ਜ਼ੋਨਲ ਕ੍ਰਿਕਟ ਮੁਕਾਬਲੇ ’ਚ ਸਰਵਹਿੱਤਕਾਰੀ ਵਿੱਦਿਆ ਮੰਦਰ ਨੇ ਮਾਰੀ ਬਾਜ਼ੀ, 9 ਵਿਕਟਾਂ ਨਾਲ ਜਿੱਤੀ ਟਰਾਫ਼ੀ
ਫ਼ਾਜ਼ਿਲਕਾ, 1 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਸਕੂਲ ਜ਼ੋਨ ਲੈਵਲ ਕ੍ਰਿਕਟ ਟੂਰਨਾਮੈਂਟ ਵਿਚ ਸਰਵਹਿੱਤਕਾਰੀ ਵਿੱਦਿਆ ਮੰਦਰ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜੇਤੂ ਟਰਾਫ਼ੀ ਆਪਣੇ ਨਾਂਅ ਕੀਤੀ। ਕੁੱਲ 7 ਟੀਮਾਂ ਦੇ ਇਸ ਟੂਰਨਾਮੈਂਟ ਦੇ ਅੰਡਰ-14 ਲੜਕਿਆਂ ਦੇ ਫਾਈਨਲ ਮੁਕਾਬਲੇ ਵਿਚ ਸਰਵਹਿੱਤਕਾਰੀ ਵਿੱਦਿਆ ਮੰਦਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਧੂਕਾ ਨੂੰ 9 ਵਿਕਟਾਂ ਦੇ ਵੱਡੇ ਫ਼ਰਕ ਨਾਲ ਹਰਾਇਆ।
ਅਜੀਤ ਡੈਸਕ
02-08-2026