11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

4 ਗ੍ਰਾਮ ਹੈਰੋਇਨ ਸਮੇਤ 2 ਮੁਲਜ਼ਮ ਕਾਬੂ

ਤਲਵੰਡੀ ਭਾਈ, 10 ਅਗਸਤ (ਰਵਿੰਦਰ ਸਿੰਘ ਬਜਾਜ)-ਪੁਲਿਸ ਥਾਣਾ ਤਲਵੰਡੀ ਭਾਈ ਵਲੋਂ ਹੈਰੋਇਨ ਸਮੇਤ ਦੋ ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਐਨ. ਡੀ.

ਅਜੀਤ ਡੈਸਕ 11-08-2026
ਤਲਵੰਡੀ ਭਾਈ, 10 ਅਗਸਤ (ਰਵਿੰਦਰ ਸਿੰਘ ਬਜਾਜ)-ਪੁਲਿਸ ਥਾਣਾ ਤਲਵੰਡੀ ਭਾਈ ਵਲੋਂ ਹੈਰੋਇਨ ਸਮੇਤ ਦੋ ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐੱਸ ਐਕਟ ਅਧੀਨ ਮੁਕੱਦਮਾ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਦੱਸਿਆ ਕਿ ਦੌਰਾਨੇ ਗਸ਼ਤ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਮੁਲਜ਼ਮ ਹੈਰੋਇਨ ਵੇਚਣ ਦਾ ਆਦੀ ਹੈ, ਜੋ ਇਸ ਵਕਤ ਨੈਸ਼ਨਲ ਹਾਈਵੇ 54 ਦੀ ਬਣੀ ਪਾਰਕਿੰਗ ਵਿਚ ਖੜੇ ਹੈਰੋਇਨ ਵੇਚਣ ਲਈ ਗ੍ਰਾਹਕਾਂ ਦੀ ਉਡੀਕ ਕਰ ਰਹੇ ਹਨ। ਜੇਕਰ ਹੁਣੇ ਹੀ ਰੇਡ ਕਰਕੇ ਉਸ ਨੂੰ ਕਾਬੂ ਕੀਤਾ ਜਾਵੇ ਤਾਂ ਉਸ ਪਾਸੋਂ ਹੈਰੋਇਨ ਬਰਾਮਦ ਹੋ ਸਕਦੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਕਾਰਵਾਈ ਕਰਦਿਆਂ ਮੁਲਜ਼ਮ ਸੰਨੀ ਪੁੱਤਰ ਮਹੇਸ਼ ਕੁਮਾਰ ਵਾਸੀ ਕੋਟ ਕਰੋੜ ਕਲਾਂ, ਖੁਸ਼ਕਰਨ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਮੰਗੇਵਾਲਾ ਜ਼ਿਲ੍ਹਾ ਮੋਗਾ ਨੂੰ ਕਾਬੂ ਕੀਤਾ ਗਿਆ, ਜਿੰਨਾਂ ਕੋਲੋਂ ਤਲਾਸ਼ੀ ਦੌਰਾਨ 4 ਗ੍ਰਾਮ ਹੈਰੋਇਨ ਬਰਾਮਦ ਹੋਈ।
ਪਿਛਲੀ ਖ਼ਬਰ ਫੱਕ ਘੁਟਾਲਾ ਵਿਰੋਧੀ ਐਕਸ਼ਨ ਕਮੇਟੀ ਵਲੋਂ 25 ਅਗਸਤ ਨੂੰ ਡੀ.ਐੱਸ.ਪੀ. ਦਫ਼ਤਰ ਦੇ ਘਿਰਾਓ ਦਾ ਐਲਾਨ ਅਗਲੀ ਖ਼ਬਰ ਪ੍ਰਧਾਨ ਤਰਸੇਮ ਸਿੰਘ ਖਾਲਸਾ ਵਲੋਂ ਜਥੇਦਾਰ ਝੂੰਦਾਂ ਅਤੇ ਸਹਿਯੋਗੀਆਂ ਨੂੰ ਵਾਰਿਸ ਪੰਜਾਬ ਦੇ ਪਾਰਟੀ ’ਚ ਸ਼ਾਮਿਲ ਹੋਣ ਦੀ ਖ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।