02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਰੀਕ੍ਰਿਏਸ਼ਨ ਕਲੱਬ ਨੇ ਨਗਰ ਕੌਂਸਲ ਪ੍ਰਧਾਨ ਬਣਨ ’ਤੇ ਅਨੀਤਾ ਜੈਰਥ ਨੂੰ ਦਿੱਤੀ ਵਧਾਈ

ਅਜੀਤ ਡੈਸਕ 01-08-2026
ਫ਼ਾਜ਼ਿਲਕਾ, 31 ਜੁਲਾਈ (ਦਵਿੰਦਰ ਪਾਲ ਸਿੰਘ)- ਰੀਕ੍ਰਿਏਸ਼ਨ ਕਲੱਬ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਕਲੱਬ ਦੇ ਸੀਨੀਅਰ ਮੈਂਬਰ ਅਤੇ ਸਾਬਕਾ ਕੌਂਸਲਰ ਅਸ਼ੋਕ ਜੈਰਥ ਦੀ ਪਤਨੀ ਅਨੀਤਾ ਜੈਰਥ ਦੇ ਨਗਰ ਕੌਂਸਲ ਪ੍ਰਧਾਨ ਬਣਨ ’ਤੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਨੂੰ ਵਧਾਈ ਦਿੱਤੀ। ਕਲੱਬ ਦੇ ਸਕੱਤਰ ਅਸ਼ੋਕ ਕਾਮਰਾ ਨੇ ਦੱਸਿਆ ਕਿ ਸ਼ਹਿਰ ਦੇ ਇਤਿਹਾਸ ਵਿਚ ਪਹਿਲੀ ਵਾਰ ਕਿਸੇ ਮਹਿਲਾ ਦੇ ਨਗਰ ਕੌਂਸਲ ਪ੍ਰਧਾਨ ਬਣਨ ਦੀ ਖ਼ੁਸ਼ੀ ਵਿਚ ਕਲੱਬ ਮੈਂਬਰਾਂ ਵਲੋਂ ਸ਼੍ਰੀਮਤੀ ਜੈਰਥ ਦਾ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਨੋਟਾਂ ਦੇ ਹਾਰ ਪਹਿਨਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅਨੀਤਾ ਜੈਰਥ ਅਤੇ ਅਸ਼ੋਕ ਜੈਰਥ ਨੇ ਕਲੱਬ ਦੀ ਬਿਹਤਰੀ ਲਈ ਨਗਰ ਕੌਂਸਲ ਵਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਇਸ ਮੌਕੇ ਕਲੱਬ ਦੇ ਮੀਤ ਪ੍ਰਧਾਨ ਰੂਬੀ ਕਾਠਪਾਲ, ਖ਼ਜ਼ਾਨਚੀ ਵਿਜੇ ਗਗਨੇਜਾ, ਐਡਵੋਕੇਟ ਮਹਿੰਦਰ ਲੂਣਾ, ਡਾ. ਅਜੈ ਧਵਨ, ਰਾਜੇਸ਼ ਨਾਗਪਾਲ ਬਿੱਟਾ, ਸੁਸ਼ੀਲ ਫੁਟੇਲਾ, ਬੰਟੀ ਕੁੱਕੜੇਜਾ ਸਮੇਤ ਹੋਰ ਕਈ ਮੈਂਬਰ ਹਾਜ਼ਰ ਨ
ਪਿਛਲੀ ਖ਼ਬਰ ਸ਼ਹੀਦ ਊਧਮ ਸਿੰਘ ਪਾਰਕ ਫ਼ਾਜ਼ਿਲਕਾ ਵਿਖੇ ਮਨਾਇਆ ਗਿਆ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਅਗਲੀ ਖ਼ਬਰ ਡੇਂਗੂ ਰੋਕਥਾਮ ਲਈ ਸਿਹਤ ਵਿਭਾਗ ਫ਼ਾਜ਼ਿਲਕਾ ਨੇ ‘ਫਰਾਈ ਡੇ ਡਰਾਈ ਡੇ’ ਮੁਹਿੰਮ ਚਲਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।