02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਹਲਕਾ ਫ਼ਿਰੋਜ਼ਪੁਰ ਦਿਹਾਤੀ ’ਚ ਐਸ.ਆਈ.ਆਰ.-2026 ਤਹਿਤ ਘਰ-ਘਰ ਸਰਵੇ ਦਾ 100 ਫ਼ੀਸਦੀ ਕੰਮ ਮੁਕੰਮਲ ਹੋਣ ’ਤੇ ਵਧੀਕ ਡਿਪਟੀ ਕਮਿਸ਼ਨਰ ਕ੍ਰਿਸ਼ਨਾ ਪਾਲ ਰਾਜਪੂਤ (ਵ) ਦਾ ਸਨਮਾਨ

ਅਜੀਤ ਡੈਸਕ 01-08-2026
ਫ਼ਿਰੋਜ਼ਪੁਰ, 31 ਜੁਲਾਈ (ਸੁਖਵਿੰਦਰ ਸਿੰਘ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਦੀਪਸਿਖਾ ਸ਼ਰਮਾ ਦੀ ਅਗਵਾਈ ਹੇਠ ਵੋਟਰ ਸੂਚੀਆਂ ਦੀ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਵੀਜ਼ਨ-2026 ਮੁਹਿੰਮ ਨੂੰ ਜ਼ਿਲ੍ਹੇ ਵਿਚ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ। ਇਸੇ ਤਹਿਤ ਹਲਕਾ ਫ਼ਿਰੋਜ਼ਪੁਰ ਦਿਹਾਤੀ ਵਿਚ ਘਰ-ਘਰ ਸਰਵੇ ਦਾ 100 ਫ਼ੀਸਦੀ ਕੰਮ ਸਫ਼ਲਤਾਪੂਰਵਕ ਮੁਕੰਮਲ ਹੋਣ ’ਤੇ ਡਿਪਟੀ ਕਮਿਸ਼ਨਰ ਵਲੋਂ ਚੋਣਕਾਰ ਰਜਿਸਟ੍ਰਰੇਸ਼ਨ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਕ੍ਰਿਸ਼ਨਾ ਪਾਲ ਰਾਜਪੂਤ (ਵ) ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਪ ਜ਼ਿਲ੍ਹਾ ਚੋਣ ਅਫ਼ਸਰ -ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਅਮਨਦੀਪ ਕੌਰ ਵੀ ਹਾਜ਼ਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਦੀਪਸਿਖਾ ਸ਼ਰਮਾ ਨੇ ਕਿਹਾ ਕਿ ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਭਾਰਤੀ ਚੋਣ ਕਮਿਸ਼ਨ ਵਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਮੁਹਿੰਮ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਹਲਕਾ ਫ਼ਿਰੋਜ਼ਪੁਰ ਦਿਹਾਤੀ ਵਿਚ ਨਿਰਧਾਰਿਤ ਸਮੇਂ ਤੋਂ ਪਹਿਲਾਂ ਘਰ-ਘਰ ਸਰਵੇ ਦਾ ਕੰਮ ਪੂਰਾ ਕਰਨਾ ਇਕ ਸ਼ਲਾਘਾਯੋਗ ਪ੍ਰਾਪਤੀ ਹੈ, ਜਿਸ ਦਾ ਸਿਹਰਾ ਵਧੀਕ ਡਿਪਟੀ ਕਮਿਸ਼ਨਰ (ਵ) ਸ਼ਕ੍ਰਿਸ਼ਨਾ ਪਾਲ ਰਾਜਪੂਤ ਦੀ ਸੁਚੱਜੀ ਯੋਜਨਾਬੰਦੀ, ਪ੍ਰਭਾਵਸ਼ਾਲੀ ਨਿਗਰਾਨੀ ਅਤੇ ਸਮੁੱਚੀ ਟੀਮ ਦੀ ਮਿਹਨਤ ਨੂੰ ਜਾਂਦਾ ਹੈ। ਸਨਮਾਨ ਪ੍ਰਾਪਤ ਕਰਨ ਉਪਰੰਤ ਵਧੀਕ ਡਿਪਟੀ ਕਮਿਸ਼ਨਰ ਕ੍ਰਿਸ਼ਨਾ ਪਾਲ ਰਾਜਪੂਤ (ਵ) ਨੇ ਡਿਪਟੀ ਕਮਿਸ਼ਨਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਨਮਾਨ ਸਮੁੱਚੀ ਟੀਮ ਦੀ ਸਾਂਝੀ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਪੂਰੇ ਸਮਰਪਣ ਨਾਲ ਕੰਮ ਕਰਦਿਆਂ ਇਸ ਮੁਹਿੰਮ ਨੂੰ ਸਫਲ ਬਣਾਇਆ ਹੈ ਅਤੇ ਭਵਿੱਖ ਵਿਚ ਵੀ ਇਸੇ ਤਨਦੇਹੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਗੇ।
ਪਿਛਲੀ ਖ਼ਬਰ ਵਿਧਾਇਕ ਭੁੱਲਰ ਵਲੋਂ 48 ਲੱਖ ਦੀ ਲਾਗਤ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਅਗਲੀ ਖ਼ਬਰ ਜੈਸਰਤ ਸਿੰਘ ਸੰਧੂ ਨੇ ਅਸ਼ੋਕ ਕੁਮਾਰ ਅਨੇਜਾ ਨੂੰ ਸ਼ਸ਼ੀ ਅਨੇਜਾ ਦੇ ਕੌਂਸਲਰ ਬਣਨ ’ਤੇ ਦਿੱਤੀ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।