02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

10 ਐਕਸ ਸਪੋਰਟਸ ਸ਼ੂਟਿੰਗ ਰੇਂਜ ਅਬੋਹਰ ਦੇ ਸ਼ੂਟਰ ਕੁਲਰਾਜ ਨੇ ਰਾਸ਼ਟਰੀ ਪੱਧਰ ’ਤੇ ਜਿੱਤਿਆ ਸੋਨ ਤਗਮਾ

ਅਜੀਤ ਡੈਸਕ 01-08-2026
ਅਬੋਹਰ, 31 ਜੁਲਾਈ (ਤੇਜਿੰਦਰ ਸਿੰਘ ਖ਼ਾਲਸਾ)-10 ਐਕਸ ਸਪੋਰਟਸ ਸ਼ੂਟਿੰਗ ਰੇਂਜ ਅਬੋਹਰ ਦੇ ਹੋਣਹਾਰ ਸ਼ੂਟਰ ਕੁਲਰਾਜ ਪੁੱਤਰ ਹਰਪ੍ਰੀਤ ਸਿੰਘ ਵਾਸੀ ਪੰਜ ਪੀਰ ਨਗਰ ਅਬੋਹਰ ਨੇ 55ਵੀਂ ਕੇਂਦਰੀ ਵਿਦਿਆਲਿਆ ਸੰਗਠਨ ਰਾਸ਼ਟਰੀ ਖੇਡਾਂ 2026 ਦੇ ਏਅਰ ਪਿਸਤੌਲ ਮੁਕਾਬਲੇ ਵਿਚ 378 ਅੰਕ ਹਾਸਲ ਕਰਕੇ ਸੋਨ ਤਗਮਾ ਆਪਣੇ ਨਾਮ ਕੀਤਾ। ਇਹ ਰਾਸ਼ਟਰੀ ਮੁਕਾਬਲੇ ਬੀਤੇ ਦਿਨੀਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਜਲੰਧਰ ਵਿਖੇ ਕਰਵਾਏ ਗਏ ਸਨ, ਜਿੱਥੇ ਅਬੋਹਰ ਦੇ ਕੁਲਰਾਜ ਨੇ ਪੰਜਾਬ ਦੀ ਨੁਮਾਇੰਦਗੀ ਕਰਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ 10 ਐਕਸ ਸਪੋਰਟਸ ਸ਼ੂਟਿੰਗ ਰੇਂਜ ਦੇ ਡਾਇਰੈਕਟਰ ਸਤਨਾਮ ਸਿੰਘ ਨੇ ਕੁਲਰਾਜ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਜਿੱਤ ਮਿਹਨਤ, ਅਨੁਸ਼ਾਸਨ ਅਤੇ ਲਗਾਤਾਰ ਅਭਿਆਸ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਕੁਲਰਾਜ ਦੀ ਇਹ ਉਪਲਬਧੀ ਪੂਰੇ ਅਬੋਹਰ ਅਤੇ ਪੰਜਾਬ ਲਈ ਮਾਣ ਵਾਲੀ ਗੱਲ ਹੈ ਅਤੇ ਇਹ ਨੌਜਵਾਨ ਸ਼ੂਟਰਾਂ ਲਈ ਪੇ੍ਰਰਨਾ ਸਰੋਤ ਬਣੇਗੀ। ਕੋਚ ਨਵਜੋਤ ਕੌਰ ਨੇ ਕਿਹਾ ਕਿ ਕੁਲਰਾਜ ਨੇ ਹਰ ਅਭਿਆਸ ਦੌਰਾਨ ਪੂਰੀ ਲਗਨ ਅਤੇ ਦ੍ਰਿੜ੍ਹ ਇਰਾਦੇ ਨਾਲ ਮਿਹਨਤ ਕੀਤੀ, ਜਿਸ ਦਾ ਨਤੀਜਾ ਅੱਜ ਰਾਸ਼ਟਰੀ ਪੱਧਰ ’ਤੇ ਸੋਨ ਤਗਮੇ ਦੇ ਰੂਪ ਵਿਚ ਮਿਲਿਆ ਹੈ। ਉਨ੍ਹਾਂ ਨੇ ਵਿਸ਼ਵਾਸ ਜਤਾਇਆ ਕਿ ਕੁਲਰਾਜ ਭਵਿੱਖ ਵਿਚ ਵੀ ਪੰਜਾਬ ਅਤੇ ਦੇਸ਼ ਦਾ ਨਾਮ ਹੋਰ ਰੌਸ਼ਨ ਕਰੇਗਾ। ਇਸ ਸ਼ਾਨਦਾਰ ਉਪਲਬਧੀ ’ਤੇ 10 ਐਕਸ ਸਪੋਰਟਸ ਸ਼ੂਟਿੰਗ ਰੇਂਜ ਅਬੋਹਰ ਦੇ ਸਮੂਹ ਪਰਿਵਾਰ ਨੇ ਕੁਲਰਾਜ ਅਤੇ ਉਸ ਦੇ ਪਰਿਵਾਰ ਨੂੰ ਦਿਲੋਂ ਵਧਾਈ ਦਿੱਤੀ ਅਤੇ ਉਸ ਦੇ ਸੁਨਹਿਰੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਪ੍ਰਕਿਰਤੀ ਕਲੱਬ ਜ਼ੀਰਾ ਵਲੋਂ ਬੂਟੇ ਲਾਉਣ ਦੀ ਮੁਹਿੰਮ ਦੀ ਸ਼ੁਰੂਆਤ ਅਗਲੀ ਖ਼ਬਰ ਸ਼ਹੀਦ ਊਧਮ ਸਿੰਘ ਪਾਰਕ ਫ਼ਾਜ਼ਿਲਕਾ ਵਿਖੇ ਮਨਾਇਆ ਗਿਆ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।