03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਜ਼ਿਲ੍ਹਾ ਮਾਸਟਰ ਅਥਲੈਟਿਕ ਐਸੋਸੀਏਸ਼ਨ ਦੀ ਨਵੀਂ ਕਾਰਜਕਾਰਨੀ ਦਾ ਐਲਾਨ

ਅਬੋਹਰ, 2 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਜ਼ਿਲ੍ਹਾ ਮਾਸਟਰ ਅਥਲੈਟਿਕ ਐਸੋਸੀਏਸ਼ਨ ਫ਼ਾਜ਼ਿਲਕਾ ਦੀ ਇਕ ਅਹਿਮ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਸੁਬੇਗ ਸਿੰਘ ਵਿਰਕ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਐਸੋਸੀਏਸ਼ਨ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਮਾਸਟਰ ਅਥਲੈਟਿਕਸ ਦੀਆਂ ਗਤੀਵਿਧੀਆਂ ਨੂੰ ਜ਼ਿਲ੍ਹਾ ਪੱਧਰ ’ਤੇ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਲਈ ਨਵੀਂ ਕਾਰਜਕਾਰਨੀ ਦਾ ਸਰਬਸੰਮਤੀ ਨਾਲ ਐਲਾਨ ਕੀਤਾ ਗਿਆ।

ਜ਼ਿਲ੍ਹਾ ਮਾਸਟਰ ਅਥਲੈਟਿਕਸ ਐਸੋਸੀਏਸ਼ਨ ਦੀ ਮੀਟਿੰਗ ਦੌਰਾਨ ਹਾਜ਼ਰ ਮੈਂਬਰ ਅਤੇ ਜਾਣਕਾਰੀ ਦਿੰਦੇ ਪ੍ਰਧਾਨ ਸੁਬੇਗ ਸਿੰਘ ਵਿਰਕ ਤਸਵੀਰ : ਤੇਜਿੰਦਰ ਸਿੰਘ ਖ਼ਾਲਸਾ 03-08-2026
ਅਬੋਹਰ, 2 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਜ਼ਿਲ੍ਹਾ ਮਾਸਟਰ ਅਥਲੈਟਿਕ ਐਸੋਸੀਏਸ਼ਨ ਫ਼ਾਜ਼ਿਲਕਾ ਦੀ ਇਕ ਅਹਿਮ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਸੁਬੇਗ ਸਿੰਘ ਵਿਰਕ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਐਸੋਸੀਏਸ਼ਨ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਮਾਸਟਰ ਅਥਲੈਟਿਕਸ ਦੀਆਂ ਗਤੀਵਿਧੀਆਂ ਨੂੰ ਜ਼ਿਲ੍ਹਾ ਪੱਧਰ ’ਤੇ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਲਈ ਨਵੀਂ ਕਾਰਜਕਾਰਨੀ ਦਾ ਸਰਬਸੰਮਤੀ ਨਾਲ ਐਲਾਨ ਕੀਤਾ ਗਿਆ। ਪ੍ਰਧਾਨ ਸੁਬੇਗ ਸਿੰਘ ਵਿਰਕ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਐਸੋਸੀਏਸ਼ਨ ਦਾ ਮੁੱਖ ਉਦੇਸ਼ ਜ਼ਿਲ੍ਹੇ ਦੇ ਮਾਸਟਰ ਅਥਲੀਟਾਂ ਨੂੰ ਇੱਕ ਮੰਚ ’ਤੇ ਇਕੱਠਾ ਕਰਨਾ, ਉਨ੍ਹਾਂ ਨੂੰ ਰਾਜ ਅਤੇ ਰਾਸ਼ਟਰੀ ਪੱਧਰ ਦੀਆਂ ਪ੍ਰਤੀਯੋਗਤਾਵਾਂ ਲਈ ਉਤਸ਼ਾਹਿਤ ਕਰਨਾ ਅਤੇ ਖੇਡਾਂ ਪ੍ਰਤੀ ਜਾਗਰੂਕਤਾ ਵਧਾਉਣਾ ਹੈ। ਉਨ੍ਹਾਂ ਕਿਹਾ ਕਿ ਨਵੀਂ ਟੀਮ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਏਗੀ। ਨਵੀਂ ਕਾਰਜਕਾਰਨੀ ਵਿਚ ਗੁਲਸ਼ਿੰਦਰ ਸਿੰਘ ਅਤੇ ਗੁਰਨਾਥ ਸਿੰਘ ਨੂੰ ਉਪ ਪ੍ਰਧਾਨ, ਸਤਨਾਮ ਸਿੰਘ ਬੁਰਜ ਨੂੰ ਜਨਰਲ ਸਕੱਤਰ, ਪੁਸ਼ਪਿੰਦਰਜੀਤ ਸਿੰਘ ਬਰਾੜ ਨੂੰ ਜੁਆਇੰਟ ਸਕੱਤਰ, ਕੁਲਬੀਰ ਸਿੰਘ ਨੂੰ ਖ਼ਜ਼ਾਨਚੀ, ਹਰਬੰਸ ਸਿੰਘ ਨੂੰ ਸਰਪ੍ਰਸਤ, ਹੰਸ ਰਾਜ ਅਤੇ ਸੁਖਦੇਵ ਸਿੰਘ ਸੰਧੂ ਨੂੰ ਆਰਗੇਨਾਈਜ਼ਿੰਗ ਸਕੱਤਰ, ਸਰਵਣ ਕੁਮਾਰ, ਰਜਿੰਦਰ ਕੁਮਾਰ ਫ਼ਾਜ਼ਿਲਕਾ ਅਤੇ ਸੁਖਦੇਵ ਸਿੰਘ ਢਿੱਲੋਂ ਨੂੰ ਸਕੱਤਰ ਅਤੇ ਰਮਨ ਕੁਮਾਰ ਫ਼ਾਜ਼ਿਲਕਾ ਨੂੰ ਵੀ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ। ਮੀਟਿੰਗ ਦੌਰਾਨ ਖੇਡਾਂ ਦੇ ਵਿਕਾਸ, ਨਵੇਂ ਖਿਡਾਰੀਆਂ ਨੂੰ ਐਸੋਸੀਏਸ਼ਨ ਨਾਲ ਜੋੜਨ ਅਤੇ ਆਉਣ ਵਾਲੀਆਂ ਮਾਸਟਰ ਅਥਲੈਟਿਕ ਚੈਂਪੀਅਨਸ਼ਿਪਾਂ ਦੀਆਂ ਤਿਆਰੀਆਂ ਸਬੰਧੀ ਵੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਅੰਤ ਵਿਚ ਨਵ-ਨਿਯੁਕਤ ਅਹੁਦੇਦਾਰਾਂ ਨੇ ਐਸੋਸੀਏਸ਼ਨ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਜ਼ਿਲ੍ਹੇ ਦਾ ਨਾਮ ਖੇਡ ਜਗਤ ਵਿਚ ਰੌਸ਼ਨ ਕਰਨ ਲਈ ਮਿਲਜੁਲ ਕੇ ਕੰਮ ਕਰਨ ਦਾ ਭਰੋਸਾ ਦਿੱਤਾ।
ਪਿਛਲੀ ਖ਼ਬਰ ਪਿੰਡ ਪੱਕਾ ਚਿਸ਼ਤੀ ’ਚ ਲੱਗਿਆ ਤੀਆਂ ਦਾ ਭਾਰੀ ਮੇਲਾ, ਮੁਟਿਆਰਾਂ, ਬਜ਼ੁਰਗਾਂ ਅਤੇ ਬੱਚਿਆਂ ਨੇ ਪਾਇਆ ਗਿੱਧਾ ਸੱਭਿਆਚਾਰਕ ਵਿ... ਅਗਲੀ ਖ਼ਬਰ ਫ਼ਾਜ਼ਿਲਕਾ ਅਪਰਾਧਨਾਮਾ - ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 7 ਮੁਕੱਦਮੇ ਦਰਜ ਸੋਲਰ ਮੋਟਰ ਦਾ ਸਟਾਰਟਰ ਅਤੇ ਤਾਰਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।