02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਅਰਨੀਵਾਲਾ ਪੁਲਿਸ ਥਾਣੇ ਅੱਗੇ ਧਰਨਾ

ਅਜੀਤ ਡੈਸਕ 01-08-2026
ਮੰਡੀ ਅਰਨੀਵਾਲਾ , 31 ਜੁਲਾਈ (ਨਿਸ਼ਾਨ ਸਿੰਘ ਮੋਹਲ਼ਾ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਪੁਲਿਸ ਥਾਣਾ ਅਰਨੀਵਾਲਾ ਅੱਗੇ ਧਰਨਾ ਦਿੱਤਾ ਗਿਆ। ਇਸ ਧਰਨੇ ’ਚ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਚੱਕ ਪੱਖੀ, ਜ਼ਿਲ੍ਹਾ ਜਨਰਲ ਸਕੱਤਰ ਲਖਵਿੰਦਰ ਸਿੰਘ , ਬਲਾਕ ਅਰਨੀਵਾਲਾ ਪ੍ਰਧਾਨ ਕਾਕਾ ਚਹਿਲ ਤੋਂ ਇਲਾਵਾ ਹੋਰ ਵੀ ਕਿਸਾਨ ਆਗੂ ਸ਼ਾਮਿਲ ਹੋਏ। ਕਿਸਾਨਾਂ ਨੇ ਕਿਹਾ ਕਿ ਪੁਲਿਸ ਥਾਣਾ ਅਰਨੀਵਾਲਾ ਵਲੋਂ ਉਨ੍ਹਾਂ ਦੀਆਂ ਮੁਸ਼ਕਿਲਾਂ ਨਾ ਸੁਣਨ ਅਤੇ ਕਿਸਾਨ ਯੂਨੀਅਨ ਨਾਲ ਸੰਬੰਧਿਤ ਮਾਮਲਿਆਂ ਨੂੰ ਹੱਲ ਨਾ ਕਰਨ ਕਰਕੇ ਇਹ ਧਰਨਾ ਅਣਮਿਥੇ ਸਮੇਂ ਲਈ ਲਗਾਇਆ ਗਿਆ ਹੈ । ਕਿਸਾਨ ਆਗੂਆਂ ਨੇ ਕਿਹਾ ਕਿ ਇਸ ਸਬੰਧੀ ਪੁਲਿਸ ਅਧਿਕਾਰੀਆਂ ਨੂੰ ਪਹਿਲਾਂ ਹੀ ਦੱਸ ਦਿੱਤਾ ਸੀ ਕਿ ਸਾਡੀਆਂ ਮੰਗਾਂ ਦਾ ਹੱਲ ਕਰ ਦਿੱਤਾ ਜਾਵੇ । ਪਰ ਵਾਰ-ਵਾਰ ਗੱਲ ਕਰਨ ਦੇ ਬਾਵਜੂਦ ਹੱਲ ਨਹੀਂ ਕੀਤਾ ਗਿਆ ਤਾਂ ਉਨ੍ਹਾਂ ਵਲੋਂ ਇਹ ਧਰਨਾ ਲਗਾਉਣਾ ਪਿਆ ਹੈ।

ਪਿਛਲੀ ਖ਼ਬਰ ਨੌਜਵਾਨ ਭਾਰਤ ਸਭਾ ਨੇ ਕੱਢਿਆ ਮੋਟਰਸਾਈਕਲ ਮਾਰਚ, ਵਿਧਾਇਕ ਨੂੰ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਸ਼ਹੀਦ-ਏ-ਆਜ਼ਮ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ’ਤੇ ਸ਼ਰਧਾ ਦੇ ਫੁੱਲ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।