02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਜ਼ੋਨਲ ਪਾਵਰ ਲਿਫ਼ਟਿੰਗ ਟੂਰਨਾਮੈਂਟ ’ਚ ਦਿੱਲੀ ਪਬਲਿਕ ਸਕੂਲ ਅਬੋਹਰ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 01-08-2026
ਅਬੋਹਰ, 31 ਜੁਲਾਈ (ਤੇਜਿੰਦਰ ਸਿੰਘ ਖ਼ਾਲਸਾ) ਦਿੱਲੀ ਪਬਲਿਕ ਸਕੂਲ ਦੇ ਵਾਈਸ ਚੇਅਰਮੈਨ ਕੁਨਾਲ ਭਾਦੂ ਦੀ ਯੋਗ ਅਗਵਾਈ ਅਤੇ ਮਾਰਗਦਰਸ਼ਨ ਹੇਠ ਦਿੱਲੀ ਪਬਲਿਕ ਸਕੂਲ ਅਬੋਹਰ ਦੇ ਵਿਦਿਆਰਥੀ ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਇਸੇ ਕੜੀ ਤਹਿਤ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨਲ ਪਾਵਰ ਲਿਫ਼ਟਿੰਗ ਟੂਰਨਾਮੈਂਟ ਵਿਚ 5 ਸੋਨ ਤਗਮੇ ਅਤੇ ਇਕ ਚਾਂਦੀ ਦਾ ਤਗਮਾ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਬੋਹਰ ਦੇ ਏ-ਸਕੁਏਅਰ ਜਿੰਮ ਵਿਚ ਸਿਮੀਗੋ ਇੰਟਰਨੈਸ਼ਨਲ ਸਕੂਲ ਵਲੋਂ ਕਰਵਾਏ ਗਏ ਜ਼ੋਨਲ ਪਾਵਰ ਲਿਫ਼ਟਿੰਗ ਟੂਰਨਾਮੈਂਟ ਵਿਚ ਅੰਡਰ 17 ਅਤੇ ਅੰਡਰ 19 ਵਰਗ ਦੀਆਂ ਵੱਖ-ਵੱਖ ਭਾਰ ਸ਼੍ਰੇਣੀਆਂ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਦਿੱਲੀ ਪਬਲਿਕ ਸਕੂਲ ਅਬੋਹਰ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਈ ਤਗਮੇ ਆਪਣੇ ਨਾਮ ਕੀਤੇ। ਟੂਰਨਾਮੈਂਟ ਵਿਚ ਗ੍ਰੇਡ 12 ਦੇ ਤੇਜਵੀਰ, ਗ੍ਰੇਡ 10 ਦੇ ਵਿਸ਼ੇਸ਼, ਗ੍ਰੇਡ 11 ਦੇ ਮਨਬੀਰ ਅਤੇ ਗ੍ਰੇਡ 11 ਦੇ ਸ਼ਾਬੇਗ ਸਿੰਘ ਨੇ ਆਪੋ-ਆਪਣੀ ਭਾਰ ਸ਼੍ਰੇਣੀ ਵਿਚ ਸੋਨ ਤਗਮੇ ਜਿੱਤੇ, ਜਦ ਕਿ ਗ੍ਰੇਡ 11 ਦੇ ਅਜੈਵੀਰ ਨੇ ਚਾਂਦੀ ਦਾ ਤਗਮਾ ਹਾਸਲ ਕੀਤਾ। ਇਨ੍ਹਾਂ ਸਾਰੇ ਖਿਡਾਰੀਆਂ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ ’ਤੇ ਜ਼ਿਲ੍ਹਾ ਪੱਧਰੀ ਪਾਵਰ ਲਿਫ਼ਟਿੰਗ ਮੁਕਾਬਲਿਆਂ ਲਈ ਵੀ ਕੁਆਲੀਫ਼ਾਈ ਕਰ ਲਿਆ ਹੈ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਸ਼ਵੇਤਾ ਜਸੂਜਾ ਅਤੇ ਹੈੱਡ ਆਫ਼ ਸਕੂਲ ਰਾਜੀਵ ਬਿਸ਼ਨੋਈ ਨੇ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚਿੰਗ ਸਟਾਫ਼ ਨੂੰ ਵਧਾਈ ਦਿੰਦਿਆਂ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਡੇਂਗੂ ਰੋਕਥਾਮ ਲਈ ਸਿਹਤ ਵਿਭਾਗ ਫ਼ਾਜ਼ਿਲਕਾ ਨੇ ‘ਫਰਾਈ ਡੇ ਡਰਾਈ ਡੇ’ ਮੁਹਿੰਮ ਚਲਾਈ ਅਗਲੀ ਖ਼ਬਰ ਵਿਧਾਇਕ ਭੁੱਲਰ ਵਲੋਂ 48 ਲੱਖ ਦੀ ਲਾਗਤ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।