06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਦੀਆਂ ਸਮੂਹ ਮੁਲਾਜ਼ਮ ਜਥੇਬੰਦੀਆਂ ਹੋਈਆਂ ਸਰਗਰਮ 7 ਨੂੰ ਹੋ ਰਹੀ ਮਹਾਂ ਰੈਲੀ ਦੀਆਂ ਤਿਆਰੀਆਂ ਜ਼ੋਰਾਂ ’ਤੇ

ਫ਼ਾਜ਼ਿਲਕਾ, 5 ਅਗਸਤ (ਦਵਿੰਦਰ ਪਾਲ ਸਿੰਘ)-ਜਿਵੇਂ-ਜਿਵੇਂ ਚੋਣਾਂ ਦਾ ਸਮਾਂ ਨੇੜੇ ਆਉਂਦਾ ਜਾ ਰਿਹਾ ਹੈ, ਉਸੇ ਤਰ੍ਹਾਂ ਪੰਜਾਬ ਦੀਆਂ ਮੁਲਾਜ਼ਮ ਜਥੇਬੰਦੀਆਂ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਸਰਗਰਮ ਹੋ ਗਈਆਂ ਹਨ। ਜਿਸ ਦੇ ਚਲਦਿਆਂ ਹੁਣ ਜਥੇਬੰਦੀਆਂ ਵਲੋਂ 7 ਅਗਸਤ ਨੂੰ ਮਿਲ ਕੇ ਮਹਾਂਰੈਲੀ ਕੀਤੀ ਜਾ ਰਹੀ ਹੈ।

ਅਜੀਤ ਡੈਸਕ 06-08-2026
ਫ਼ਾਜ਼ਿਲਕਾ, 5 ਅਗਸਤ (ਦਵਿੰਦਰ ਪਾਲ ਸਿੰਘ)-ਜਿਵੇਂ-ਜਿਵੇਂ ਚੋਣਾਂ ਦਾ ਸਮਾਂ ਨੇੜੇ ਆਉਂਦਾ ਜਾ ਰਿਹਾ ਹੈ, ਉਸੇ ਤਰ੍ਹਾਂ ਪੰਜਾਬ ਦੀਆਂ ਮੁਲਾਜ਼ਮ ਜਥੇਬੰਦੀਆਂ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਸਰਗਰਮ ਹੋ ਗਈਆਂ ਹਨ। ਜਿਸ ਦੇ ਚਲਦਿਆਂ ਹੁਣ ਜਥੇਬੰਦੀਆਂ ਵਲੋਂ 7 ਅਗਸਤ ਨੂੰ ਮਿਲ ਕੇ ਮਹਾਂਰੈਲੀ ਕੀਤੀ ਜਾ ਰਹੀ ਹੈ। ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੀਨੀਅਰ ਆਗੂਆਂ ਗੁਰਪ੍ਰੀਤ ਸਿੰਘ ਮੰਗਵਾਲ ਤੇ ਗਗਨਦੀਪ ਸਿੰਘ ਭੁੱਲਰ ਨੇ ਸਾਂਝੇ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਪੰਜਾਬ ਦੇ ਸਮੁੱਚੇ ਮੁਲਾਜ਼ਮ 7 ਅਗਸਤ ਦੀ ਮਹਾਂ ਰੈਲੀ ਵਿਚ ਲੱਖਾਂ ਦੀ ਗਿਣਤੀ ਵਿਚ ਸ਼ਾਮਿਲ ਹੋਣਗੇ । ਪਸਸਫ ਫੈਡਰੇਸ਼ਨ ਦੇ ਆਗੂ ਸੁਖਜਿੰਦਰ ਸਿੰਘ ਫ਼ਾਜ਼ਿਲਕਾ ਅਤੇ ਸੂਬਾ ਪ੍ਰੈਸ ਸਕੱਤਰ ਰਵਿੰਦਰ ਸ਼ਰਮਾ ਫ਼ਾਜ਼ਿਲਕਾ ਦਾ ਕਹਿਣਾ ਹੈ ਕਿ ਸਰਕਾਰ ਨਾਲ ਕਈ ਗੇੜਾਂ ਦੀਆਂ ਗੱਲਬਾਤਾਂ ਤੋਂ ਬਾਅਦ ਵੀ ਕੋਈ ਨਤੀਜਾ ਨਹੀਂ ਨਿਕਲਿਆ। ਜਿਸ ਕਰਕੇ ਹੁਣ ਆਰ-ਪਾਰ ਦੇ ਸੰਘਰਸ਼ ਦੇ ਰੂਪ ਵਿਚ 7 ਅਗਸਤ ਦੀ ਮਹਾਂ ਰੈਲੀ ਕੀਤੀ ਜਾ ਰਹੀ ਹੈ। ਇਸ ਮੌਕੇ ਸਿਹਤ ਵਿਭਾਗ ਦੇ ਸੀਨੀਅਰ ਮੁਲਾਜ਼ਮ ਆਗੂ ਗੁਰਦੇਵ ਸਿੰਘ ਢਿੱਲੋਂ,ਵਿਰਸਾ ਸਿੰਘ ਪੰਨੂ,ਮਨਜੀਤ ਕੌਰ ਗੁਰਦਾਸਪੁਰ,ਨਰਿੰਦਰ ਸ਼ਰਮਾ ਫ਼ਿਰੋਜ਼ਪੁਰ,ਗੁਲਜਾਰ ਖਾਨ,ਸੁਖਵਿੰਦਰ ਦੋਦਾ ਸਮੇਤ ਹੋਰ ਆਗੂ ਹਾਜਰ ਸਨ ।
ਪਿਛਲੀ ਖ਼ਬਰ ਖੇਤੀਬਾੜੀ ਦਫ਼ਤਰ ਵਲੋਂ ਸੀ.ਆਰ.ਐਮ ਸਕੀਮ ਅਧੀਨ ਸਬਸਿਡੀ ’ਤੇ ਦਿੱਤੇ ਖੇਤੀ ਸੰਦਾਂ ਦੀ ਕੀਤੀ ਸ਼ਨਾਖਤ ਅਗਲੀ ਖ਼ਬਰ ਸੀ.ਐਚ.ਸੀ. ਖੂਈਖੇੜਾ ਵਿਖੇ ਗਰਭਵਤੀ ਔਰਤਾਂ ਨੂੰ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।