10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਪੈਨੇਸੀਆ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ 24 ਖਿਡਾਰੀਆਂ ਦੀ 11ਵੀਂ ਪੰਜਾਬ ਗਤਕਾ ਚੈਂਪੀਅਨਸ਼ਿਪ ਦੇ ਰਾਜ ਪੱਧਰੀ ਮੁਕਾਬਲਿਆਂ ਲਈ ਚੋਣ

ਜਲਾਲਾਬਾਦ,9 ਅਗਸਤ (ਜਤਿੰਦਰ ਪਾਲ ਸਿੰਘ)-ਗਤਕਾ ਫੈਡਰੇਸ਼ਨ ਆਫ਼ ਇੰਡੀਆ ਐਸੋਸੀਏਸ਼ਨ ਵਲੋਂ ਬੀਤੇ ਦਿਨ 11ਵੀਂ ਪੰਜਾਬ ਗਤਕਾ ਚੈਂਪੀਅਨਸ਼ਿਪ ਦੇ ਰਾਜ ਪੱਧਰੀ ਮੁਕਾਬਲਿਆਂ ਲਈ ਚੋਣ ਸਥਾਨਕ ਪੈਨੇਸੀਆ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਜਲਾਲਾਬਾਦ ਵਿਖੇ ਕਰਵਾਈ ਗਈ। ਇਸ ਚੋਣ ਵਿਚ ਜ਼ਿਲ੍ਹਾ ਫ਼ਾਜ਼ਿਲਕਾ ਦੇ ਵੱਖ-ਵੱਖ ਸਕੂਲਾਂ ਅਤੇ ਗਤਕਾ ਅਖਾੜਿਆਂ ਦੇ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

ਸਕੂਲ ਵਿਖੇ ਆਏ ਹੋਏ ਮਹਿਮਾਨਾਂ ਦਾ ਸਨਮਾਨ ਕਰਦੇ ਹੋਏ ਪਤਵੰਤੇ। ਅਜੀਤ ਤਸਵੀਰ 10-08-2026
ਜਲਾਲਾਬਾਦ,9 ਅਗਸਤ (ਜਤਿੰਦਰ ਪਾਲ ਸਿੰਘ)-ਗਤਕਾ ਫੈਡਰੇਸ਼ਨ ਆਫ਼ ਇੰਡੀਆ ਐਸੋਸੀਏਸ਼ਨ ਵਲੋਂ ਬੀਤੇ ਦਿਨ 11ਵੀਂ ਪੰਜਾਬ ਗਤਕਾ ਚੈਂਪੀਅਨਸ਼ਿਪ ਦੇ ਰਾਜ ਪੱਧਰੀ ਮੁਕਾਬਲਿਆਂ ਲਈ ਚੋਣ ਸਥਾਨਕ ਪੈਨੇਸੀਆ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਜਲਾਲਾਬਾਦ ਵਿਖੇ ਕਰਵਾਈ ਗਈ। ਇਸ ਚੋਣ ਵਿਚ ਜ਼ਿਲ੍ਹਾ ਫ਼ਾਜ਼ਿਲਕਾ ਦੇ ਵੱਖ-ਵੱਖ ਸਕੂਲਾਂ ਅਤੇ ਗਤਕਾ ਅਖਾੜਿਆਂ ਦੇ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਟਰਾਇਲਾਂ ਵਿਚ ਹੋਲੀ ਹਾਰਟ ਡੇਅ ਬੋਰਡਿੰਗ ਸਕੂਲ ਫ਼ਾਜ਼ਿਲਕਾ, ਭਾਈ ਮਹਾਂ ਸਿੰਘ ਪਬਲਿਕ ਸਕੂਲ, ਐਕਮੇ ਪਬਲਿਕ ਸਕੂਲ, ਚੜ੍ਹਦੀ ਕਲਾ ਗਤਕਾ ਅਖਾੜਾ ਫ਼ਾਜ਼ਿਲਕਾ, ਸ਼੍ਰੀ ਗੁਰੂ ਰਾਮਦਾਸ ਗਤਕਾ ਅਕੈਡਮੀ ਫ਼ਾਜ਼ਿਲਕਾ ਅਤੇ ਸ਼੍ਰੀ ਗੁਰੂ ਹਰਿਗੋਬਿੰਦ ਸਿੰਘ ਗਤਕਾ ਅਖਾੜਾ ਫ਼ਾਜ਼ਿਲਕਾ ਦੇ ਖਿਡਾਰੀਆਂ ਨੇ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਨ੍ਹਾਂ ਚੋਣਾਂ ਵਿਚ ਪੈਨੇਸੀਆ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਕੁੱਲ 35 ਖਿਡਾਰੀਆਂ ਨੇ ਭਾਗ ਲਿਆ, ਜਿਨ੍ਹਾਂ ਵਿਚੋਂ 24 ਖਿਡਾਰੀਆਂ ਦੀ ਚੋਣ 11ਵੀਂ ਪੰਜਾਬ ਗਤਕਾ ਚੈਂਪੀਅਨਸ਼ਿਪ ਦੇ ਰਾਜ ਪੱਧਰੀ ਮੁਕਾਬਲਿਆਂ ਲਈ ਹੋਈ। ਇਹ ਪ੍ਰਾਪਤੀ ਸਕੂਲ ਲਈ ਮਾਣ ਵਾਲੀ ਗੱਲ ਹੈ ਅਤੇ ਖਿਡਾਰੀਆਂ ਦੀ ਲਗਨ, ਮਿਹਨਤ ਅਤੇ ਅਨੁਸ਼ਾਸਨ ਦਾ ਨਤੀਜਾ ਹੈ।ਸਕੂਲ ਪ੍ਰਿੰਸੀਪਲ ਸ਼੍ਰੀਮਤੀ ਰਮਨਪ੍ਰੀਤ ਕੌਰ ਅਤੇ ਸਮੂਹ ਸਟਾਫ਼ ਨੇ ਚੁਣੇ ਗਏ ਖਿਡਾਰੀਆਂ ਅਤੇ ਉਨ੍ਹਾਂ ਦੇ ਕੋਚਾਂ ਨੂੰ ਵਧਾਈ ਦਿੰਦਿਆਂ ਰਾਜ ਪੱਧਰੀ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਪੈਨੇਸੀਆ ਸਕੂਲ ਹਮੇਸ਼ਾ ਵਿੱਦਿਆ ਦੇ ਨਾਲ-ਨਾਲ ਖੇਡਾਂ ਅਤੇ ਸਿੱਖਿਆਦਾਇਕ ਗਤੀਵਿਧੀਆਂ ਨੂੰ ਵੀ ਬਰਾਬਰ ਮਹੱਤਵ ਦਿੰਦਾ ਹੈ, ਜਿਸ ਕਾਰਨ ਸਕੂਲ ਦੇ ਵਿਦਿਆਰਥੀ ਹਰ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਸਕੂਲ ਪ੍ਰਬੰਧਕਾਂ ਨੇ ਵਿਸ਼ਵਾਸ ਜਤਾਇਆ ਕਿ ਇਹ ਸਾਰੇ ਚੁਣੇ ਹੋਏ ਖਿਡਾਰੀ ਰਾਜ ਪੱਧਰ ’ਤੇ ਵੀ ਆਪਣੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਕੇ ਸਕੂਲ, ਆਪਣੇ ਮਾਪਿਆਂ ਅਤੇ ਜ਼ਿਲ੍ਹਾ ਫ਼ਾਜ਼ਿਲਕਾ ਦਾ ਨਾਮ ਹੋਰ ਉੱਚਾ ਕਰਨਗੇ।
ਪਿਛਲੀ ਖ਼ਬਰ ਫ਼ਾਜ਼ਿਲਕਾ ਨਗਰ ਕੌਂਸਲ ਪ੍ਰਧਾਨ ਅਨੀਤਾ ਜੈਰਥ ਨੇ ਖ਼ੁਦ ਮੈਦਾਨ ’ਚ ਉੱਤਰ ਕੇ ਲਿਆ ਸਫ਼ਾਈ ਵਿਵਸਥਾ ਦਾ ਜਾਇਜ਼ਾ ਅਗਲੀ ਖ਼ਬਰ ਵਿਧਾਇਕ ਸਵਨਾ ਨੇ ਫ਼ਾਜ਼ਿਲਕਾ ’ਚ ਸਫ਼ਾਈ ਵਿਵਸਥਾ ਦਾ ਲਿਆ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।