03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਪਿੰਡ ਤਲਵੰਡੀ ਮੰਗੇ ਖਾਂ ਵਿਖੇ ਸਾਲਾਨਾ ਜੋੜ ਮੇਲਾ 15 ਤੋਂ

ਜ਼ੀਰਾ, 2 ਅਗਸਤ (ਹਰਜੀਤ ਸਿੰਘ ਗਿੱਲ)-ਜ਼ੀਰਾ ਨੇੜਲੇ ਪਿੰਡ ਤਲਵੰਡੀ ਮੰਗੇ ਖਾਂ ਵਿਖੇ ਬਾਬਾ ਹਰੀ ਸਿੰਘ ਜੀ ਦੀ ਯਾਦ ਵਿਚ ਪਿੰਡ ਦੇ ਗੁਰਦੁਆਰਾ ਸਿੰਘ ਸਭਾ ਸਾਹਿਬ ਵਿਖੇ ਸਲਾਨਾ ਜੋੜ ਮੇਲਾ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਪ੍ਰਧਾਨ ਭਾਈ ਹਰਪਾਲ ਸਿੰਘ, ਹੈੱਡ ਗ੍ਰੰਥੀ ਭਾਈ ਤਰਸੇਮ ਸਿੰਘ ਅਤੇ ਸਹਾਇਕ ਗ੍ਰੰਥੀ ਬਿਕਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਬਾ ਹਰੀ ਸਿੰਘ ਜੀ ਦੇ ਸਲਾਨਾ ਜੋੜ ਮੇਲੇ ਸਬੰਧੀ ਸ਼੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮਿਤੀ 15 ਅਗਸਤ ਨੂੰ ਸਵੇਰੇ 10 ਵਜੇ ਹੋਵੇਗੀ ਅਤੇ ਇਸੇ ਦਿਨ 15 ਸਾਲਾਂ ਦੇ ਛੋਟੇ ਬੱਚਿਆਂ ਦੇ ਦਸਤਾਰ ਮੁਕਾਬਲੇ ਕਰਵਾਏ ਜਾਣਗੇ।

ਅਜੀਤ ਡੈਸਕ 03-08-2026
ਜ਼ੀਰਾ, 2 ਅਗਸਤ (ਹਰਜੀਤ ਸਿੰਘ ਗਿੱਲ)-ਜ਼ੀਰਾ ਨੇੜਲੇ ਪਿੰਡ ਤਲਵੰਡੀ ਮੰਗੇ ਖਾਂ ਵਿਖੇ ਬਾਬਾ ਹਰੀ ਸਿੰਘ ਜੀ ਦੀ ਯਾਦ ਵਿਚ ਪਿੰਡ ਦੇ ਗੁਰਦੁਆਰਾ ਸਿੰਘ ਸਭਾ ਸਾਹਿਬ ਵਿਖੇ ਸਲਾਨਾ ਜੋੜ ਮੇਲਾ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਪ੍ਰਧਾਨ ਭਾਈ ਹਰਪਾਲ ਸਿੰਘ, ਹੈੱਡ ਗ੍ਰੰਥੀ ਭਾਈ ਤਰਸੇਮ ਸਿੰਘ ਅਤੇ ਸਹਾਇਕ ਗ੍ਰੰਥੀ ਬਿਕਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਬਾ ਹਰੀ ਸਿੰਘ ਜੀ ਦੇ ਸਲਾਨਾ ਜੋੜ ਮੇਲੇ ਸਬੰਧੀ ਸ਼੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮਿਤੀ 15 ਅਗਸਤ ਨੂੰ ਸਵੇਰੇ 10 ਵਜੇ ਹੋਵੇਗੀ ਅਤੇ ਇਸੇ ਦਿਨ 15 ਸਾਲਾਂ ਦੇ ਛੋਟੇ ਬੱਚਿਆਂ ਦੇ ਦਸਤਾਰ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ 16 ਅਗਸਤ ਨੂੰ 11 ਵਜੇ ਤੋਂ ਸ਼ਾਮ 6 ਵਜੇ ਤੱਕ ਨਗਰ ਕੀਰਤਨ ਸਜਾਇਆ ਜਾਵੇਗਾ ਵਿਚ ਗਿਆਨੀ ਮੱਸਾ ਸਿੰਘ ਸਭਰਾਂ ਵਾਲਿਆਂ ਦਾ ਜੱਥਾ ਸ਼ਿਰਕਤ ਕਰੇਗਾ। ਮਿਤੀ 17 ਅਗਸਤ ਨੂੰ ਸਵੇਰੇ 10:30 ਵਜੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਉਪਰੰਤ ਸਵੇਰੇ 11 ਵਜੇ ਤੋਂ ਸ਼ਾਮ 3 ਵਜੇ ਤੱਕ ਧਾਰਮਿਕ ਦੀਵਾਨ ਸਜਾਏ ਜਾਣਗੇ। ਇਨ੍ਹਾਂ ਧਾਰਮਿਕ ਦੀਵਾਨਾਂ ਵਿਚ ਭਾਈ ਜਸਵੰਤ ਸਿੰਘ ਮੰਜੀ ਸਾਹਿਬ ਵਾਲੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ । ਇਸ ਦੌਰਾਨ ਢਾਡੀ ਜਥਾ ਬੀਬੀ ਪੁਸ਼ਪਿੰਦਰ ਕੌਰ ਖ਼ਾਲਸਾ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇਗਾ। ਇਨ੍ਹਾਂ ਸਮਾਗਮਾਂ ਸਮੇਂ ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ। ਪ੍ਰਬੰਧਕਾਂ ਨੇ ਸਮੂਹ ਸੰਗਤਾਂ ਨੂੰ ਸਮਾਗਮਾਂ ਵਿਚ ਪੁੱਜਣ ਦੀ ਅਪੀਲ ਕੀਤੀ ਹੈ।
ਪਿਛਲੀ ਖ਼ਬਰ ਬਾਬਾ ਬ੍ਰਹਮ ਦਾਸ ਜੀ ਨੇ ਸ਼ਹੀਦੀ ਸਮਾਗਮ ’ਚ ਸ਼ਹੀਦ ਊਧਮ ਸਿੰਘ ਨੂੰ ਦਿੱਤੀ ਸ਼ਰਧਾਂਜਲੀ ਕੰਬੋਜ ਭਾਈਚਾਰੇ ਦੇ ਸ਼ਾਨਾਮੱਤੇ ਇਤਿਹ... ਅਗਲੀ ਖ਼ਬਰ ਵਿਧਾਇਕ ਸਵਨਾ ਨੇ ਰਾਜ ਤਿਲਕ ਨੂੰ ਕੰਬੋਜ ਭਲਾਈ ਬੋਰਡ ਦੇ ਚੇਅਰਮੈਨ ਨਿਯੁਕਤ ਹੋਣ ’ਤੇ ਦਿੱਤੀ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।