ਭਾਜਪਾ ਦੀ ਟੀਮ ਵਲੋਂ ਮੁੱਦਕੀ ਵਿਖੇ ਲਗਾਏ ਛਾਂਦਾਰ ’ਤੇ ਫਲਦਾਰ ਬੂਟੇ
ਮੁੱਦਕੀ, 8 ਅਗਸਤ (ਭਾਰਤ ਭੂਸ਼ਨ ਅਗਰਵਾਲ)-ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਭਾਰਤੀ ਜਨਤਾ ਪਾਰਟੀ ਦੇ ਮੰਡਲ ਮੁੱਦਕੀ ਦੇ ਸਰਕਲ ਪ੍ਰਧਾਨ ਜਸਵਿੰਦਰ ਸਿੰਘ ਬੱਬੂ ਭੈਲ ਦੀ ਅਗਵਾਈ ਹੇਠ ਪ੍ਰਾਚੀਨ ਸ਼ਿਵ ਮੰਦਰ ਮੁੱਦਕੀ ਵਿਖੇ ਛਾਂਦਾਰ ਅਤੇ ਫਲਦਾਰ ਬੂਟੇ ਲਗਾਏ ਗਏ। ਇਸ ਮੌਕੇ ਭਾਜਪਾ ਆਗੂਆਂ ਨੇ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਅਤੇ ਧਰਤੀ ਨੂੰ ਹਰਿਆ-ਭਰਿਆ ਰੱਖਣ ਲਈ ਸਾਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ।
ਅਜੀਤ ਡੈਸਕ
09-08-2026