10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਲਿਖਾਰੀ ਸਭਾ ਝੱਤਰਾ ਵਲੋਂ ਸਾਹਿਤਕਾਰ ਦੀਪ ਜ਼ੀਰਵੀ ਦਾ ਸਨਮਾਨ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਦਫ਼ਤਰ ਦਾ ਕੱਲ੍ਹ ਨੂੰ ਹੋਵੇਗਾ ਉਦਘਾਟਨ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਨੇ ਵਿੱਢੀ ਜਥੇਬੰਦਕ ਤਿਆਰੀ

ਫ਼ਿਰੋਜ਼ਪੁਰ, 9 ਅਗਸਤ (ਗੁਰਿੰਦਰ ਸਿੰਘ)-2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਸਿਆਸੀ ਸਰਗਰਮੀਆਂ ਤੇਜ਼ ਕਰਦਿਆਂ ਜਥੇਬੰਦਕ ਪੱਧਰ ’ਤੇ ਤਿਆਰੀਆਂ ਆਰੰਭ ਦਿੱਤੀਆਂ ਹਨ। ਇਸੇ ਲੜੀ ਤਹਿਤ ਫ਼ਿਰੋਜ਼ਪੁਰ ਜ਼ਿਲ੍ਹੇ ਵਿਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਅਤੇ ਵਰਕਰਾਂ ਨਾਲ ਨਿਰੰਤਰ ਤਾਲਮੇਲ ਬਣਾਈ ਰੱਖਣ ਦੇ ਉਦੇਸ਼ ਨਾਲ ਫ਼ਿਰੋਜ਼ਪੁਰ ਦਿਹਾਤੀ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਪਿੰਡ ਮੱਲਵਾਲ ਕਦੀਮ ਵਿਖੇ ਸ਼੍ਰੋਮਣੀ ਅਕਾਲੀ ਦਲ ਦਾ ਜ਼ਿਲ੍ਹਾ ਮੁੱਖ ਦਫ਼ਤਰ ਖੋਲ੍ਹਿਆ ਜਾ ਰਿਹਾ ਹੈ।

ਫਿਰੋਜ਼ਪੁਰ ਵਿਖੇ ਖੁੱਲ੍ਹ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਦਫ਼ਤਰ ਦੀ ਬਾਹਰੀ ਤਸਵੀਰ। ਅਜੀਤ ਤਸਵੀਰ 10-08-2026
ਫ਼ਿਰੋਜ਼ਪੁਰ, 9 ਅਗਸਤ (ਗੁਰਿੰਦਰ ਸਿੰਘ)-2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਸਿਆਸੀ ਸਰਗਰਮੀਆਂ ਤੇਜ਼ ਕਰਦਿਆਂ ਜਥੇਬੰਦਕ ਪੱਧਰ ’ਤੇ ਤਿਆਰੀਆਂ ਆਰੰਭ ਦਿੱਤੀਆਂ ਹਨ। ਇਸੇ ਲੜੀ ਤਹਿਤ ਫ਼ਿਰੋਜ਼ਪੁਰ ਜ਼ਿਲ੍ਹੇ ਵਿਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਅਤੇ ਵਰਕਰਾਂ ਨਾਲ ਨਿਰੰਤਰ ਤਾਲਮੇਲ ਬਣਾਈ ਰੱਖਣ ਦੇ ਉਦੇਸ਼ ਨਾਲ ਫ਼ਿਰੋਜ਼ਪੁਰ ਦਿਹਾਤੀ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਪਿੰਡ ਮੱਲਵਾਲ ਕਦੀਮ ਵਿਖੇ ਸ਼੍ਰੋਮਣੀ ਅਕਾਲੀ ਦਲ ਦਾ ਜ਼ਿਲ੍ਹਾ ਮੁੱਖ ਦਫ਼ਤਰ ਖੋਲ੍ਹਿਆ ਜਾ ਰਿਹਾ ਹੈ।ਜਾਣਕਾਰੀ ਦਿੰਦਿਆਂ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜੁਗਿੰਦਰ ਸਿੰਘ ਜਿੰਦੂ ਸਾਬਕਾ ਵਿਧਾਇਕ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੋਲ੍ਹੇ ਜਾ ਰਹੇ ਇਸ ਨਵੇਂ ਜ਼ਿਲ੍ਹਾ ਦਫ਼ਤਰ ਦੇ ਉਦਘਾਟਨ ਸਬੰਧੀ 11 ਅਗਸਤ, ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ। ਮੋਗਾ ਰੋਡ ’ਤੇ ਸਥਿਤ ਪਿੰਡ ਮੱਲਵਾਲ ਕਦੀਮ ਵਿਖੇ ਹੋਣ ਵਾਲੇ ਇਸ ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਅਤੇ ਕੀਰਤਨ ਉਪਰੰਤ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਜਾਵੇਗਾ। ਜੁਗਿੰਦਰ ਸਿੰਘ ਜਿੰਦੂ ਵਲੋਂ ਸਮੂਹ ਸੰਗਤਾਂ, ਪਾਰਟੀ ਆਗੂਆਂ, ਵਰਕਰਾਂ, ਅਹੁਦੇਦਾਰਾਂ ਅਤੇ ਹਮਦਰਦਾਂ ਨੂੰ ਇਸ ਸਮਾਗਮ ਵਿਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਵੇਂ ਦਫ਼ਤਰ ਰਾਹੀਂ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਸੁਚਾਰੂ ਬਣਾਉਣ ਦੇ ਨਾਲ-ਨਾਲ ਵਰਕਰਾਂ ਨਾਲ ਸਿੱਧਾ ਸੰਪਰਕ ਅਤੇ ਤਾਲਮੇਲ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਇਸ ਖੁਸ਼ੀ ਦੇ ਮੌਕੇ ’ਤੇ ਸਮਾਂ ਕੱਢ ਕੇ ਆਪਣੀ ਹਾਜ਼ਰੀ ਭਰਦਿਆਂ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਅਤੇ ਸਮਾਗਮ ਦੀ ਰੌਣਕ ਵਧਾਉਣ।
ਪਿਛਲੀ ਖ਼ਬਰ ਅਜੀਤ, ਜਲੰਧਰ ਗੋਖਲੇ ਹਾਲ ’ਚ ਗੂੰਜਿਆ ਤੀਆਂ ਦਾ ਮੇਲਾ, ਸੈਂਕੜੇ ਔਰਤਾਂ ਨੇ ਪਾਈਆਂ ਪੰਜਾਬੀ ਸੱਭਿਆਚਾਰ ਦੀਆਂ ਧੁੰਮਾਂ *... ਅਗਲੀ ਖ਼ਬਰ ਮਾਤਾ ਜੱਜਲ ਵਾਲੀ ਮੰਦਰ ਵਿਖੇ 59ਵਾਂ ਵਿਸ਼ਾਲ ਜਾਗਰਣ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।