10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਵਿਧਾਇਕ ਸਵਨਾ ਨੇ ਫ਼ਾਜ਼ਿਲਕਾ ’ਚ ਸਫ਼ਾਈ ਵਿਵਸਥਾ ਦਾ ਲਿਆ ਜਾਇਜ਼ਾ

ਫ਼ਾਜ਼ਿਲਕਾ, 9 ਅਗਸਤ (ਦਵਿੰਦਰ ਪਾਲ ਸਿੰਘ)-ਵਿਧਾਨ ਸਭਾ ਸੈਸ਼ਨ ਤੋਂ ਤੁਰੰਤ ਬਾਅਦ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਸ਼ਹਿਰ ਦੀ ਸਫ਼ਾਈ ਵਿਵਸਥਾ ਦਾ ਮੁਆਇਨਾ ਕੀਤਾ। ਉਨ੍ਹਾਂ ਦੱਸਿਆ ਕਿ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ ਹੋਣ ਮਗਰੋਂ ਕੰਮ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ ਅਤੇ ਅਗਲੇ ਇਕ ਹਫ਼ਤੇ ਦੇ ਅੰਦਰ ਪੂਰੇ ਸ਼ਹਿਰ ਨੂੰ ਸਾਫ਼-ਸੁਥਰਾ ਕਰ ਦਿੱਤਾ ਜਾਵੇਗਾ।

ਸ਼ਹਿਰ ਵਿਚ ਚੱਲ ਰਹੇ ਸਫ਼ਾਈ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ। ਅਜੀਤ ਤਸਵੀਰ 10-08-2026
ਫ਼ਾਜ਼ਿਲਕਾ, 9 ਅਗਸਤ (ਦਵਿੰਦਰ ਪਾਲ ਸਿੰਘ)-ਵਿਧਾਨ ਸਭਾ ਸੈਸ਼ਨ ਤੋਂ ਤੁਰੰਤ ਬਾਅਦ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਸ਼ਹਿਰ ਦੀ ਸਫ਼ਾਈ ਵਿਵਸਥਾ ਦਾ ਮੁਆਇਨਾ ਕੀਤਾ। ਉਨ੍ਹਾਂ ਦੱਸਿਆ ਕਿ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ ਹੋਣ ਮਗਰੋਂ ਕੰਮ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ ਅਤੇ ਅਗਲੇ ਇਕ ਹਫ਼ਤੇ ਦੇ ਅੰਦਰ ਪੂਰੇ ਸ਼ਹਿਰ ਨੂੰ ਸਾਫ਼-ਸੁਥਰਾ ਕਰ ਦਿੱਤਾ ਜਾਵੇਗਾ। ਵਿਧਾਇਕ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸਫ਼ਾਈ ਕਰਮਚਾਰੀਆਂ ਦੀਆਂ ਤਨਖ਼ਾਹਾਂ ਵਿਚ ਵਾਧਾ ਕੀਤਾ ਗਿਆ ਹੈ ਤਾਂ ਜੋ ਉਨ੍ਹਾਂ ਦਾ ਗੁਜ਼ਾਰਾ ਸੁਚੱਜੇ ਢੰਗ ਨਾਲ ਹੋ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਬਿਜਲੀ ਮੁਫ਼ਤ ਦੇਣ, ਸਿਹਤ ਤੇ ਸਿੱਖਿਆ ਦੇ ਖੇਤਰ ਵਿਚ ਸੁਧਾਰ ਕਰਨ ਅਤੇ ਪਿੰਡਾਂ-ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਐਮ.ਸੀ. ਸੁਨੀਲ ਮੈਣੀ, ਸੋਮਾ ਰਾਣੀ, ਪਿੰਦਰ ਸਿੰਘ ਅਤੇ ਹੋਰ ਵਾਰਡ ਇੰਚਾਰਜ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।
ਪਿਛਲੀ ਖ਼ਬਰ ਪੈਨੇਸੀਆ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ 24 ਖਿਡਾਰੀਆਂ ਦੀ 11ਵੀਂ ਪੰਜਾਬ ਗਤਕਾ ਚੈਂਪੀਅਨਸ਼ਿਪ ਦੇ ਰਾਜ ਪੱਧਰੀ ਮੁਕਾਬਲਿ... ਅਗਲੀ ਖ਼ਬਰ ਨਸ਼ਾ ਛੱਡ ਕੇ ਖੇਡਾਂ ਨਾਲ ਜੁੜਨ ਨੌਜਵਾਨ, ਤਾਂ ਹੀ ਬਣੇਗਾ ਨਸ਼ਾ ਮੁਕਤ ਭਾਰਤ-ਰਾਣਾ ਰਾਜਿੰਦਰ ਸਿੰਘ ਜਮਾਲ ਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।