05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਵਾਤਾਵਰਨ ਨੂੰ ਬਚਾਉਣ ਲਈ ਜ਼ੀਰਾ ਵਿਕਾਸ ਪ੍ਰੀਸ਼ਦ ਦਾ ਉਪਰਾਲਾ

ਜ਼ੀਰਾ,4 ਅਗਸਤ (ਰਜਨੀਸ਼ ਕਥੂਰੀਆ)-ਵਾਤਾਵਰਨ ਨੂੰ ਬਚਾਉਣ ਲਈ ਸਮਾਜ ਸੇਵੀ ਸੰਸਥਾ ਜ਼ੀਰਾ ਵਿਕਾਸ ਪ੍ਰੀਸ਼ਦ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਕੜੀ ਦੇ ਤਹਿਤ ਪ੍ਰੀਸ਼ਦ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਨੇਰ ਵਿਖੇ ਵਾਤਾਵਰਨ ਨੂੰ ਸਮਰਪਿਤ ਇਕ ਸਮਾਗਮ ਦਾ ਆਯੋਜਿਤ ਕੀਤਾ ਗਿਆ।

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਨੇਰ ਵਿਖੇ ਬੂਟਾ ਲਗਾਉਂਦੇ ਹੋਏ ਜ਼ੀਰਾ ਵਿਕਾਸ ਪ੍ਰੀਸ਼ਦ ਦੇ ਸਰਪ੍ਰਸਤ ਸੁਖਦੇਵ ਬਿੱਟੂ ਵਿੱਜ, ਪ੍ਰਧਾਨ ਚਰਨਪ੍ਰੀਤ ਸਿੰਘ ਸੋਨੂੰ ਅਤੇ ਹੋਰ। ਤਸਵੀਰ-ਰਜਨੀਸ਼ ਕਥੂਰੀਆ 05-08-2026
ਜ਼ੀਰਾ,4 ਅਗਸਤ (ਰਜਨੀਸ਼ ਕਥੂਰੀਆ)-ਵਾਤਾਵਰਨ ਨੂੰ ਬਚਾਉਣ ਲਈ ਸਮਾਜ ਸੇਵੀ ਸੰਸਥਾ ਜ਼ੀਰਾ ਵਿਕਾਸ ਪ੍ਰੀਸ਼ਦ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਕੜੀ ਦੇ ਤਹਿਤ ਪ੍ਰੀਸ਼ਦ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਨੇਰ ਵਿਖੇ ਵਾਤਾਵਰਨ ਨੂੰ ਸਮਰਪਿਤ ਇਕ ਸਮਾਗਮ ਦਾ ਆਯੋਜਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਗਰਾਊਂਡ ਵਿਚ 50 ਫਲਦਾਰ, ਫੁੱਲਦਾਰ ਅਤੇ ਛਾਂਦਾਰ ਬੂਟੇ ਲਗਾ ਕੇ ਵਾਤਾਵਰਨ ਨੂੰ ਹਰਿਆ ਭਰਿਆ ਰੱਖਣ ਦਾ ਸੰਦੇਸ਼ ਦਿੱਤਾ ਗਿਆ। ਇਸ ਦੌਰਾਨ ਜੀਰਾ ਵਿਕਾਸ ਪ੍ਰੀਸ਼ਦ ਵਲੋਂ ਸਕੂਲ ਅਨੁਸ਼ਾਸਨ ਨਾਲ ਚਲਾਉਣ ਲਈ ਸਮੂਹ ਸਟਾਫ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਬੂਟਾ ਲਗਾਉਣ ਦੀ ਮੁਹਿੰਮ ਨਾਲ ਕੀਤੀ ਗਈ। ਜ਼ੀਰਾ ਵਿਕਾਸ ਪ੍ਰੀਸ਼ਦ ਦੇ ਸਰਪ੍ਰਸਤ ਅਤੇ ਨਗਰ ਕੌਂਸਲ ਜ਼ੀਰਾ ਦੇ ਸਾਬਕਾ ਮੀਤ ਪ੍ਰਧਾਨ ਸੁਖਦੇਵ ਬਿੱਟੂ ਵਿੱਜ,ਪ੍ਰਧਾਨ ਚਰਨਪ੍ਰੀਤ ਸਿੰਘ ਸੋਨੂੰ ਅਤੇ ਜਨਰਲ ਸਕੱਤਰ ਜਗਦੇਵ ਸ਼ਰਮਾ ਨੇ ਇਸ ਦੌਰਾਨ ਸੰਬੋਧਨ ਵਾਤਾਵਰਨ ਨੂੰ ਬਚਾਉਣ ਲਈ ਬੂਟੇ ਲਗਾਉਣ ਦੀ ਮੁਹਿੰਮ ਨੂੰ ਇੱਕ ਲੋਕ ਲਹਿਰ ਬਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਬੂਟੇ ਲਗਾਉਣੇ ਅਤੇ ਉਨ੍ਹਾਂ ਦਾ ਪਾਲਣ ਪੋਸ਼ਣ ਕਰਕੇ ਅਸੀਂ ਵਾਤਾਵਰਨ ਨੂੰ ਹਰਿਆ ਭਰਿਆ ਕਰ ਸਕਦੇ ਹਾਂ ਜੋ ਕਿ ਸਾਡੀਆਂ ਆਉਣ ਵਾਲੀਆਂ ਪੀੜੀਆਂ ਲਈ ਵੀ ਫਾਇਦੇਮੰਦ ਹੈ। ਉਹਨਾਂ ਕਿਹਾ ਕਿ ਹਰਿਆਵਲ ਹੋਣ ਕਾਰਨ ਵਾਤਾਵਰਨ ਵਿਚ ਆਕਸੀਜਨ ਦਾ ਵਾਧਾ ਹੁੰਦਾ ਹੈ ਜੋ ਮਨੁੱਖੀ ਸਿਹਤ ਲਈ ਅਤੀ ਜਰੂਰੀ ਹੈ। ਇਸ ਦੌਰਾਨ ਸੰਸਥਾ ਵੱਲੋਂ ਸਕੂਲ ਦੇ ਇੰਚਾਰਜ ਬਾਜ ਸਿੰਘ ਭੁੱਲਰ, ਅਧਿਆਪਕ ਪ੍ਰਦੀਪ ਸ਼ਰਮਾ, ਮੀਨੂ ਸ਼ਰਮਾ, ਸ਼ਿਵਾਨੀ, ਮੀਨਾਕਸ਼ੀ, ਗੁਰਮੀਤ ਸਿੰਘ, ਸੀਮਾ, ਅਮਨਪ੍ਰੀਤ ਸਿੰਘ, ਅੰਮ੍ਰਿਤਪਾਲ ਸਿੰਘ, ਕਰਨਜੀਤ ਕੌਰ, ਮੈਨੇਜਰ ਜੁਗਰਾਜ ਸਿੰਘ ਅਤੇ ਜੂਨੀਅਰ ਸਹਾਇਕ ਗੁਰਵਿੰਦਰ ਸਿੰਘ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰੀਸ਼ਦ ਦੇ ਜਨਰਲ ਸਕੱਤਰ ਜਗਦੇਵ ਸ਼ਰਮਾ, ਗੁਰਬਖਸ਼ ਸਿੰਘ ਵਿੱਜ, ਅਨਿਲ ਬਜਾਜ, ਰਿਪਨ ਅਰੋੜਾ, ਸੋਨੂੰ ਗੁਜਰਾਲ, ਸੁਰਿੰਦਰ ਸ਼ਰਮਾ ਜੇ. ਈ. ਰਮੇਸ਼ ਚੰਦਰ ਫਾਰਮਾਸਿਸਟ , ਰਵੀ ਸ਼ਰਮਾ ਕਾਨੂੰਗੋ ਅਤੇ ਸਕੂਲ ਸਟਾਫ ਹਾਜ਼ਰ ਸੀ।
ਪਿਛਲੀ ਖ਼ਬਰ ਕੇ.ਜੀ.ਐਸ ਟੀਮ ਫਾਊਂਡੇਸ਼ਨ ਦੀ ਹਰਿਆਵਲ ਮੁਹਿੰਮ ਨੂੰ ਭਾਰਤੀ ਸਟੇਟ ਬੈਂਕ ਦਾ ਮਿਲਿਆ ਮਜ਼ਬੂਤ ਸਹਿਯੋਗ ਅਗਲੀ ਖ਼ਬਰ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਲਈ ਨੌਰੰਗ ਸਿੰਘ ਵਾਲਾ ਤੋਂ ਨੌਜਵਾਨਾਂ ਦਾ ਜਥਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।