ਸ਼ਹੀਦ ਊਧਮ ਸਿੰਘ ਕਲੱਬ ਵਲੋਂ ਆਭਾ ਸਕਵੇਅਰ ਵਿਖੇ 50 ਬੂਟੇ ਲਗਾਉਂਦੇ ਹੋਏ ਦਿੱਤਾ ਵਾਤਾਵਰਨ ਸੰਭਾਲ ਦਾ ਸੰਦੇਸ਼
ਅਬੋਹਰ, 1 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਜ਼ਿਲ੍ਹਾ ਫ਼ਾਜ਼ਿਲਕਾ ਦੀ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼ਹੀਦ ਊਧਮ ਸਿੰਘ ਕਲੱਬ ਅਬੋਹਰ ਵਲੋਂ ਚੇਅਰਮੈਨ ਐਡਵੋਕੇਟ ਦੇਸਰਾਜ ਕੰਬੋਜ ਦੀ ਅਗਵਾਈ ਹੇਠ ਸ਼ਨੀਵਾਰ ਨੂੰ ਆਭਾ ਸਕਵੇਅਰ ਸ਼ਹੀਦ ਊਧਮ ਸਿੰਘ ਚੌਕ ਵਿਖੇ ਵਾਤਾਵਰਨ ਸੰਭਾਲ ਅਤੇ ਹਰਿਆਵਲੀ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ। ਇਸ ਮੌਕੇ ਕਲੱਬ ਵਲੋਂ 50 ਬੂਟੇ ਲਗਾਉਣ ਦੇ ਨਾਲ-ਨਾਲ ਆਮ ਲੋਕਾਂ ਵਿਚ ਵੀ ਬੂਟੇ ਵੰਡੇ ਗਏ ਅਤੇ ਉਨ੍ਹਾਂ ਨੂੰ ਰੁੱਖਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਅਬੋਹਰ ਦੇ ਸ਼ਹੀਦ ਊਧਮ ਸਿੰਘ ਚੌਂਕ ਵਿਖੇ ਵਾਤਾਵਰਨ ਸੰਭਾਲਣ ਪ੍ਰਤੀ ਜਾਗਰੂਕ ਕਰਨ ਲਈ ਬੂਟੇ ਲਗਾਉਂਦੇ ਹੋਏ ਸ਼ਹੀਦ ਊਧਮ ਸਿੰਘ ਕਲੱਬ ਦੇ ਮੈਂਬਰ ਅਤੇ ਹੋਰ। ਤਸਵੀਰ ਤੇਜਿੰਦਰ ਸਿੰਘ ਖ਼ਾਲਸਾ
02-08-2026