11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਐੱਸ.ਆਈ.ਆਰ. ਦੇ ਸੰਬੰਧ ’ਚ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਫ਼ਾਜ਼ਿਲਕਾ, 10 ਅਗਸਤ (ਦਵਿੰਦਰ ਪਾਲ ਸਿੰਘ)-ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੀ ਪ੍ਰਧਾਨਗੀ ਹੇਠ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਸਬੰਧੀ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਹੋਈ। ਇਸ ਮੌਕੇ ਏ .

ਫ਼ਾਜ਼ਿਲਕਾ ਵਿਖੇ ਐੱਸ.ਆਈ.ਆਰ. ਪ੍ਰਕਿਰਿਆ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ-ਕਮ-ਡੀ.ਸੀ. ਅਮਰਪ੍ਰੀਤ ਕੌਰ ਸੰਧੂ ਅਤੇ ਨਾਲ ਹਾਜ਼ਰ ਹੋਰ ਅਧਿਕਾਰੀ। ਅਜੀਤ ਤਸਵੀਰ 11-08-2026
ਫ਼ਾਜ਼ਿਲਕਾ, 10 ਅਗਸਤ (ਦਵਿੰਦਰ ਪਾਲ ਸਿੰਘ)-ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੀ ਪ੍ਰਧਾਨਗੀ ਹੇਠ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਸਬੰਧੀ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਹੋਈ। ਇਸ ਮੌਕੇ ਏ . ਡੀ.ਸੀ.ਡਾ. ਮਨਦੀਪ ਕੌਰ, ਏ.ਡੀ.ਸੀ. (ਵਿਕਾਸ) ਜਗਵਿੰਦਰਜੀਤ ਸਿੰਘ, ਐੱਸ.ਡੀ.ਐੱਮ. ਜੁਗਰਾਜ ਸਿੰਘ ਅਤੇ ਤਹਿਸੀਲਦਾਰ ਚੋਣਾਂ ਵਿਭੂ ਜੈਨ ਵੀ ਮੌਜੂਦ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਕੁੱਲ 7,76,163 ਵੋਟਰਾਂ ਵਿਚੋਂ 7,22,295 ਵੋਟਰਾਂ ਦੇ ਗਣਨਾ ਫਾਰਮ ਡਿਜੀਟਾਈਜ਼ ਕੀਤੇ ਜਾ ਚੁੱਕੇ ਹਨ। ਬਾਕੀ 53,868 ਫਾਰਮਾਂ ਵਿਚੋਂ 23,091 ਵੋਟਰਾਂ ਦੀ ਮੌਤ ਹੋ ਚੁੱਕੀ ਹੈ ਅਤੇ 21,427 ਵੋਟਰ ਦੂਜੀਆਂ ਥਾਵਾਂ ’ਤੇ ਸ਼ਿਫ਼ਟ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ 13 ਅਗਸਤ ਨੂੰ ਡਰਾਫ਼ਟ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ, ਜਿਸ ਦੀਆਂ ਕਾਪੀਆਂ ਰਾਜਨੀਤਿਕ ਪਾਰਟੀਆਂ ਨੂੰ ਸੌਂਪੀਆਂ ਜਾਣਗੀਆਂ। ਜਿਨ੍ਹਾਂ ਵੋਟਰਾਂ ਦੇ ਨਾਮ ਦਰਜ ਨਹੀਂ ਹਨ, ਉਹ 13 ਅਗਸਤ ਤੋਂ 12 ਸਤੰਬਰ ਤੱਕ ਫਾਰਮ ਨੰਬਰ 6 ਭਰ ਕੇ ਈ.ਆਰ.ਓ.ਜਾਂ ਬੀ.ਐੱਲ.ਓ.ਕੋਲ ਦਾਅਵਾ ਪੇਸ਼ ਕਰ ਸਕਦੇ ਹਨ। ਇਸ ਤੋਂ ਇਲਾਵਾ, 30,531 ਅਨਮੈਪਡ ਵੋਟਰਾਂ ਨੂੰ ਨੋਟਿਸ ਭੇਜੇ ਜਾਣਗੇ, ਜੋ ਆਪਣੇ ਲੋੜੀਂਦੇ 12 ਨਿਰਧਾਰਿਤ ਦਸਤਾਵੇਜ਼ਾਂ ’ਚੋਂ ਕੋਈ ਇਕ ਜਮਾਂ ਕਰਵਾ ਕੇ ਸੁਣਵਾਈ ਤੋਂ ਬਾਅਦ ਆਪਣੀ ਵੋਟ ਦਰਜ ਕਰਵਾ ਸਕਦੇ ਹਨ। 12 ਅਕਤੂਬਰ ਨੂੰ ਅੰਤਿਮ ਵੋਟਰ ਸੂਚੀ ਜਾਰੀ ਹੋਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਤੋਂ ਬਾਅਦ ਜ਼ਿਲ੍ਹੇ ਵਿਚ 69 ਨਵੇਂ ਬੂਥ ਵਧੇ ਹਨ, ਜਿਸ ਨਾਲ ਹੁਣ ਕੁੱਲ ਪੋਲਿੰਗ ਬੂਥਾਂ ਦੀ ਗਿਣਤੀ 829 ਤੋਂ ਵਧ ਕੇ 898 ਹੋ ਗਈ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਪਾਰਟੀਆਂ ਨੂੰ ਇਸ ਮੁਹਿੰਮ ਵਿਚ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਇਲੈਕਟਰੀਕਲ ਐਸੋਸੀਏਸ਼ਨ ਦੀ ਚੋਣ ਰਾਜੇਸ਼ ਕੁੱਕੜ ਚੇਅਰਮੈਨ , ਪਵਨ ਕੁਮਾਰ ਸਰਪ੍ਰਸਤ ਤੇ ਸੰਜੀਵ ਕੁਮਾਰ ਬਾਂਸਲ ਪ੍ਰਧਾਨ ਬਣੇ ਅਗਲੀ ਖ਼ਬਰ ਫ਼ਾਜ਼ਿਲਕਾ ਪੁਲਿਸ ਨੇ ਨਸ਼ੇ ਅਤੇ ਅਸਲ੍ਹੇ ਸਮੇਤ 3 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ ਸੀ.ਆਈ.ਏ. ਸਟਾਫ਼ ਅਤੇ ਥਾਣਾ ਖੂਈ ਖੇੜਾ ਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।