02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਫ਼ਾਜ਼ਿਲਕਾ ’ਚ ਡੀ.ਸੀ. ਦਫ਼ਤਰ ਸਾਹਮਣੇ ਕੈਫ਼ੇ ’ਚੋਂ ਜਨਰੇਟਰ ਦਾ ਤਾਂਬਾ ਚੋਰੀ

ਅਜੀਤ ਡੈਸਕ 01-08-2026
ਫ਼ਾਜ਼ਿਲਕਾ, 31 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹਾ ਮੁੱਖ ਦਫ਼ਤਰ ਨਜ਼ਦੀਕ ਪੁਲਿਸ ਪ੍ਰਸ਼ਾਸਨ ਦੇ ਦਾਅਵਿਆਂ ਦੀ ਫ਼ੂਕ ਨਿਕਲਦੀ ਨਜ਼ਰ ਆ ਰਹੀ ਹੈ। ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਿਲਕੁਲ ਸਾਹਮਣੇ ਸਥਿਤ ਸ਼ਹੀਦ ਊਧਮ ਸਿੰਘ ਮਾਰਕੀਟ ’ਚ ਬੇਖ਼ੌਫ਼ ਚੋਰਾਂ ਨੇ ਇਕ ਕੈਫ਼ੇ ਦੇ ਬਾਹਰ ਲੱਗੇ ਜਨਰੇਟਰ ਦੀ ਤੋੜ-ਭੰਨ ਕਰਕੇ ਉਸ ’ਚੋਂ ਕੀਮਤੀ ਤਾਂਬਾ ਚੋਰੀ ਕਰ ਲਿਆ। ਪੀੜਤ ਕੈਫ਼ੇ ਮਾਲਕ ਲਲਿਤ ਖੇੜਾ ਨੇ ਦੱਸਿਆ ਕਿ ਬੀਤੀ ਰਾਤ ਚੋਰਾਂ ਨੇ ਹਥੌੜੇ ਅਤੇ ਚਾਬੀਆਂ ਦੀ ਮਦਦ ਨਾਲ ਜਨਰੇਟਰ ਤੋੜ ਕੇ ਤਾਂਬਾ ਕੱਢ ਲਿਆ, ਜਿਸ ਨਾਲ ਉਨ੍ਹਾਂ ਦਾ ਲਗਭਗ 50 ਹਜ਼ਾਰ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਰੋਸ ਜ਼ਾਹਿਰ ਕਰਦਿਆਂ ਦੱਸਿਆ ਕਿ ਡੀ.ਸੀ. ਦਫ਼ਤਰ ਵਰਗੇ ਅਤੀ-ਸੰਵੇਦਨਸ਼ੀਲ ਇਲਾਕੇ ’ਚ ਵੀ ਚੋਰਾਂ ਨੂੰ ਪੁਲਿਸ ਜਾਂ ਸੀ.ਸੀ.ਟੀ.ਵੀ. ਕੈਮਰਿਆਂ ਦਾ ਕੋਈ ਡਰ ਨਹੀਂ ਹੈ। ਇਸ ਤੋਂ ਪਹਿਲਾਂ ਵੀ ਉਨ੍ਹਾਂ ਦੀ ਦੁਕਾਨ ’ਚੋਂ ਡੇਢ ਲੱਖ ਰੁਪਏ ਦੀ ਚੋਰੀ ਹੋ ਚੁੱਕੀ ਹੈ। ਪੀੜਤ ਵਪਾਰੀ ਨੇ ਪੁਲਿਸ ਨੂੰ ਲਿਖਤੀ ਸ਼ਿਕਾਇਤ ਦੇ ਕੇ ਚੋਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਨੇੜਲੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁੱਟੇਜ ਖੰਘਾਲਣੀ ਸ਼ੁਰੂ ਕਰ ਦਿੱਤੀ ਹੈ।
ਏਕ ਪੇੜ ਮਾਂ ਕੇ ਨਾਮ ਗਤੀਵਿਧੀਆਂ ਕਰਵਾਈਆਂ
ਬੱਲੂਆਣਾ, 31 ਜੁਲਾਈ (ਜਸਮੇਲ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੇਰਾ ਖੇੜਾ ਵਿਖੇ ਪ੍ਰਿੰਸੀਪਲ ਮੈਡਮ ਦੀਪਿਕਾ ਠਾਕੁਰ ਦੀ ਯੋਗ ਅਗਵਾਈ ਹੇਠ ਇਕੋ ਕਲੱਬ ਤਹਿਤ ਏਕ ਪੇੜ ਮਾਂ ਕੇ ਨਾਮ ਗਤੀਵਿਧੀ ਲਈ ਵਿਦਿਆਰਥੀਆਂ ਨੂੰ ਪੌਦੇ ਦਿੱਤੇ ਗਏ ਅਤੇ ਇਹ ਪੌਦੇ ਲਗਾ ਕੇ ਇਨ੍ਹਾਂ ਦੀ ਸੰਭਾਲ ਲਈ ਵੀ ਪ੍ਰੇਰਿਤ ਕੀਤਾ ਗਿਆ। ਇਸ ਗਤੀਵਿਧੀ ਲਈ ਇਕੋ ਕਲੱਬ ਇੰਚਾਰਜ ਮਿਸ ਪ੍ਰਿਆ ਨੇ ਵਿਦਿਆਰਥੀਆਂ ਨੂੰ ਯੋਗ ਅਗਵਾਈ ਦਿੱਤੀ। ਇਸ ਸਮੇਂ ਪ੍ਰਿੰਸੀਪਲ ਮੈਡਮ ਦੀਪਿਕਾ ਠਾਕੁਰ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਹਰੇਕ ਵਿਦਿਆਰਥੀ ਨੇ ਆਪਣੀ ਮਾਂ ਦੇ ਨਾਂ ’ਤੇ ਇਕ ਬੂਟਾ ਲਗਾਉਣਾ ਹੈ। ਜਿਸ ਨਾਲ ਸਾਡਾ ਵਾਤਾਵਰਨ ਸਾਫ਼ ਸੁਥਰਾ ਰਹੇਗਾ।
ਪਿਛਲੀ ਖ਼ਬਰ ਵਿਧਾਇਕ ਸਵਨਾ ਨੇ ਨਗਰ ਕੌਂਸਲ ਵਿਖੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ, ਮੌਕੇ ’ਤੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਅਗਲੀ ਖ਼ਬਰ ਰਿਟਾਇਰਡ ਮਿਊਂਸੀਪਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।