03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਮਿਆਣੀ ਬਸਤੀ ਅਤੇ ਜੱਟ ਵਾਲੀ ’ਚ ਡਾਕੂਮੈਂਟਰੀ ਸ਼ੋਅ ਕਰਵਾਇਆ

ਫ਼ਾਜ਼ਿਲਕਾ, 2 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸੰਤ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਦੇ ਪਿੰਡ ਮਿਆਣੀ ਬਸਤੀ ਅਤੇ ਜੱਟ ਵਾਲੀ ਉਰਫ਼ ਰਾਮ ਨਗਰ ਵਿਖੇ ਪ੍ਰਚਾਰ ਵੈਨ ਰਾਹੀਂ ਡਾਕੂਮੈਂਟਰੀ ਫ਼ਿਲਮ ਦਿਖਾਈ ਗਈ। ਇਸ ਡਾਕੂਮੈਂਟਰੀ ਵਿਚ ਗੁਰੂ ਸਾਹਿਬ ਦੇ ਜੀਵਨ, ਬਾਣੀ, ਦਰਸ਼ਨ ਅਤੇ ਮਾਨਵਤਾ ਲਈ ਦਿੱਤੇ ਅਦੁੱਤੀ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ।

ਅਜੀਤ ਡੈਸਕ 03-08-2026
ਫ਼ਾਜ਼ਿਲਕਾ, 2 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸੰਤ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਦੇ ਪਿੰਡ ਮਿਆਣੀ ਬਸਤੀ ਅਤੇ ਜੱਟ ਵਾਲੀ ਉਰਫ਼ ਰਾਮ ਨਗਰ ਵਿਖੇ ਪ੍ਰਚਾਰ ਵੈਨ ਰਾਹੀਂ ਡਾਕੂਮੈਂਟਰੀ ਫ਼ਿਲਮ ਦਿਖਾਈ ਗਈ। ਇਸ ਡਾਕੂਮੈਂਟਰੀ ਵਿਚ ਗੁਰੂ ਸਾਹਿਬ ਦੇ ਜੀਵਨ, ਬਾਣੀ, ਦਰਸ਼ਨ ਅਤੇ ਮਾਨਵਤਾ ਲਈ ਦਿੱਤੇ ਅਦੁੱਤੀ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਸ਼ੋਅ ਦੌਰਾਨ ਵੱਡੀ ਗਿਣਤੀ ’ਚ ਪਿੰਡ ਵਾਸੀਆਂ, ਨੌਜਵਾਨਾਂ, ਔਰਤਾਂ ਅਤੇ ਬਜ਼ੁਰਗਾਂ ਨੇ ਸ਼ਿਰਕਤ ਕਰਕੇ ਗੁਰੂ ਸਾਹਿਬ ਦੇ ਸਮਾਜ ਸੁਧਾਰਕ ਵਿਚਾਰਾਂ ਨੂੰ ਸਰਵਣ ਕੀਤਾ। ਫ਼ਿਲਮ ਰਾਹੀਂ ਗੁਰੂ ਰਵਿਦਾਸ ਜੀ ਦੁਆਰਾ ਮਾਨਵੀ ਸਮਾਨਤਾ, ਸਮਾਜਿਕ ਨਿਆਂ, ਭਾਈਚਾਰਕ ਸਾਂਝ, ਸੇਵਾ ਭਾਵਨਾ ਅਤੇ ਜਾਤ-ਪਾਤ ਤੋਂ ਉੱਪਰ ਉੱਠ ਕੇ ਬਰਾਬਰੀ ਵਾਲੇ ਸਮਾਜ ਦੀ ਸਥਾਪਨਾ ਦਾ ਦਿੱਤਾ ਸੰਦੇਸ਼ ਦਿਖਾਇਆ ਗਿਆ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਆਪਸੀ ਸਦਭਾਵਨਾ, ਸੱਚ ਅਤੇ ਮਾਨਵ ਏਕਤਾ ਦਾ ਰਾਹ ਦਿਖਾਉਂਦੀਆਂ ਹਨ।
ਪਿਛਲੀ ਖ਼ਬਰ ਅੰਮ੍ਰਿਤ ਮਾਡਲ ਸਕੂਲ ਦੀ ਕ੍ਰਿਕਟ ਟੀਮ ਰਹੀ ਜੇਤੂ ਅਗਲੀ ਖ਼ਬਰ ਬ੍ਰਹਮ ਰਿਸ਼ੀ ਸਕੂਲ ਦੇ ਵਿਦਿਆਰਥੀਆਂ ਨੇ ਕੁਸ਼ਤੀ ਮੁਕਾਬਲਿਆਂ ’ਚ 31 ਤਗਮੇ ਜਿੱਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।