03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਿਰੋਜ਼ਪੁਰ ਵਲੋਂ ਪਰਾਲੀ ਪ੍ਰਬੰਧਨ ਸੰਬੰਧੀ ਬਲਾਕ ਪੱਧਰੀ ਜਾਗਰੂਕਤਾ ਕੈਂਪ

ਫ਼ਿਰੋਜ਼ਪੁਰ, 2 ਅਗਸਤ (ਕੁਲਬੀਰ ਸਿੰਘ ਸੋਢੀ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ. ਏ.

ਬਲਾਕ ਪੱਧਰੀ ‘ਪਰਾਲੀ ਪ੍ਰਬੰਧਨ ਜਾਗਰੂਕਤਾ ਕੈਂਪ’ ’ਚ ਖੇਤੀਬਾੜੀ ਅਧਿਕਾਰੀ ਵਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਤਸਵੀਰ। ਅਜੀਤ ਤਸਵੀਰ 03-08-2026
ਫ਼ਿਰੋਜ਼ਪੁਰ, 2 ਅਗਸਤ (ਕੁਲਬੀਰ ਸਿੰਘ ਸੋਢੀ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ), ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ), ਫ਼ਿਰੋਜ਼ਪੁਰ ਵਲੋਂ ਪਿੰਡ ਮੋਹਕਮ ਵਾਲਾ ਵਿਖੇ ਬਲਾਕ ਪੱਧਰੀ ‘ਪਰਾਲੀ ਪ੍ਰਬੰਧਨ ਜਾਗਰੂਕਤਾ ਕੈਂਪ’ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਸ ਕੈਂਪ ਦਾ ਮੁੱਖ ਮਕਸਦ ਕਿਸਾਨਾਂ ਨਾਲ ਸਮੇਂ ਸਿਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ, ਇਸ ਦੇ ਸੁਚੱਜੇ ਪ੍ਰਬੰਧਨ ਲਈ ਉਪਲਬਧ ਤਕਨੀਕਾਂ ਦੇ ਨਾਲ-ਨਾਲ ਸਾਉਣੀ ਦੀਆਂ ਫ਼ਸਲਾਂ ਵਿਚ ਖਾਦ ਪ੍ਰਬੰਧਨ, ਨਦੀਨ ਪ੍ਰਬੰਧਨ, ਕੀੜੇ, ਬਿਮਾਰੀਆਂ ਦੀ ਪਹਿਚਾਣ ਅਤੇ ਹੱਲ ਬਾਰੇ ਜਾਗਰੂਕ ਕਰਨਾ ਸੀ। ਪੀ.ਏ.ਯੂ-ਕੇ ਵੀ ਕੇ ਫ਼ਿਰੋਜ਼ਪੁਰ ਦੇ ਡਿਪਟੀ ਡਾਇਰੈਕਟਰ ਡਾ.ਗੁਰਮੇਲ ਸਿੰਘ ਸੰਧੂ ਨੇ ਕਿਸਾਨਾਂ ਨੂੰ ਜੀ ਆਇਆਂ ਆਖਦਿਆਂ ਕ੍ਰਿਸ਼ੀ ਵਿਗਿਆਨ ਕੇਂਦਰ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਦੇ ਨਾਲ ਉਨ੍ਹਾਂ ਕਿਸਾਨਾਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਲਗਾਈਆਂ ਜਾਂਦੀਆਂ ਕਿੱਤਾ ਮੁਖੀ ਸਿਖਲਾਈਆਂ ਵਿਚ ਭਾਗ ਲੈ ਕੇ ਰੋਜ਼ਗਾਰ ਦੇ ਅਵਸਰ ਪੈਦਾ ਕਰਕੇ ਆਮਦਨ ਵਿਚ ਵਾਧੇ ਲਈ ਪ੍ਰੇਰਿਆ। ਕੈਂਪ ਦੇ ਵਿਸ਼ੇ ਦੇ ਸਬੰਧ ਵਿਚ ਬੋਲਦਿਆਂ ਉਨ੍ਹਾਂ ਕਿਹਾ ਕਿ ਕਿਸਾਨ ਪਰਾਲੀ ਪ੍ਰਬੰਧਨ ਦੇ ਹੱਲ ਲਈ ਕਾਫ਼ੀ ਯਤਨ ਕਰ ਰਹੇ ਹਨ ਅਤੇ ਅਜਿਹੇ ਪ੍ਰੋਗਰਾਮ ਪਰਾਲੀ ਦੀ ਸਾਂਭ ਸੰਭਾਲ ਨਾਲ ਨਵੇਂ ਜੁੜੇ ਕਿਸਾਨਾਂ ਵਿਚ ਹੋਰ ਊਰਜਾ ਭਰਦੇ ਹਨ। ਕੈਂਪ ਦੌਰਾਨ ਡਾ.