11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਫੱਕ ਘੁਟਾਲਾ ਵਿਰੋਧੀ ਐਕਸ਼ਨ ਕਮੇਟੀ ਵਲੋਂ 25 ਅਗਸਤ ਨੂੰ ਡੀ.ਐੱਸ.ਪੀ. ਦਫ਼ਤਰ ਦੇ ਘਿਰਾਓ ਦਾ ਐਲਾਨ

ਗੁਰੂਹਰਸਹਾਏ, 10 ਅਗਸਤ (ਕਪਿਲ ਕੰਧਾਰੀ)-ਫੱਕ ਘੁਟਾਲਾ ਵਿਰੋਧੀ ਐਕਸ਼ਨ ਕਮੇਟੀ ਦੀ ਮੀਟਿੰਗ ਸਥਾਨਕ ਰੇਲਵੇ ਪਾਰਕ ਵਿਖੇ ਕਮੇਟੀ ਦੇ ਕਨਵੀਨਰ ਜ਼ੈਲ ਸਿੰਘ ਚੱਪਾੜਿਕੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਫੱਕ ਘੁਟਾਲੇ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਅਤੇ ਮਜ਼ਦੂਰ ਔਰਤਾਂ ਦੇ ਬਣਦੇ ਪੈਸੇ ਦਿਵਾਉਣ ਸਬੰਧੀ ਅਗਲੇ ਸੰਘਰਸ਼ ਦੀ ਰੂਪ-ਰੇਖਾ ਤੈਅ ਕੀਤੀ ਗਈ।

ਅਜੀਤ ਡੈਸਕ 11-08-2026
ਗੁਰੂਹਰਸਹਾਏ, 10 ਅਗਸਤ (ਕਪਿਲ ਕੰਧਾਰੀ)-ਫੱਕ ਘੁਟਾਲਾ ਵਿਰੋਧੀ ਐਕਸ਼ਨ ਕਮੇਟੀ ਦੀ ਮੀਟਿੰਗ ਸਥਾਨਕ ਰੇਲਵੇ ਪਾਰਕ ਵਿਖੇ ਕਮੇਟੀ ਦੇ ਕਨਵੀਨਰ ਜ਼ੈਲ ਸਿੰਘ ਚੱਪਾੜਿਕੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਫੱਕ ਘੁਟਾਲੇ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਅਤੇ ਮਜ਼ਦੂਰ ਔਰਤਾਂ ਦੇ ਬਣਦੇ ਪੈਸੇ ਦਿਵਾਉਣ ਸਬੰਧੀ ਅਗਲੇ ਸੰਘਰਸ਼ ਦੀ ਰੂਪ-ਰੇਖਾ ਤੈਅ ਕੀਤੀ ਗਈ। ਕਮੇਟੀ ਆਗੂਆਂ ਨੇ ਦੋਸ਼ ਲਗਾਇਆ ਕਿ ਮਾਮਲੇ ਸਬੰਧੀ ਕਈ ਵਾਰ ਪੁਲਿਸ ਅਧਿਕਾਰੀਆਂ ਨਾਲ ਮੁਲਾਕਾਤ ਕਰਨ ਦੇ ਬਾਵਜੂਦ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਦੇ ਰੋਸ ਵਜੋਂ 25 ਅਗਸਤ ਨੂੰ ਡੀ.ਐੱਸ.ਪੀ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ 25 ਅਗਸਤ ਤੱਕ ਦੋਸ਼ੀਆਂ ਖ਼ਿਲਾਫ਼ ਕਾਰਵਾਈ ਅਤੇ ਮਜ਼ਦੂਰ ਔਰਤਾਂ ਦੇ ਬਣਦੇ ਪੈਸਿਆਂ ਦੀ ਅਦਾਇਗੀ ਨਾ ਹੋਈ ਤਾਂ ਵੱਡੇ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਕਾਰਵਾਈ ਅਤੇ ਮਜ਼ਦੂਰਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣ ਤੱਕ ਸੰਘਰਸ਼ ਜਾਰੀ ਰਹੇਗਾ। ਮੀਟਿੰਗ ਵਿਚ ਕੁਲਦੀਪ ਮੋਠਾਂ ਵਾਲਾ, ਸਤਨਾਮ ਸਿੰਘ ਕਚੂਰਾ, ਪ੍ਰਵੀਨ ਕੌਰ ਬਾਜੇ ਕੇ, ਛਿੰਦਰ ਸਰੂਪੇ ਵਾਲਾ, ਜਗੀਰ ਸਿੰਘ ਅਤੇ ਚਰਨਜੀਤ ਸਿੰਘ ਛਾਂਗਾ ਰਾਏ ਸਮੇਤ ਕਮੇਟੀ ਦੇ ਹੋਰ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਵਿਦਿਆਰਥੀਆਂ ਨੂੰ ਵੱਖ-ਵੱਖ ਬਿਮਾਰੀਆਂ ਤੋਂ ਕਰਵਾਇਆ ਜਾਣੂ ਪਿੰਡ ਮਹੀਆਂ ਵਾਲਾ ਖ਼ੁਰਦ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ 4 ਗ੍ਰਾਮ ਹੈਰੋਇਨ ਸਮੇਤ 2 ਮੁਲਜ਼ਮ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।