03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਨਗਰ ਕੌਂਸਲ ਪ੍ਰਧਾਨ ਅਨੀਤਾ ਜੈਰਥ ਨੇ ਕੌਂਸਲਰ ਵੀਣਾ ਕਾਲੜਾ ਨਾਲ ਕੀਤੀ ਮੁਲਾਕਾਤ

ਫ਼ਾਜ਼ਿਲਕਾ, 2 ਅਗਸਤ (ਦਵਿੰਦਰ ਪਾਲ ਸਿੰਘ)-ਨਗਰ ਕੌਂਸਲ ਚੋਣਾਂ ਵਿਚ ਬਹੁਮਤ ਹਾਸਲ ਕਰਨ ਵਾਲੀ ਭਾਜਪਾ ਦੀ ਨਵ-ਨਿਯੁਕਤ ਪ੍ਰਧਾਨ ਅਨੀਤਾ ਜੈਰਥ ਅਤੇ ਉਨ੍ਹਾਂ ਦੇ ਪਤੀ ਅਸ਼ੋਕ ਜੈਰਥ ਨੇ ਸ਼ਹਿਰ ਦੇ ਵਿਕਾਸ ਲਈ ਸਾਰੇ ਕੌਂਸਲਰਾਂ ਨਾਲ ਮੁਲਾਕਾਤ ਦੀ ਲੜੀ ਸ਼ੁਰੂ ਕੀਤੀ ਹੈ। ਇਸੇ ਤਹਿਤ ਉਨ੍ਹਾਂ ਵਾਰਡ ਨੰਬਰ 4 ਤੋਂ ਕਾਂਗਰਸੀ ਕੌਂਸਲਰ ਵੀਣਾ ਕਾਲੜਾ ਅਤੇ ਉਨ੍ਹਾਂ ਦੇ ਪਤੀ ਸੁਰਿੰਦਰ ਕਾਲੜਾ ਨਾਲ ਖ਼ਾਸ ਮੁਲਾਕਾਤ ਕੀਤੀ।

ਅਜੀਤ ਡੈਸਕ 03-08-2026
ਫ਼ਾਜ਼ਿਲਕਾ, 2 ਅਗਸਤ (ਦਵਿੰਦਰ ਪਾਲ ਸਿੰਘ)-ਨਗਰ ਕੌਂਸਲ ਚੋਣਾਂ ਵਿਚ ਬਹੁਮਤ ਹਾਸਲ ਕਰਨ ਵਾਲੀ ਭਾਜਪਾ ਦੀ ਨਵ-ਨਿਯੁਕਤ ਪ੍ਰਧਾਨ ਅਨੀਤਾ ਜੈਰਥ ਅਤੇ ਉਨ੍ਹਾਂ ਦੇ ਪਤੀ ਅਸ਼ੋਕ ਜੈਰਥ ਨੇ ਸ਼ਹਿਰ ਦੇ ਵਿਕਾਸ ਲਈ ਸਾਰੇ ਕੌਂਸਲਰਾਂ ਨਾਲ ਮੁਲਾਕਾਤ ਦੀ ਲੜੀ ਸ਼ੁਰੂ ਕੀਤੀ ਹੈ। ਇਸੇ ਤਹਿਤ ਉਨ੍ਹਾਂ ਵਾਰਡ ਨੰਬਰ 4 ਤੋਂ ਕਾਂਗਰਸੀ ਕੌਂਸਲਰ ਵੀਣਾ ਕਾਲੜਾ ਅਤੇ ਉਨ੍ਹਾਂ ਦੇ ਪਤੀ ਸੁਰਿੰਦਰ ਕਾਲੜਾ ਨਾਲ ਖ਼ਾਸ ਮੁਲਾਕਾਤ ਕੀਤੀ। ਇਸ ਮੁਲਾਕਾਤ ਦੀ ਖ਼ਾਸ ਗੱਲ ਇਹ ਰਹੀ ਕਿ ਜੈਰਥ ਪਰਿਵਾਰ ਲਗਾਤਾਰ ਛੇਵੀਂ ਵਾਰ ਚੋਣ ਜਿੱਤ ਕੇ ਨਗਰ ਕੌਂਸਲ ਦੀ ਪ੍ਰਧਾਨਗੀ ’ਤੇ ਬਿਰਾਜਮਾਨ ਹੋਇਆ ਹੈ, ਜਦਕਿ ਕਾਲੜਾ ਪਰਿਵਾਰ ਵੀ ਛੇ ਵਾਰ ਚੋਣ ਜਿੱਤਣ ਦੇ ਦਮ ’ਤੇ ਕਾਂਗਰਸ ਵੱਲੋਂ ਪ੍ਰਧਾਨਗੀ ਪਦ ਦਾ ਦਾਅਵੇਦਾਰ ਰਿਹਾ ਹੈ। ਜੈਰਥ ਜੋੜੇ ਨੇ ਸ਼ਹਿਰ ਦੇ ਵਿਕਾਸ ਲਈ ਕਾਲੜਾ ਪਰਿਵਾਰ ਤੋਂ ਸਹਿਯੋਗ ਮੰਗਿਆ, ਜਿਸ ’ਤੇ ਕਾਲੜਾ ਪਰਿਵਾਰ ਨੇ ਵੀ ਸ਼ਹਿਰ ਦੀ ਭਲਾਈ ਲਈ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।
ਪਿਛਲੀ ਖ਼ਬਰ ਸਾਬਕਾ ਵਿਧਾਇਕ ਗੁਰਤੇਜ ਸਿੰਘ ਘੁੜਿਆਣਾ ਨੂੰ ਸਦਮਾ, ਭਤੀਜੇ ਦਾ ਦਿਹਾਂਤ ਅਗਲੀ ਖ਼ਬਰ ਨਸ਼ਾ ਤਸਕਰਾਂ ਨੇ ਮਜ਼ਦੂਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।