਿਲਕਾ ਦੌਰਾ ਹੁਣ ਅਗਸਤ ਮਹੀਨੇ ’ਚ ਹੋਵੇਗਾ ਕਰਨ ਗਿਲਹੋਤਰਾ ਨੇ ਧਰਨਾਕਾਰੀ ਕਿਸਾਨਾਂ ਨੂੰ ਦਿੱਤੀ... ਅਗਲੀ ਖ਼ਬਰ ਅਰੋੜਾ ਮਹਾਂ ਸਭਾ ਵਲੋਂ ਮਿਊਂਸੀਪਲ ਕਮੇਟੀ ਜਲਾਲਾਬਾਦ ਦੇ ਨਵੇਂ ਚੁਣੇ ਪ੍ਰਧਾਨ ਅਤੇ ਸੀਨੀਅਰ ਮੀਤ ਪ੍ਰਧਾਨ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।