02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਰਿਟਾਇਰਡ ਮਿਊਂਸੀਪਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਅਜੀਤ ਡੈਸਕ 01-08-2026
ਅਬੋਹਰ, 31 ਜੁਲਾਈ (ਤੇਜਿੰਦਰ ਸਿੰਘ ਖ਼ਾਲਸਾ)-ਰਿਟਾਇਰਡ ਮਿਊਂਸੀਪਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਅਬੋਹਰ ਦੀ ਮਹੀਨਾਵਾਰ ਮੀਟਿੰਗ ਨਹਿਰੂ ਪਾਰਕ ਵਿਖੇ ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ਕੁਮਾਰ ਵਾਟਸ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸੇਵਾ ਮੁਕਤ ਕਰਮਚਾਰੀਆਂ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ ਅਤੇ ਕਈ ਮਹੱਤਵਪੂਰਨ ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ। ਮੀਟਿੰਗ ਵਿਚ ਸੇਵਾ ਮੁਕਤ ਕਰਮਚਾਰੀਆਂ ਦੀਆਂ ਮੰਗਾਂ ਦੀ ਸਮੀਖਿਆ ਕੀਤੀ ਗਈ। ਮੈਂਬਰਾਂ ਨੇ ਦੱਸਿਆ ਕਿ ਇਸ ਵੇਲੇ ਕਿਸੇ ਵੀ ਕਰਮਚਾਰੀ ਦੀ ਕੋਈ ਮੰਗ ਬਕਾਇਆ ਨਹੀਂ ਹੈ, ਜਿਸ ’ਤੇ ਸਾਰੇ ਮੈਂਬਰਾਂ ਨੇ ਸੰਤੁਸ਼ਟੀ ਪ੍ਰਗਟਾਈ। ਐਸੋਸੀਏਸ਼ਨ ਲਈ ਸਥਾਈ ਦਫ਼ਤਰ ਬਣਾਉਣ ਦੇ ਉਦੇਸ਼ ਨਾਲ ਜ਼ਮੀਨ ਖ਼ਰੀਦਣ ਦਾ ਫ਼ੈਸਲਾ ਕੀਤਾ ਗਿਆ। ਇਸ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ, ਜੋ ਅਗਲੇ ਮਹੀਨੇ ਹੋਣ ਵਾਲੀ ਮੀਟਿੰਗ ਵਿਚ ਆਪਣੀ ਰਿਪੋਰਟ ਪੇਸ਼ ਕਰੇਗੀ। ਇਸ ਕਮੇਟੀ ਵਿਚ ਵਿਨੋਦ ਕੁਮਾਰ ਸ਼ਰਮਾ, ਸੱਤਿਆ ਨੰਦ ਫੁਟੇਲਾ, ਸ਼ਾਮ ਲਾਲ ਧੋਲਪੁਰੀਆ, ਸੋਹਣ ਲਾਲ ਅਤੇ ਰਾਮਜੀਤ ਨੂੰ ਮੈਂਬਰ ਨਿਯੁਕਤ ਕੀਤਾ ਗਿਆ। ਮੀਟਿੰਗ ਵਿਚ ਇਹ ਵੀ ਫ਼ੈਸਲਾ ਕੀਤਾ ਗਿਆ ਕਿ 5 ਅਗਸਤ ਨੂੰ ਸਵੇਰੇ 11 ਵਜੇ ਸਾਰੇ ਸੇਵਾ ਮੁਕਤ ਕਰਮਚਾਰੀ ਨਗਰ ਨਿਗਮ ਦਫ਼ਤਰ ਪਹੁੰਚ ਕੇ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ ਅਤੇ ਉਨ੍ਹਾਂ ਦੀ ਟੀਮ ਦਾ ਸਨਮਾਨ ਕਰਨਗੇ। ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ 7 ਅਗਸਤ ਨੂੰ ਚੰਡੀਗੜ੍ਹ ਦੇ ਸੈਕਟਰ 39 ਸਥਿਤ ਅਨਾਜ ਮੰਡੀ ਵਿਚ ਹੋਣ ਵਾਲੀ ਕਰਮਚਾਰੀਆਂ ਦੀ ਮਹਾਂ ਰੈਲੀ ਵਿਚ ਐਸੋਸੀਏਸ਼ਨ ਦੇ ਮੈਂਬਰ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ ਅਤੇ ਕਰਮਚਾਰੀਆਂ ਦੀਆਂ ਮੰਗਾਂ ਦੇ ਹੱਕ ਵਿਚ ਆਪਣੀ ਆਵਾਜ਼ ਬੁਲੰਦ ਕਰਨਗੇ। ਅੰਤ ਵਿਚ ਐਸੋਸੀਏਸ਼ਨ ਦਾ ਮਹੀਨਾਵਾਰ ਆਮਦਨ ਖ਼ਰਚ ਦਾ ਵੇਰਵਾ ਮੈਂਬਰਾਂ ਦੇ ਸਾਹਮਣੇ ਪੇਸ਼ ਕੀਤਾ ਗਿਆ, ਜਿਸ ਨੂੰ ਸਰਬਸੰਮਤੀ ਨਾਲ ਮਨਜ਼ੂਰੀ ਦੇ ਦਿੱਤੀ ਗਈ। ਪ੍ਰਧਾਨ ਅਸ਼ੋਕ ਕੁਮਾਰ ਵਾਟਸ ਨੇ ਸਾਰੇ ਮੈਂਬਰਾਂ ਨੂੰ ਸੰਸਥਾ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਭਵਿੱਖ ਵਿਚ ਵੀ ਕਰਮਚਾਰੀਆਂ ਦੇ ਹਿਤਾਂ ਦੀ ਰੱਖਿਆ ਲਈ ਇੱਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ।
ਪਿਛਲੀ ਖ਼ਬਰ ਫ਼ਾਜ਼ਿਲਕਾ ’ਚ ਡੀ.ਸੀ. ਦਫ਼ਤਰ ਸਾਹਮਣੇ ਕੈਫ਼ੇ ’ਚੋਂ ਜਨਰੇਟਰ ਦਾ ਤਾਂਬਾ ਚੋਰੀ ਅਗਲੀ ਖ਼ਬਰ ਨਸ਼ੇ ਦੀ ਦਲਦਲ ’ਚੋਂ ਨਿਕਲ ਕੇ ਨਵੀਂ ਜ਼ਿੰਦਗੀ ਵੱਲ ਵਧੀ ਰੇਖਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।