06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਪੀ.ਐੱਮ.ਆਰ.ਏ ਦੇ ਵਫ਼ਦ ਨੇ ਅਬੋਹਰ ਦੀ ਮੇਅਰ ਪੂਜਾ ਵਧਵਾ ਨੂੰ ਦਿੱਤੀ ਵਧਾਈ

ਅਬੋਹਰ, 5 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਮੈਡੀਕਲ ਰਿਪ੍ਰਜ਼ੈਂਟੇਟਿਵ ਐਸੋਸੀਏਸ਼ਨ ਅਬੋਹਰ ਦੇ ਇਕ ਵਫ਼ਦ ਨੇ ਸ਼ਹਿਰ ਦੀ ਪਹਿਲੀ ਮਹਿਲਾ ਮੇਅਰ ਸ੍ਰੀਮਤੀ ਪੂਜਾ ਵਧਵਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੇਅਰ ਬਣਨ ’ਤੇ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਵਫ਼ਦ ਨੇ ਉਮੀਦ ਜਤਾਈ ਕਿ ਉਨ੍ਹਾਂ ਦੀ ਅਗਵਾਈ ਹੇਠ ਅਬੋਹਰ ਸ਼ਹਿਰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹੇਗਾ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਹੋਰ ਗਤੀ ਮਿਲੇਗੀ।

ਅਜੀਤ ਡੈਸਕ 06-08-2026
ਅਬੋਹਰ, 5 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਮੈਡੀਕਲ ਰਿਪ੍ਰਜ਼ੈਂਟੇਟਿਵ ਐਸੋਸੀਏਸ਼ਨ ਅਬੋਹਰ ਦੇ ਇਕ ਵਫ਼ਦ ਨੇ ਸ਼ਹਿਰ ਦੀ ਪਹਿਲੀ ਮਹਿਲਾ ਮੇਅਰ ਸ੍ਰੀਮਤੀ ਪੂਜਾ ਵਧਵਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੇਅਰ ਬਣਨ ’ਤੇ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਵਫ਼ਦ ਨੇ ਉਮੀਦ ਜਤਾਈ ਕਿ ਉਨ੍ਹਾਂ ਦੀ ਅਗਵਾਈ ਹੇਠ ਅਬੋਹਰ ਸ਼ਹਿਰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹੇਗਾ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਹੋਰ ਗਤੀ ਮਿਲੇਗੀ। ਇਸ ਮੌਕੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਮੇਅਰ ਪੂਜਾ ਵਧਵਾ ਨੂੰ ਸੰਸਥਾ ਵਲੋਂ ਸਮੇਂ-ਸਮੇਂ ’ਤੇ ਕੀਤੀਆਂ ਜਾ ਰਹੀਆਂ ਸਮਾਜ ਸੇਵਾ ਅਤੇ ਲੋਕ ਭਲਾਈ ਦੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਐਸੋਸੀਏਸ਼ਨ ਵਲੋਂ ਨਿਯਮਿਤ ਤੌਰ ’ਤੇ ਮੁਫ਼ਤ ਮੈਡੀਕਲ ਕੈਂਪ ਲਗਾਏ ਜਾਂਦੇ ਹਨ, ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ ਜਾਂਦੀਆਂ ਹਨ, ਸਰਦੀਆਂ ਦੌਰਾਨ ਸੜਕ ਸੁਰੱਖਿਆ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਰਿਫਲੈਕਟਰ ਵੰਡ ਮੁਹਿੰਮ ਚਲਾਈ ਜਾਂਦੀ ਹੈ, ਖੂਨਦਾਨ ਕੈਂਪ ਲਗਾਏ ਜਾਂਦੇ ਹਨ ਅਤੇ ਹੋਰ ਕਈ ਸਮਾਜ ਸੇਵੀ ਕਾਰਜ ਕੀਤੇ ਜਾਂਦੇ ਹਨ। ਇਸ ਵਫ਼ਦ ਵਿਚ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਵੀਨ ਡੋਡਾ, ਲਵਲੀਨ ਸ਼ਰਮਾ, ਸ਼ਿਵਾ ਖੁਰਾਨਾ, ਆਯੁਸ਼ ਕੁਮਾਰ ਅਤੇ ਪੁਨੀਤ ਸ਼ਰਮਾ ਸ਼ਾਮਲ ਸਨ। ਇਸ ਮੌਕੇ ਕੌਂਸਲਰ ਵਿਪਨ ਸ਼ਰਮਾ ਅਤੇ ਸਾਬਕਾ ਕੌਂਸਲਰ ਨਰੇਸ਼ ਵਧਵਾ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਮੰਦਰ ਦਾ ਮਾਹੌਲ ਖ਼ਰਾਬ ਕਰਨ ਵਾਲੇ ਦੋਸ਼ੀਆਂ ਦੀ ਜਲਦ ਗ੍ਰਿਫ਼ਤਾਰੀ ਹੋਵੇ - ਅਸ਼ੋਕ ਸਰੀਨ ਹਿੱਕੀ ਅਗਲੀ ਖ਼ਬਰ ਵਿਕਾਸ ਦੇ ਕੰਮਾਂ ਦੇ ਮਾਮਲੇ ਵਿਚ ਉੱਤਰੀ ਹਲਕੇ ਦਾ ਬਜਟ ਵਧਾਏਗੀ ਨਗਰ ਨਿਗਮ ਉੱਤਰੀ ਹਲਕੇ ਦੀਆਂ ਵੀ ਜ਼ਿਆਦਾ ਨੇ ਸੀਵਰ ਜਾਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।