05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਇੰਪੀਰੀਅਲ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ ਜ਼ੋਨਲ ਖੇਡਾਂ ’ਚ ਗੱਡੇ ਝੰਡੇ, ਜਿੱਤੇ ਕਈ ਤਗਮੇ

ਅਬੋਹਰ, 4 ਅਗਸਤ (ਵਿਵੇਕ ਹੂੜੀਆ)-ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫ਼ਾਰ ਐਕਸੀਲੈਂਸ ਖੁਈਆਂ ਸਰਵਰ ਦੇ ਖਿਡਾਰੀਆਂ ਨੇ 70ਵੀਆਂ ਪੰਜਾਬ ਸਪੋਰਟਸ ਐਸੋਸੀਏਸ਼ਨ ਦੀਆਂ ਜ਼ੋਨ ਪੱਧਰੀ ਪ੍ਰਤੀਯੋਗਤਾਵਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਡੀ.

ਅਜੀਤ ਡੈਸਕ 05-08-2026
ਅਬੋਹਰ, 4 ਅਗਸਤ (ਵਿਵੇਕ ਹੂੜੀਆ)-ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫ਼ਾਰ ਐਕਸੀਲੈਂਸ ਖੁਈਆਂ ਸਰਵਰ ਦੇ ਖਿਡਾਰੀਆਂ ਨੇ 70ਵੀਆਂ ਪੰਜਾਬ ਸਪੋਰਟਸ ਐਸੋਸੀਏਸ਼ਨ ਦੀਆਂ ਜ਼ੋਨ ਪੱਧਰੀ ਪ੍ਰਤੀਯੋਗਤਾਵਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਹਰੀਪੁਰਾ ਵਿਖੇ ਆਯੋਜਿਤ ਜ਼ੋਨ ਪੱਧਰੀ ਯੋਗਾ ਚੈਂਪੀਅਨਸ਼ਿਪ ’ਚ ਕੋਚ ਵਰਸ਼ਾ ਦੀ ਦੇਖ-ਰੇਖ ਹੇਠ ਸਕੂਲ ਦੇ ਖਿਡਾਰੀਆਂ ਨੇ 5 ਸੋਨ, 3 ਚਾਂਦੀ ਅਤੇ 1 ਇਕ ਕਾਂਸੇ ਦਾ ਤਗਮਾ ਜਿੱਤਿਆ। ਇਸ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ 7 ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਕੁਆਲੀਫ਼ਾਈ ਕੀਤਾ। ਇਸ ਤੋਂ ਇਲਾਵਾ, ਇੰਪੀਰੀਅਲ ਸਕੂਲ ਵਿਖੇ ਕਰਵਾਈ ਗਈ ਜ਼ੋਨ ਪੱਧਰੀ ਕੁਸ਼ਤੀ ਪ੍ਰਤੀਯੋਗਤਾ ਵਿਚ ਵੀ ਕੋਚ ਅਨੰਦ ਬਿਸ਼ਨੋਈ ਅਤੇ ਵਿਕਰਮ ਸਿੰਘ ਦੀ ਰਹਿਨੁਮਾਈ ਹੇਠ ਪਹਿਲਵਾਨਾਂ ਨੇ ਵੱਖ-ਵੱਖ ਭਾਰ ਵਰਗਾਂ ਵਿਚ ਕਈ ਸੋਨ ਅਤੇ ਚਾਂਦੀ ਦੇ ਤਗਮੇ ਆਪਣੇ ਨਾਂ ਕੀਤੇ। ਸਕੂਲ ਦੇ ਡਾਇਰੈਕਟਰ ਸੁਖਵਿੰਦਰ ਪਾਲ ਅਤੇ ਪ੍ਰਿੰਸੀਪਲ ਰਵੀ ਕੁਮਾਰ ਨੇ ਜੇਤੂ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਕਰੜੀ ਮਿਹਨਤ, ਅਨੁਸ਼ਾਸਨ ਅਤੇ ਸਮਰਪਣ ਦਾ ਨਤੀਜਾ ਹੈ।
ਪਿਛਲੀ ਖ਼ਬਰ ਅਬੋਹਰ ਦੀ ਸੀਵਰੇਜ ਲਾਈਨ ’ਚੋਂ ਨਿਕਲੇ ਸੀਮੈਂਟ ਨਾਲ ਭਰੇ 7-8 ਗੱਟੇ, ਜਾਂਚ ਦੀ ਉੱਠੀ ਮੰਗ ਸੁਪਰ ਸੈਕਸ਼ਨ ਮਸ਼ੀਨ ਦੌਰਾਨ ਲਗਾ... ਅਗਲੀ ਖ਼ਬਰ ਐਲ.ਏ.ਡੀ.ਸੀ.ਪ੍ਰਣਾਲੀ ਦੇ ਵਿਰੋਧ ’ਚ ਫ਼ਾਜ਼ਿਲਕਾ ਦੇ 10 ਵਕੀਲਾਂ ਵਲੋਂ ਭੁੱਖ ਹੜਤਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।