ਮਨਜੀਤ ਕੌਰ, ਸਹਾਇਕ ਪ੍ਰੋਫੈਸਰ, ਭੂਮੀ ਵਿਗਿਆਨ ਨੇ ਕਿਸਾਨਾਂ ਨਾਲ ਮਿੱਟੀ ਪਾਣੀ ਪਰਖ ਅਤੇ ਪਰਾਲੀ ਦੀ ਸੰਭਾਲ ਲਈ ਵਰਤੀ ਜਾਂਦੀ ਮਸ਼ੀਨਰੀ ਹੈਪੀ ਸੀਡਰ, ਸੁਪਰ ਸੀਡਰ, ਮਲਚਰ ਅਤੇ ਹੋਰ ਆਧੁਨਿਕ ਖੇਤੀ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਨੂੰ ਜ਼ਮੀਨ ਵਿਚ ਮਿਲਾਉਣ ਦੇ ਤਰੀਕਿਆਂ ਬਾਰੇ ਵਿਸਥਾਰ ਨਾਲ ਦੱਸਿਆ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਕਰਨ ਨਾਲ ਜਿੱਥੇ ਵਾਤਾਵਰਣ ਬਚਦਾ ਹੈ, ਉੱਥੇ ਹੀ ਜ਼ਮੀਨ ਦੀ ਸਿਹਤ ਅਤੇ ਉਪਜਾਊ ਸ਼ਕਤੀ ਵੀ ਵਧਦੀ ਹੈ। ਡਾ.ਹਰਵਿੰਦਰ ਸਿੰਘ ਬੁੱਟਰ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਕਿਸਾਨਾਂ ਨਾਲ ਚੱਲ ਰਹੀਆਂ ਸਾਉਣੀ ਦੀਆਂ ਫ਼ਸਲਾਂ ਝੋਨੇ ਅਤੇ ਬਾਸਮਤੀ ਦੇ ਕੀੜੇ-ਮਕੌੜਿਆਂ ਅਤੇ ਬਿਮਾਰੀਆਂ ਦੀ ਪਹਿਚਾਣ ਅਤੇ ਹੱਲ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਡਾ.ਭੱਲਣ ਸਿੰਘ ਸੇਖੋਂ, ਸਹਾਇਕ ਪ੍ਰੋਫੈਸਰ ਸਬਜ਼ੀ ਵਿਗਿਆਨ ਨੇ ਕਿਸਾਨਾਂ ਨਾਲ ਸਰਦ ਰੁੱਤ ਦੀਆਂ ਸਬਜ਼ੀਆਂ ਦੀ ਕਾਸ਼ਤ ਸਬੰਧੀ ਜ਼ਰੂਰੀ ਨੁਕਤੇ ਸਾਂਝੇ ਕੀਤੇ। ਉਨ੍ਹਾਂ ਕਿਸਾਨਾਂ ਨੂੰ ਪੀ.ਏ.ਯੂ ਦੀਆਂ ਸਬਜ਼ੀਆਂ ਦੀਆਂ ਸਿਫ਼ਾਰਸ਼ ਕਿਸਮਾਂ ਅਪਣਾਉਣ ਲਈ ਪ੍ਰੇਰਿਆ। ਕੈਂਪ ਵਿਚ ਬਲਾਕ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਸ਼ਿਰਕਤ ਕੀਤੀ ਅਤੇ ਪਰਾਲੀ ਦਾ ਸਫਲਤਾਪੂਰਵਕ ਪ੍ਰਬੰਧਨ ਕਰ ਰਹੇ ਅਗਾਂਹਵਧੂ ਕਿਸਾਨ ਵੀਰਾਂ ਵਲੋਂ ਵੀ ਆਪਣੇ ਤਜਰਬੇ ਸਾਂਝੇ ਕੀਤੇ ਗਏ।
ਪਿਛਲੀ ਖ਼ਬਰ ਨਸ਼ਾ ਤਸਕਰੀ ਦੀ ਮੁਖ਼ਬਰੀ ਦੇ ਸ਼ੱਕ ਹੇਠ ਘਰ ’ਚ ਦਾਖ਼ਲ ਹੋ ਕੇ ਜਾਨਲੇਵਾ ਹਮਲਾ, ਫਾਇਰਿੰਗ ਦੇ ਦੋਸ਼ ਪਿਉ-ਪੁੱਤ ਅਤੇ ਦੋ ਔਰਤਾਂ... ਅਗਲੀ ਖ਼ਬਰ ਕਾਂਗਰਸ ਦੀ ਜ਼ਿਲ੍ਹਾ ਪੱਧਰੀ ਮੀਟਿੰਗ 4 ਅਗਸਤ ਨੂੰ , ਸਮੁੱਚੀ ਹਾਈਕਮਾਨ ਕਰੇਗੀ ਸ਼ਿਰਕਤ ਬੂਥ ਤੋਂ ਜ਼ਿਲ੍ਹਾ ਪੱਧਰ ਤੱਕ ਦੀ ਲੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।