04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਮੀਟਿੰਗ ’ਚ ਵੱਧ ਤੋਂ ਵੱਧ ਕਾਂਗਰਸੀ ਸ਼ਮੂਲੀਅਤ ਕਰਨ-ਆਸ਼ੂ ਬੰਗੜ

ਮੁੱਦਕੀ, 3 ਅਗਸਤ (ਭਾਰਤ ਭੂਸ਼ਨ ਅਗਰਵਾਲ)-ਪੰਜਾਬ ਕਾਂਗਰਸ ਦੇ ਇੰਚ. ਭੁਪੇਸ਼ ਬਘੇਲ ਦੀ ਅਗਵਾਈ ਹੇਠ ਸ਼ੁਰੂ ਕੀਤੀ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਸੂਬੇ ’ਚ ਪਾਰਟ ੀ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ ਲਈ ਮੀਲ ਪੱਥਰ ਸਾਬਤ ਹੋਵੇਗੀ।

ਅਜੀਤ ਡੈਸਕ 04-08-2026
ਮੁੱਦਕੀ, 3 ਅਗਸਤ (ਭਾਰਤ ਭੂਸ਼ਨ ਅਗਰਵਾਲ)-ਪੰਜਾਬ ਕਾਂਗਰਸ ਦੇ ਇੰਚ.ਭੁਪੇਸ਼ ਬਘੇਲ ਦੀ ਅਗਵਾਈ ਹੇਠ ਸ਼ੁਰੂ ਕੀਤੀ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਸੂਬੇ ’ਚ ਪਾਰਟ ੀ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ ਲਈ ਮੀਲ ਪੱਥਰ ਸਾਬਤ ਹੋਵੇਗੀ। ਇਹ ਪ੍ਰਗਟਾਵਾ ਕਾਂਗਰਸ ਦੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਇੰਚ.ਅਮਰਦੀਪ ਸਿੰਘ ਆਸ਼ੂ ਬੰਗੜ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਇੰਚ.ਭੁਪੇਸ਼ ਬਘੇਲ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਦੀ ਅਗਵਾਈ ਹੇਠ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ 4 ਅਗਸਤ ਦਿਨ ਮੰਗਲਵਾਰ ਨੂੰ ਕਾਂਗਰਸ ਹਾਈਕਮਾਂਡ ਦਾ ਜ਼ਿਲ੍ਹਾ ਪੱਧਰੀ ਸਮਾਗਮ ਐਮ.ਕੇ. ਪੈਲੇਸ ਮੋਗਾ ਰੋਡ, ਫ਼ਿਰੋਜ਼ਪੁਰ ਵਿਖੇ ਹੋ ਰਿਹਾ ਹੈ। ਇਸ ਸਮਾਗਮ ’ਚ ਕਾਂਗਰਸ ਪਾਰਟੀ ਦੀ ਉੱਚ ਲੀਡਰਸ਼ਿਪ ਸ਼ਮੂਲੀਅਤ ਕਰ ਰਹੀ ਹੈ। ਉਨ੍ਹਾਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਚਾਰੇ ਵਿਧਾਨ ਸਭਾ ਹਲਕੇ ਦੇ ਕਾਂਗਰਸ ਪਾਰਟੀ ਦੇ ਆਗੂ ਸਾਹਿਬਾਨ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਮੈਂਬਰ, ਐਮ.ਸੀਂਆਂ, ਬਲਾਕ ਸੰਮਤੀ ਦੇ ਮੈਂਬਰਾਂ, ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰਾਂ, ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨਾਂ ਅਤੇ ਮੈਂਬਰ ਸਾਹਿਬਾਨਾਂ ਅਤੇ ਸਮੂਹ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਜ਼ਿਲ੍ਹਾ ਪੱਧਰੀ ਸਮਾਗਮ ’ਚ ਵੱਧ ਤੋਂ ਵੱਧ ਸਾਥੀਆਂ ਨਾਲ ਸ਼ਮੂਲੀਅਤ ਕਰਨ। ਉਨ੍ਹਾਂ ਕਿਹਾ ਕਿ ਇਹ ਮੁਹਿੰਮ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਜਿੱਤ ਦਾ ਮਜ਼ਬੂਤ ਆਧਾਰ ਬਣੇਗੀ।
ਪਿਛਲੀ ਖ਼ਬਰ ਰਾਮ ਨਗਰ ਢਾਣੀ ’ਚ ਗੁਰੂ ਰਵਿਦਾਸ ਜੀ ਦੇ ਜੀਵਨ ’ਤੇ ਆਧਾਰਿਤ ਡਾਕੂਮੈਂਟਰੀ ਦਿਖਾਈ ਹੁਣ ਘਰ ਬੈਠੇ ਭੇਜੋ ਰੱਖੜੀ, ਫਿਰੋਜ਼ਪੁਰ... ਅਗਲੀ ਖ਼ਬਰ ਐੱਸ.ਬੀ.ਐੱਸ ਸਟੇਟ ਯੂਨੀਵਰਸਿਟੀ ’ਚ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਅੱਗੇ ਆਉਣ ਦਾ ਸੱਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।