02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਸ੍ਰੀ ਗੀਤਾ ਭਵਨ ਮੰਦਰ ’ਚ 2 ਅਗਸਤ ਨੂੰ ਹੋਵੇਗਾ ਰਾਸ਼ਨ ਵੰਡ ਸੇਵਾ ਪ੍ਰੋਗਰਾਮ

ਅਜੀਤ ਡੈਸਕ 01-08-2026
ਫ਼ਾਜ਼ਿਲਕਾ, 31 ਜੁਲਾਈ (ਦਵਿੰਦਰ ਪਾਲ ਸਿੰਘ)-ਸ਼੍ਰੀ ਸਨਾਤਨ ਧਰਮ ਗੀਤਾ ਭਵਨ ਮੰਦਰ ਵੱਲੋਂ ਹਰ ਮਹੀਨੇ ਦੀ ਤਰ੍ਹਾਂ ਇਸ ਵਾਰ ਵੀ ਮਹੀਨਾਵਾਰ ਰਾਸ਼ਨ ਵੰਡ ਸੇਵਾ ਸਮਾਗਮ 2 ਅਗਸਤ ਐਤਵਾਰ ਨੂੰ ਸਵੇਰੇ 10 ਤੋਂ ਦੁਪਹਿਰ 12 ਵਜੇ ਤੱਕ ਮੰਦਰ ਦੇ ਵਿਹੜੇ ਵਿਖੇ ਆਯੋਜਿਤ ਕੀਤਾ ਜਾਵੇਗਾ। ਮੰਦਰ ਦੇ ਉਪ-ਪ੍ਰਧਾਨ ਅਸ਼ਵਨੀ ਕੁਮਾਰ ਕੁੱਕੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਸੁਰਿੰਦਰ ਕੁਮਾਰ ਅਹੂਜਾ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਇਸ ਸਮਾਗਮ ਦੌਰਾਨ 131 ਵਿਧਵਾ, ਬੇਸਹਾਰਾ, ਲੋੜਵੰਦ ਅਤੇ ਅਨਾਥ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਸਮਗਰੀ ਵੰਡੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ’ਚ ਮੁੱਖ ਮਹਿਮਾਨ ਵਜੋਂ ਅਪਰਾਜਿਤਾ ਨਾਰੰਗ ਪਤਨੀ ਅਮਰ ਸਿੰਘ ਨਾਰੰਗ ਸ਼ਿਰਕਤ ਕਰਨਗੇ ਅਤੇ ਆਪਣੇ ਕਰ ਕਮਲਾਂ ਨਾਲ ਪਰਿਵਾਰਾਂ ਨੂੰ ਰਾਸ਼ਨ ਵੰਡਣਗੇ। ਅਸ਼ਵਨੀ ਕੁੱਕੜ ਨੇ ਸਮੂਹ ਅਹੁਦੇਦਾਰਾਂ, ਮੈਂਬਰਾਂ ਅਤੇ ਸ਼ਰਧਾਲੂਆਂ ਨੂੰ ਸਮੇਂ ਸਿਰ ਪਹੁੰਚ ਕੇ ਸੇਵਾ ਕਾਰਜਾਂ ’ਚ ਯੋਗਦਾਨ ਪਾਉਣ ਦੀ ਅਪੀਲ ਕੀਤੀ ਹੈ।
ਪਿਛਲੀ ਖ਼ਬਰ ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 9 ਮੁਕੱਦਮੇ ਦਰਜ ਅਗਲੀ ਖ਼ਬਰ ਵਿਧਾਇਕ ਸਵਨਾ ਨੇ ਨਗਰ ਕੌਂਸਲ ਵਿਖੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ, ਮੌਕੇ ’ਤੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।