09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਹੋਲੀ ਹਾਰਟ ਸਕੂਲ ਦੇ ਵਿਦਿਆਰਥੀਆਂ ਨੇ 11ਵੀਂ ਪੰਜਾਬ ਗਤਕਾ ਚੈਂਪੀਅਨਸ਼ਿਪ ’ਚ ਜਿੱਤੇ 9 ਸੋਨੇ ਅਤੇ 1 ਚਾਂਦੀ ਦਾ ਤਗਮਾ

ਫ਼ਾਜ਼ਿਲਕਾ, 8 ਅਗਸਤ (ਦਵਿੰਦਰ ਪਾਲ ਸਿੰਘ)-ਗਤਕਾ ਫੈਡਰੇਸ਼ਨ ਆਫ਼ ਇੰਡੀਆ ਦੀ ਸਰਪ੍ਰਸਤੀ ਹੇਠ ਅਤੇ ਜ਼ਿਲ੍ਹਾ ਗਤਕਾ ਫੈਡਰੇਸ਼ਨ ਫ਼ਾਜ਼ਿਲਕਾ ਵਲੋਂ ਪੈਨਸੀਆ ਪਬਲਿਕ ਸਕੂਲ ਜਲਾਲਾਬਾਦ ਵਿਖੇ ਕਰਵਾਈ ਗਈ 11ਵੀਂ ਪੰਜਾਬ ਗਤਕਾ ਚੈਂਪੀਅਨਸ਼ਿਪ ਵਿਚ ਹੋਲੀ ਹਾਰਟ ਡੇ ਬੋਰਡਿੰਗ ਪਬਲਿਕ ਸਕੂਲ ਫ਼ਾਜ਼ਿਲਕਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਖੇਡ ਮੁਕਾਬਲੇ ਵਿਚ ਸਕੂਲ ਦੇ ਕੁੱਲ 10 ਵਿਦਿਆਰਥੀਆਂ ਨੇ ਭਾਗ ਲਿਆ ਅਤੇ ਸਾਰੇ ਹੀ ਖਿਡਾਰੀਆਂ ਨੇ ਤਗਮੇ ਜਿੱਤ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ।

ਅਜੀਤ ਡੈਸਕ 09-08-2026
ਫ਼ਾਜ਼ਿਲਕਾ, 8 ਅਗਸਤ (ਦਵਿੰਦਰ ਪਾਲ ਸਿੰਘ)-ਗਤਕਾ ਫੈਡਰੇਸ਼ਨ ਆਫ਼ ਇੰਡੀਆ ਦੀ ਸਰਪ੍ਰਸਤੀ ਹੇਠ ਅਤੇ ਜ਼ਿਲ੍ਹਾ ਗਤਕਾ ਫੈਡਰੇਸ਼ਨ ਫ਼ਾਜ਼ਿਲਕਾ ਵਲੋਂ ਪੈਨਸੀਆ ਪਬਲਿਕ ਸਕੂਲ ਜਲਾਲਾਬਾਦ ਵਿਖੇ ਕਰਵਾਈ ਗਈ 11ਵੀਂ ਪੰਜਾਬ ਗਤਕਾ ਚੈਂਪੀਅਨਸ਼ਿਪ ਵਿਚ ਹੋਲੀ ਹਾਰਟ ਡੇ ਬੋਰਡਿੰਗ ਪਬਲਿਕ ਸਕੂਲ ਫ਼ਾਜ਼ਿਲਕਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਖੇਡ ਮੁਕਾਬਲੇ ਵਿਚ ਸਕੂਲ ਦੇ ਕੁੱਲ 10 ਵਿਦਿਆਰਥੀਆਂ ਨੇ ਭਾਗ ਲਿਆ ਅਤੇ ਸਾਰੇ ਹੀ ਖਿਡਾਰੀਆਂ ਨੇ ਤਗਮੇ ਜਿੱਤ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ। ਸਕੂਲ ਦੇ ਵਿਦਿਆਰਥੀਆਂ ਟਹਿਲ ਸਿੰਘ, ਅੰਮ੍ਰਿਤਪਾਲ ਸਿੰਘ, ਵਾਰਿਸ, ਅਰਪਨਜੋਤ ਕੌਰ, ਜਸਕੀਰਤ ਕੌਰ, ਉਪਜੀਤ ਸਿੰਘ, ਜਸਨੀਤ ਕੌਰ, ਮਨਸੀਰਤ ਕੌਰ ਅਤੇ ਪੰਥਪ੍ਰੀਤ ਸਿੰਘ ਨੇ ਸੋਨ ਤਗਮਾ ਅਤੇ ਏਕਮਜੀਤ ਸਿੰਘ ਨੇ ਚਾਂਦੀ ਦਾ ਤਗਮਾ ਪ੍ਰਾਪਤ ਕੀਤਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ,ਅਧਿਆਪਕਾਂ ਅਤੇ ਕੋਚ ਨੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ। ਪ੍ਰਿੰਸੀਪਲ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਬੱਚਿਆਂ ਦੀ ਇਹ ਪ੍ਰਾਪਤੀ ਉਨ੍ਹਾਂ ਦੀ ਅਣਥੱਕ ਮਿਹਨਤ ਅਤੇ ਅਨੁਸ਼ਾਸਨ ਦਾ ਨਤੀਜਾ ਹੈ, ਸਾਨੂੰ ਆਪਣੇ ਵਿਦਿਆਰਥੀਆਂ ’ਤੇ ਮਾਣ ਹੈ। ਸਕੂਲ ਪ੍ਰਬੰਧਕਾਂ ਨੇ ਵੀ ਜੇਤੂ ਬੱਚਿਆਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚ ਨੂੰ ਵਧਾਈ ਦਿੰਦਿਆਂ ਭਵਿੱਖ ਵਿਚ ਰਾਜ ਅਤੇ ਰਾਸ਼ਟਰੀ ਪੱਧਰ ’ਤੇ ਹੋਰ ਮੱਲ੍ਹਾਂ ਮਾਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਫ਼ਾਜ਼ਿਲਕਾ ਅਪਰਾਧਨਾਮਾ -ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 4 ਮੁਕੱਦਮੇ ਦਰਜ ਸਰਕਾਰੀ ਕੰਮ ’ਚ ਵਿਘਨ ਪਾਉਣ ਵਾਲੇ 2... ਅਗਲੀ ਖ਼ਬਰ ਅਬੋਹਰ ’ਚ ਹੈਰੋਇਨ ਸਮੇਤ 2 ਨੌਜਵਾਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।