09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਫ਼ਾਜ਼ਿਲਕਾ ਦੇ ਪਿੰਡਾਂ ’ਚ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿਖਾਈ ਡਾਕੂਮੈਂਟਰੀ ਫ਼ਿਲਮ

ਫ਼ਾਜ਼ਿਲਕਾ, 8 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਫ਼ਾਜ਼ਿਲਕਾ ਹਲਕੇ ਦੇ ਪਿੰਡ ਅਭੁੰਨ, ਚੁਵਾੜਿਆਂ ਵਾਲੀ, ਪੱਟੀ ਪੂਰਨ, ਕਿੱਕਰ ਵਾਲਾ ਰੂਪਾ, ਬਨਵਾਲਾ ਹਨਵੰਤਾ ਅਤੇ ਰਾਮਪੁਰਾ ਵਿਖੇ ਗੁਰੂ ਸਾਹਿਬ ਦੇ ਜੀਵਨ, ਬਾਣੀ, ਫ਼ਲਸਫ਼ੇ ਅਤੇ ਸਮਾਜ ਸੁਧਾਰਕ ਵਿਚਾਰਾਂ ’ਤੇ ਆਧਾਰਿਤ ਡਾਕੂਮੈਂਟਰੀ ਫ਼ਿਲਮ ਦਿਖਾਈ ਗਈ। ਇਸ ਦੌਰਾਨ ਵੱਡੀ ਗਿਣਤੀ ’ਚ ਪਹੁੰਚੇ ਪਿੰਡ ਵਾਸੀਆਂ, ਨੌਜਵਾਨਾਂ ਅਤੇ ਔਰਤਾਂ ਨੇ ਫ਼ਿਲਮ ਰਾਹੀਂ ਗੁਰੂ ਜੀ ਦੁਆਰਾ ਦਿੱਤੇ ਬਰਾਬਰੀ, ਭਾਈਚਾਰੇ, ਮਿਹਨਤ ਅਤੇ ਜਾਤ-ਪਾਤ ਦੇ ਖ਼ਾਤਮੇ ਦੇ ਸੰਦੇਸ਼ ਨੂੰ ਗ੍ਰਹਿਣ ਕੀਤਾ।

ਅਜੀਤ ਡੈਸਕ 09-08-2026
ਫ਼ਾਜ਼ਿਲਕਾ, 8 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਫ਼ਾਜ਼ਿਲਕਾ ਹਲਕੇ ਦੇ ਪਿੰਡ ਅਭੁੰਨ, ਚੁਵਾੜਿਆਂ ਵਾਲੀ, ਪੱਟੀ ਪੂਰਨ, ਕਿੱਕਰ ਵਾਲਾ ਰੂਪਾ, ਬਨਵਾਲਾ ਹਨਵੰਤਾ ਅਤੇ ਰਾਮਪੁਰਾ ਵਿਖੇ ਗੁਰੂ ਸਾਹਿਬ ਦੇ ਜੀਵਨ, ਬਾਣੀ, ਫ਼ਲਸਫ਼ੇ ਅਤੇ ਸਮਾਜ ਸੁਧਾਰਕ ਵਿਚਾਰਾਂ ’ਤੇ ਆਧਾਰਿਤ ਡਾਕੂਮੈਂਟਰੀ ਫ਼ਿਲਮ ਦਿਖਾਈ ਗਈ। ਇਸ ਦੌਰਾਨ ਵੱਡੀ ਗਿਣਤੀ ’ਚ ਪਹੁੰਚੇ ਪਿੰਡ ਵਾਸੀਆਂ, ਨੌਜਵਾਨਾਂ ਅਤੇ ਔਰਤਾਂ ਨੇ ਫ਼ਿਲਮ ਰਾਹੀਂ ਗੁਰੂ ਜੀ ਦੁਆਰਾ ਦਿੱਤੇ ਬਰਾਬਰੀ, ਭਾਈਚਾਰੇ, ਮਿਹਨਤ ਅਤੇ ਜਾਤ-ਪਾਤ ਦੇ ਖ਼ਾਤਮੇ ਦੇ ਸੰਦੇਸ਼ ਨੂੰ ਗ੍ਰਹਿਣ ਕੀਤਾ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਨਵੀਂ ਪੀੜ੍ਹੀ ਨੂੰ ਗੁਰੂ ਸਾਹਿਬ ਦੀਆਂ ਲਾਸਾਨੀ ਸਿੱਖਿਆਵਾਂ ਨਾਲ ਜੋੜਨ ਅਤੇ ਸਮਾਜਿਕ ਸਾਂਝ ਨੂੰ ਮਜ਼ਬੂਤ ਕਰਨ ’ਚ ਅਹਿਮ ਰੋਲ ਅਦਾ ਕਰਦੇ ਹਨ।
ਪਿਛਲੀ ਖ਼ਬਰ ਬਲਾਕ ਪੱਧਰੀ ਸਕੇਟਿੰਗ ਮੁਕਾਬਲਿਆਂ ’ਚ ਦਿੱਲੀ ਪਬਲਿਕ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ, ਜਿੱਤੇ 5 ਤਗਮੇ ਅਗਲੀ ਖ਼ਬਰ ਰਾਸ਼ਟਰੀ ਪੱਧਰ ਦੀ ਪੇਂਟਿੰਗ ਪ੍ਰਤੀਯੋਗਤਾ ਵਿਚ ਐਨ.ਸੀ.ਸੀ. ਕੈਡਟ ਆਰਤੀ ਨੇ ਹਾਸਿਲ ਕੀਤਾ 29ਵਾਂ ਸਥਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।