09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਰੈੱਡ ਰਨ ਮੈਰਾਥਨ ਵਿਚ ਨੈਸ਼ਨਲ ਡਿਗਰੀ ਕਾਲਜ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਫ਼ਾਜ਼ਿਲਕਾ, 8 ਅਗਸਤ (ਦਵਿੰਦਰ ਪਾਲ ਸਿੰਘ)-ਰੈੱਡ ਰਿਬਨ ਕਲੱਬ ਵਲੋਂ ਐੱਮ. ਆਰ.

ਸਰਹੱਦ ’ਤੇ ਪੌਦੇ ਲਗਾਉਂਦੇ ਹੋਏ ਐਡੀਸ਼ਨਲ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਮਨਦੀਪ ਕੌਰ ਅਤੇ ਹੋਰ। ਅਜੀਤ ਤਸਵੀਰ 09-08-2026
ਫ਼ਾਜ਼ਿਲਕਾ, 8 ਅਗਸਤ (ਦਵਿੰਦਰ ਪਾਲ ਸਿੰਘ)-ਰੈੱਡ ਰਿਬਨ ਕਲੱਬ ਵਲੋਂ ਐੱਮ.ਆਰ. ਕਾਲਜ ਫ਼ਾਜ਼ਿਲਕਾ ਵਿਖੇ ਕਰਵਾਈ ਗਈ -ਰੈੱਡ ਰਨ ਮੈਰਾਥਨ’ ਵਿਚ ਨੈਸ਼ਨਲ ਡਿਗਰੀ ਕਾਲਜ ਚੁਵਾੜਿਆਂ ਵਾਲੀ ਦੇ ਵਿਦਿਆਰਥੀਆਂ ਨੇ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਪਹਿਲਾ ਅਤੇ ਦੂਜਾ ਸਥਾਨ ਹਾਸਲ ਕੀਤਾ। ਕਾਲਜ ਦੇ ਰੈੱਡ ਰਿਬਨ ਕਲੱਬ ਇੰਚਾਰਜ ਪ੍ਰੋ . ਅੰਕਿਤਾ ਨੇ ਦੱਸਿਆ ਕਿ ਲੜਕੀਆਂ ਦੇ ਮੁਕਾਬਲੇ ਵਿਚ ਬੀ.ਕਾਮ. ਭਾਗ ਦੂਜਾ ਦੀ ਹਰਮਨ ਕੰਬੋਜ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਉੱਥੇ ਹੀ ਲੜਕਿਆਂ ਦੇ ਮੁਕਾਬਲੇ ਵਿਚ ਬੀ.ਏ. ਭਾਗ ਪਹਿਲਾ ਦੇ ਨਵਿਤ ਕੁਮਾਰ ਨੇ ਪਹਿਲਾ ਅਤੇ ਲਵਪ੍ਰੀਤ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ। ਜੇਤੂ ਖਿਡਾਰੀਆਂ ਨੂੰ ਨਕਦ ਰਾਸ਼ੀ ਦੇ ਚੈੱਕ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ.ਰਚਨਾ ਮਹਿਰੋਕ ਨੇ ਜੇਤੂਆਂ ਨੂੰ ਵਧਾਈ ਦਿੰਦਿਆਂ ਭਵਿੱਖ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਰੀਰਕ ਸਿੱਖਿਆ ਵਿਭਾਗ ਦੇ ਪ੍ਰੋ.ਹਰਅਵਤਾਰ ਸਿੰਘ ਵੀ ਮੌਜੂਦ ਸਨ।
ਪਿਛਲੀ ਖ਼ਬਰ ਚੋਣਾਂ ਤੋਂ ਪਹਿਲਾਂ ਸਮੱਸਿਆਵਾਂ ਦਾ ਹੱਲ ਨਾ ਕੀਤਾ ਤਾਂ ਸਰਕਾਰ ਨੂੰ ਭੁਗਤਣਾ ਪਵੇਗਾ ਖਮਿਆਜ਼ਾ-ਕਾਮਰੇਡ ਅਮਰਜੀਤ ਸਿੰਘ ਸੈਣੀ ਅਗਲੀ ਖ਼ਬਰ ਜਲੰਧਰ ਸਿਟੀ ਰੇਲਵੇ ਸਟੇਸ਼ਨ ’ਤੇ ਨੁੱਕੜ ਨਾਟਕ ਰਾਹੀਂ ਯਾਤਰੀਆਂ ਨੂੰ ਦਿੱਤਾ ਸੁਰੱਖਿਅਤ ਰੇਲ ਸਫ਼ਰ ਦਾ ਸੁਨੇਹਾ ਰੇਲਵੇ ਟਰੈਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।