08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਪੰਜਾਬ ਸਰਕਾਰ ਪ੍ਰਤੀ ਗਾਂ ਪ੍ਰਤੀ ਦਿਨ ਦੇਵੇਗੀ 61 ਰੁਪਏ, ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼- ਕੀਮਤੀ ਭਗਤ

ਫ਼ਾਜ਼ਿਲਕਾ, 7 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਗਊ ਸੇਵਾ ਕਮਿਸ਼ਨ ਦੇ ਵਾਈਸ ਚੇਅਰਮੈਨ ਕੀਮਤੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਗਊ ਧਨ ਦੀ ਸੰਭਾਲ ਅਤੇ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਰਾਜ ਸਰਕਾਰ ਨੇ ਰਜਿਸਟਰਡ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼ ਕਰ ਦਿੱਤੇ ਹਨ, ਜਦੋਂ ਕਿ ਸਰਕਾਰੀ ਗਊਸ਼ਾਲਾਵਾਂ ਨੂੰ ਪ੍ਰਤੀ ਗਾਂ ਪ੍ਰਤੀ ਦਿਨ 61 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ।

ਅਜੀਤ ਡੈਸਕ 08-08-2026

ਫ਼ਾਜ਼ਿਲਕਾ, 7 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਗਊ ਸੇਵਾ ਕਮਿਸ਼ਨ ਦੇ ਵਾਈਸ ਚੇਅਰਮੈਨ ਕੀਮਤੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਗਊ ਧਨ ਦੀ ਸੰਭਾਲ ਅਤੇ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਰਾਜ ਸਰਕਾਰ ਨੇ ਰਜਿਸਟਰਡ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼ ਕਰ ਦਿੱਤੇ ਹਨ, ਜਦੋਂ ਕਿ ਸਰਕਾਰੀ ਗਊਸ਼ਾਲਾਵਾਂ ਨੂੰ ਪ੍ਰਤੀ ਗਾਂ ਪ੍ਰਤੀ ਦਿਨ 61 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਗਊਸ਼ਾਲਾਵਾਂ ਨੂੰ ਜਲਦ ਹੀ ਮੁਫ਼ਤ ਗਊਧਨ ਲਿਫਟਰ ਵੀ ਮੁਹੱਈਆ ਕਰਵਾਏ ਜਾਣਗੇ ਤਾਂ ਜੋ ਬੇਸਹਾਰਾ ਗਊਧਨ ਨੂੰ ਸੁਰੱਖਿਅਤ ਢੰਗ ਨਾਲ ਗਊਸ਼ਾਲਾਵਾਂ ਤੱਕ ਪਹੁੰਚਾਇਆ ਜਾ ਸਕੇ। ਫ਼ਾਜ਼ਿਲਕਾ ਦੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਅਧਿਕਾਰੀਆਂ ਅਤੇ ਗਊਸ਼ਾਲਾ ਪ੍ਰਬੰਧਕਾਂ ਨਾਲ ਬੈਠਕ ਅਤੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕੀਮਤੀ ਭਗਤ ਨੇ ਕਿਹਾ ਕਿ ਗਊਧਨ ਦੀ ਸੰਭਾਲ ਨਾਲ ਜੁੜੇ ਸਾਰੇ ਜਾਇਜ਼ ਮਾਮਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਗਊਸ਼ਾਲਾ ਪ੍ਰਬੰਧਕਾਂ ਨਾਲ ਨਿਯਮਤ ਬੈਠਕਾਂ ਕੀਤੀਆਂ ਜਾਣ। ਉਨ੍ਹਾਂ ਦੱਸਿਆ ਕਿ ਸੜਕਾਂ ’ਤੇ ਘੁੰਮ ਰਹੇ ਬੇਸਹਾਰਾ ਪਸ਼ੂਆਂ ਨੂੰ ਗਊਸ਼ਾਲਾਵਾਂ ’ਚ ਪਹੁੰਚਾਉਣ ਦੀ ਮੁਹਿੰਮ ਤੇਜ਼ ਕੀਤੀ ਜਾਵੇਗੀ, ਜਿਸ ਨਾਲ ਸੜਕ ਹਾਦਸਿਆਂ ਅਤੇ ਕਿਸਾਨਾਂ ਦੀਆਂ ਫ਼ਸਲਾਂ ਦੇ ਨੁਕਸਾਨ ਨੂੰ ਰੋਕਿਆ ਜਾ ਸਕੇਗਾ। ਵਾਈਸ ਚੇਅਰਮੈਨ ਨੇ ਪਸ਼ੂ ਪਾਲਨ ਵਿਭਾਗ ਨੂੰ ਗਊਸ਼ਾਲਾਵਾਂ ਦੇ ਨਿਯਮਤ ਨਿਰੀਖਣ, ਟੀਕਾਕਰਨ ਅਤੇ ਮੈਡੀਕਲ ਕੈਂਪ ਲਗਾਉਣ ਦੇ ਨਿਰਦੇਸ਼ ਦਿੱਤੇ। ਬੈਠਕ ਤੋਂ ਬਾਅਦ ਉਨ੍ਹਾਂ ਸਰਕਾਰੀ ਕੈਟਲ ਪਾਊਂਡ ਫ਼ਾਜ਼ਿਲਕਾ ਦਾ ਦੌਰਾ ਕਰਕੇ ਹਰੇ-ਸੁੱਕੇ ਚਾਰੇ ਅਤੇ ਰੱਖ-ਰਖਾਅ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਗਵਿੰਦਰਜੀਤ ਸਿੰਘ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਉਪਕਾਰ ਸਿੰਘ ਜਾਖੜ, ਡਿਪਟੀ ਡਾਇਰੈਕਟਰ ਪਸ਼ੂ ਪਾਲਨ ਮਨਦੀਪ ਸਿੰਘ ਸਮੇਤ ਹੋਰ ਪ੍ਰਮੁੱਖ ਅਧਿਕਾਰੀ ਵੀ ਹਾਜ਼ਰ ਸਨ।

ਪਿਛਲੀ ਖ਼ਬਰ ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ - ਵੱਖ ਥਾਣਿਆਂ ’ ਚ 9 ਮੁਕੱਦਮੇ ਦਰਜ ਸੋਨਾ ਅਤੇ ਚਾਂਦੀ ਚੋਰੀ ਕਰਨ ਵਾਲਾ ਵਿਅਕਤੀ ਕਾਬੂ ਅਗਲੀ ਖ਼ਬਰ ਚੌਧਰੀ ਸ਼ਿਵਰਾਜ ਗੋਇਲ ਦਾ ਵਕੀਲਾਂ ਵਲੋਂ ਭਰਵਾਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।