ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਸੁਰਿੰਦਰ ਸਿੰਘ ਖ਼ਾਲਸਾ ਨੂੰ ਅਕਾਲੀ ਦਲ ਅੰਮ੍ਰਿਤਸਰ ’ਚੋਂ ਕੱਢਿਆ
ਅਬੋਹਰ, 3 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਿਲ੍ਹਾ ਪ੍ਰਧਾਨ ਤੇਜਪਾਲ ਸਿੰਘ ਕੁੰਡਲ ਨੇ ਪਾਰਟੀ ਦੇ ਬੱਲੂਆਣਾ ਹਲਕਾ ਇੰਚਾਰਜ ਰਹੇ ਸੁਰਿੰਦਰ ਸਿੰਘ ਖ਼ਾਲਸਾ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਤੁਰੰਤ ਪ੍ਰਭਾਵ ਨਾਲ ਪਾਰਟੀ ਵਿਚੋਂ ਮੁਅੱਤਲ ਕਰ ਦਿੱਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਤੇਜਪਾਲ ਸਿੰਘ ਕੁੰਡਲ ਨੇ ਦੱਸਿਆ ਕਿ ਸੁਰਿੰਦਰ ਸਿੰਘ ਖ਼ਾਲਸਾ ਪਿਛਲੇ ਕੁਝ ਸਮੇਂ ਤੋਂ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਿਲ ਹੋ ਰਿਹਾ ਸੀ ਅਤੇ ਲਗਾਤਾਰ ਪਾਰਟੀ ਦੀ ਕਿਸੇ ਵੀ ਮੀਟਿੰਗ ਵਿਚ ਸ਼ਾਮਿਲ ਨਹੀਂ ਹੋ ਰਿਹਾ ਸੀ।
ਅਜੀਤ ਡੈਸਕ
04-08-2026