ਐੱਸ.ਕੇ.ਐੱਮ.ਅਤੇ ਟਰੇਡ ਯੂਨੀਅਨਾਂ ਨੇ ਮੰਗਾਂ ਨੂੰ ਲੈ ਕੇ ਡੀ.ਸੀ. ਦਫ਼ਤਰ ਅੱਗੇ ਦਿੱਤਾ ਰੋਸ ਧਰਨਾ ਨਾਇਬ ਤਹਿਸੀਲਦਾਰ ਰਾਹੀਂ ਭਾਰਤ ਦੇ ਰਾਸ਼ਟਰਪਤੀ ਦੇ ਨਾਂਅ ਭੇਜਿਆ ਮੰਗ ਪੱਤਰ
ਫ਼ਾਜ਼ਿਲਕਾ, 10 ਅਗਸਤ (ਦਵਿੰਦਰ ਪਾਲ ਸਿੰਘ)-ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਯੂਨੀਅਨਾਂ ਵਲੋਂ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਫ਼ਾਜ਼ਿਲਕਾ ਦੇ ਸਾਹਮਣੇ ਵਿਸ਼ੇਸ਼ ਰੋਸ ਧਰਨਾ ਦਿੱਤਾ ਗਿਆ। ਇਸ ਧਰਨੇ ਵਿਚ ਫ਼ਾਜ਼ਿਲਕਾ ਪੰਜਾਬ ਪੱਲੇਦਾਰ ਯੂਨੀਅਨ ਵੱਲੋਂ ਪ੍ਰਧਾਨ ਪਿਆਰਾ ਸਿੰਘ ਅਤੇ ਸਕੱਤਰ ਬਚਨ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ’ਚ ਮਜ਼ਦੂਰਾਂ ਨੇ ਸ਼ਮੂਲੀਅਤ ਕੀਤੀ।
ਅਜੀਤ ਡੈਸਕ
11-08-2026