04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਭਾਗ ਸਿੰਘ ਖ਼ਾਲਸਾ ਕਾਲਜ ਦੀ ਵਿਦਿਆਰਥਣ ਭਾਵਨਾ ਨੇ ਪੰਜਾਬ ਯੂਨੀਵਰਸਿਟੀ ’ਚ ਕੀਤਾ ਦੂਜਾ ਸਥਾਨ ਹਾਸਿਲ

ਅਬੋਹਰ, 3 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਮ. ਏ.

ਅਜੀਤ ਡੈਸਕ 04-08-2026
ਅਬੋਹਰ, 3 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਮ.ਏ. ਹਿੰਦੀ ਸਮੈਸਟਰ ਚੌਥੇ ਦਾ ਐਲਾਨਿਆ ਗਿਆ ਨਤੀਜਾ ਸਥਾਨਕ ਭਾਗ ਸਿੰਘ ਖ਼ਾਲਸਾ ਕਾਲਜ ਲਈ ਮਾਣ ਵਾਲਾ ਰਿਹਾ। ਮਹਿਲਾ ਸਿੱਖਿਆ ਦੇ ਖੇਤਰ ’ਚ ਇਸ ਵਿੱਦਿਅਕ ਸੰਸਥਾ ਦਾ ਪ੍ਰੀਖਿਆ ਨਤੀਜਾ ਸੌ ਫ਼ੀਸਦੀ ਰਿਹਾ। ਮਿਲੀ ਜਾਣਕਾਰੀ ਅਨੁਸਾਰ ਕਾਲਜ ਦੀ ਵਿਦਿਆਰਥਣ ਭਾਵਨਾ ਪੁੱਤਰੀ ਭੂਪ ਸਿੰਘ ਨੇ 81.37 ਫ਼ੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ’ਚ ਦੂਜਾ ਅਤੇ ਕਾਲਜ ਵਿਚ ਪਹਿਲਾ ਸਥਾਨ ਹਾਸਿਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ। ਇਸੇ ਤਰ੍ਹਾਂ ਪੂਨਮ ਪੁੱਤਰੀ ਵਿਸ਼ਨੂੰ ਕੁਮਾਰ ਨੇ 80.25 ਫ਼ੀਸਦੀ ਅੰਕ ਹਾਸਿਲ ਕਰਕੇ ਕਾਲਜ ਵਿਚ ਦੂਜਾ ਜਦ ਕਿ ਕੁਸੁਮ ਪੁੱਤਰੀ ਦੇਵੀ ਲਾਲ ਨੇ 75.06 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿਚ ਤੀਜਾ ਸਥਾਨ ਹਾਸਲ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਕਾਲਜ ਦੇ ਚੇਅਰਮੈਨ ਸਰਦਾਰ ਗੁਰਲਾਲ ਸਿੰਘ ਬਰਾੜ ਫ਼ੱਤਣਵਾਲਾ ਸਮੂਹ ਪ੍ਰਬੰਧਕ ਕਮੇਟੀ ਅਤੇ ਕਾਰਜਕਾਰੀ ਪ੍ਰਿੰਸੀਪਲ ਡਾ.ਇਕਬਾਲ ਕੌਰ ਨੇ ਵਿਭਾਗ ਮੁਖੀ ਡਾ.ਰੀਤਿਕਾ, ਵਿਦਿਆਰਥਣਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਕਰਕੇ ਕਾਲਜ ਅਤੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਏਕਲ ਫਾਊਂਡੇਸ਼ਨ ਦੇ 5 ਰੋਜ਼ਾ ਅਭਿਆਸ ਵਰਗ ਦਾ ਹੋਇਆ ਸਮਾਪਨ ਅਗਲੀ ਖ਼ਬਰ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ ਕੰਟਰੈਕਟ ਵਰਕਰ ਯੂਨੀਅਨ ਵਲੋਂ 3 ਰੋਜ਼ਾ ਹੜਤਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।