12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਫ਼ਾਜ਼ਿਲਕਾ ਸਬਜ਼ੀ ਮੰਡੀ ’ਚ ਲੱਗੇ ਗੰਦਗੀ ਦੇ ਢੇਰ, ਬਿਮਾਰੀਆਂ ਫੈਲਣ ਦਾ ਖ਼ਤਰਾ

ਫ਼ਾਜ਼ਿਲਕਾ, 11 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੀ ਸਬਜ਼ੀ ਮੰਡੀ ’ਚ ਪਿਛਲੇ ਲਗਭਗ ਦੋ ਮਹੀਨਿਆਂ ਤੋਂ ਸਫ਼ਾਈ ਨਾ ਹੋਣ ਕਾਰਨ ਚਾਰੇ ਪਾਸੇ ਗੰਦਗੀ ਦਾ ਆਲਮ ਬਣਿਆ ਹੋਇਆ ਹੈ। ਸਫ਼ਾਈ ਵਿਵਸਥਾ ਠੱਪ ਹੋਣ ਕਾਰਨ ਜਿੱਥੇ ਬਿਮਾਰੀਆਂ ਫੈਲਣ ਦਾ ਖ਼ਤਰਾ ਮੰਡਰਾ ਰਿਹਾ ਹੈ, ਉੱਥੇ ਹੀ ਸਥਾਨਕ ਲੋਕਾਂ ਅਤੇ ਦੁਕਾਨਦਾਰਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਅਜੀਤ ਡੈਸਕ 12-08-2026
ਫ਼ਾਜ਼ਿਲਕਾ, 11 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੀ ਸਬਜ਼ੀ ਮੰਡੀ ’ਚ ਪਿਛਲੇ ਲਗਭਗ ਦੋ ਮਹੀਨਿਆਂ ਤੋਂ ਸਫ਼ਾਈ ਨਾ ਹੋਣ ਕਾਰਨ ਚਾਰੇ ਪਾਸੇ ਗੰਦਗੀ ਦਾ ਆਲਮ ਬਣਿਆ ਹੋਇਆ ਹੈ। ਸਫ਼ਾਈ ਵਿਵਸਥਾ ਠੱਪ ਹੋਣ ਕਾਰਨ ਜਿੱਥੇ ਬਿਮਾਰੀਆਂ ਫੈਲਣ ਦਾ ਖ਼ਤਰਾ ਮੰਡਰਾ ਰਿਹਾ ਹੈ, ਉੱਥੇ ਹੀ ਸਥਾਨਕ ਲੋਕਾਂ ਅਤੇ ਦੁਕਾਨਦਾਰਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਰੋਜ਼ਾਨਾ ਸਵੇਰ ਨਾਲ ਮੰਡੀ ਵਿਚ ਸਬਜ਼ੀ ਵੇਚਣ, ਖ਼ਰੀਦਣ ਵਾਲੇ ਲੋਕਾਂ ਦੀ ਗਿਣਤੀ ਕਈ ਸੈਂਕੜਿਆਂ ’ਚ ਹੁੰਦੀ ਹੈ। ਮੰਡੀ ਦੇ ਰੇਹੜੀ ਚਾਲਕਾਂ, ਆਟੋ, ਮੋਟਰਸਾਈਕਲ ਟਰਾਲੀ ਅਤੇ ਰੇਹੜਾ ਚਾਲਕਾਂ ਨੇ ਦੱਸਿਆ ਕਿ ਗੰਦਗੀ ਤੋਂ ਉੱਠਦੀ ਬਦਬੂ ਕਾਰਨ ਇੱਥੇ ਖੜ੍ਹਨਾ ਵੀ ਔਖਾ ਹੋ ਗਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਆੜ੍ਹਤੀਆਂ ਦੀਆਂ ਦੁਕਾਨਾਂ ਵਾਲੀ ਥਾਂ ’ਤੇ ਤਾਂ ਸਫ਼ਾਈ ਕਰ ਦਿੱਤੀ ਜਾਂਦੀ ਹੈ, ਪਰ ਜਿੱਥੇ ਰੇਹੜੀਆਂ ਲੱਗਦੀਆਂ ਹਨ, ਉੱਥੇ ਸਫ਼ਾਈ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਬਾਰਸ਼ ਦੇ ਦਿਨਾਂ ਵਿਚ ਸਥਿਤੀ ਹੋਰ ਵੀ ਗੰਭੀਰ ਹੋ ਜਾਂਦੀ ਹੈ। ਜਦ ਕਿ ਮਾਰਕੀਟ ਕਮੇਟੀ ਦੇ ਮੁਲਾਜ਼ਮ ਕਈ ਵਾਰ ਸਵੇਰ ਨਾਲ ਸਬਜ਼ੀ ਮੰਡੀ ਵਿਚ ਨਜ਼ਰ ਵੀ ਆਉਂਦੇ ਹਨ ਪਰ ਪਤਾ ਨਹੀਂ ਕਿਉਂ ਉਨ੍ਹਾਂ ਨੂੰ ਬਦਬੂ ਮਾਰਦੀ ਗੰਦਗੀ ਨਜ਼ਰ ਨਹੀਂ ਆਉਂਦੀ। ਜਦ ਕਿ ਮਾਰਕੀਟ ਕਮੇਟੀ ਕੋਲ ਸਫ਼ਾਈ ਅਤੇ ਮੰਡੀ ਵਿਚ ਆਉਣ ਵਾਲੇ ਦੇ ਸੁੱਖ ਲਈ ਕਈ ਸਾਧਨ ਹਨ। ਪੀੜਤ ਲੋਕਾਂ ਨੇ ਮਾਰਕੀਟ ਕਮੇਟੀ ਫ਼ਾਜ਼ਿਲਕਾ ਤੋਂ ਮੰਗ ਕੀਤੀ ਹੈ ਕਿ ਮੰਡੀ ਦੀ ਸਫ਼ਾਈ ਵੱਲ ਤੁਰੰਤ ਧਿਆਨ ਦਿੱਤਾ ਜਾਵੇ ਤਾਂ ਜੋ ਲੋਕਾਂ ਨੂੰ ਬਿਮਾਰੀਆਂ ਦੇ ਖ਼ਤਰੇ ਅਤੇ ਪਰੇਸ਼ਾਨੀਆਂ ਤੋਂ ਰਾਹਤ ਮਿਲ ਸਕੇ।
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਸ਼ੂਟਿੰਗ ਮੁਕਾਬਲੇ ’ਚ ਆਧਾਰਸ਼ਿਲਾ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਅਰਸ਼ ਚੌਧਰੀ ਦੀ ਹੋਈ ਸੂਬਾ ਪੱ... ਅਗਲੀ ਖ਼ਬਰ ਪੀ.ਐੱਚ.ਸੀ. ਜੰਡਵਾਲਾ ਭੀਮੇਸ਼ਾਹ ਵਿਖੇ ਮਨਾਇਆ ਰਾਸ਼ਟਰੀ ਡੀ-ਵਾਰਮਿੰਗ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।