12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਪੁੱਤ ਨੂੰ ਸੰਗਲ਼ ਨਾਲ ਬੰਨ੍ਹਣ ਲਈ ਮਜਬੂਰ ਹੋਏ ਮਾਪੇ

ਫ਼ਾਜ਼ਿਲਕਾ, 11 ਅਗਸਤ(ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਦੀ ਮੰਡੀ ਅਰਨੀਵਾਲਾ ’ਚ ਆਪਣੇ ਹੀ ਪੁੱਤਰ ਨੂੰ ਸੰਗਲ਼ ਪਾਉਣ ਲਈ ਮਾਪਿਆਂ ਨੂੰ ਮਜਬੂਰ ਹੋਣਾ ਪਿਆ। ਪੁੱਤਰ ਦਾ ਇਲਾਜ ਕਰਵਾਉਣ ਅਤੇ ਉਸ ਨੂੰ ਇਨਸਾਫ਼ ਦਿਵਾਉਣ ਦੇ ਲਈ ਮਾਪੇ ਹੁਣ ਪ੍ਰਸ਼ਾਸਨ ਤੋਂ ਇਸ ਦੀ ਮੰਗ ਕਰ ਰਹੇ ਹਨ।

ਫ਼ਾਜ਼ਿਲਕਾ ਦੇ ਸਿਵਲ ਹਸਪਤਾਲ ’ਚ ਸੰਗਲ਼ ਨਾਲ ਬੰਨ੍ਹੇ ਪੁੱਤਰ ਦੀ ਹੱਡਬੀਤੀ ਸੁਣਾਉਂਦੇ ਮਾਪੇ। ਤਸਵੀਰ-ਪ੍ਰਦੀਪ ਕੁਮਾਰ 12-08-2026

ਫ਼ਾਜ਼ਿਲਕਾ, 11 ਅਗਸਤ(ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਦੀ ਮੰਡੀ ਅਰਨੀਵਾਲਾ ’ਚ ਆਪਣੇ ਹੀ ਪੁੱਤਰ ਨੂੰ ਸੰਗਲ਼ ਪਾਉਣ ਲਈ ਮਾਪਿਆਂ ਨੂੰ ਮਜਬੂਰ ਹੋਣਾ ਪਿਆ। ਪੁੱਤਰ ਦਾ ਇਲਾਜ ਕਰਵਾਉਣ ਅਤੇ ਉਸ ਨੂੰ ਇਨਸਾਫ਼ ਦਿਵਾਉਣ ਦੇ ਲਈ ਮਾਪੇ ਹੁਣ ਪ੍ਰਸ਼ਾਸਨ ਤੋਂ ਇਸ ਦੀ ਮੰਗ ਕਰ ਰਹੇ ਹਨ। ਸੰਗਲ਼ ’ਚ ਜਕੜੇ ਪੁੱਤ ਨੂੰ ਹਸਪਤਾਲ ਲੈ ਕੇ ਪੁੱਜੇ ਪਿਤਾ ਭਜਨ ਸਿੰਘ ਅਤੇ ਮਾਤਾ ਸੁਰਜੀਤ ਕੌਰ ਨੇ ਭਾਵੁਕ ਹੁੰਦਿਆਂ ਦੱਸਿਆ ਕਿ ਕੁੱਝ ਦਿਨ ਪਹਿਲਾਂ ਮੰਡੀ ਅਰਨੀਵਾਲਾ ਵਿਚ ਇਕ ਹੇਅਰ ਸਲੂਨ ਦੀ ਦੁਕਾਨ ’ਤੇ ਉਨ੍ਹਾਂ ਦੇ ਪੁੱਤਰ ਕਰਤਾਰ ਸਿੰਘ ਉਰਫ਼ ਰੌਬਿਨ ਨੂੰ ਕੁੱਝ ਲੋਕਾਂ ਨੇ ਚੋਰੀ ਦੇ ਇਲਜ਼ਾਮ ’ਚ ਫੜ ਕੇ ਕੁੱਟਮਾਰ ਕੀਤੀ। ਜਿਸ ਨਾਲ ਉਸ ਦਾ ਦਿਮਾਗ਼ੀ ਸੰਤੁਲਨ ਵਿਗੜ ਗਿਆ ਅਤੇ ਉਸ ਦਾ ਪੁੱਤਰ ਹੁਣ ਦਿਮਾਗ਼ੀ ਪ੍ਰੇਸ਼ਾਨੀ ਕਾਰਨ ਘਰੋਂ ਬਾਹਰ ਭੱਜਦਾ ਹੈ। ਉਨ੍ਹਾਂ ਦੱਸਿਆ ਕਿ ਆਪਣੇ ਆਪ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕਰਦਾ ਹੈ ਅਤੇ ਆਪਣੇ ਆਪ ਨੂੰ ਨੁਕਸਾਨ ਪਹੁੰਚਾਉਂਦਾ ਹੈ, ਉਸ ਨੂੰ ਕੋਈ ਹੋਸ਼ ਨਹੀਂ ਰਹਿੰਦੀ। ਜਿਸ ਕਾਰਨ ਉਹ ਆਪਣੇ ਪੁੱਤਰ ਨੂੰ ਉਨ੍ਹਾਂ ਨੇ ਸੰਗਲ਼ ਨਾਲ ਬੰਨ੍ਹਿਆ ਹੋਇਆ ਹੈ ਤਾਂ ਜੋ ਉਹ ਉਸ ’ਤੇ ਕਾਬੂ ਪਾ ਸਕਣ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਲੜਕਾ ਮੰਡੀ ਦੀ ਇਕ ਦੁਕਾਨ ਵਿਚ ਕਟਿੰਗ ਕਰਵਾਉਣ ਗਿਆ ਸੀ। ਜਿੱਥੇ ਉਸ ’ਤੇ 500-700 ਰੁਪਏ ਦੀ ਚੋਰੀ ਦਾ ਇਲਜ਼ਾਮ ਲਗਾਉਂਦੇ ਹੋਏ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਇਸ ਦੇ ਸਿਰ ਉੱਪਰ ਸੱਟਾਂ ਮਾਰੀਆਂ ਗਈਆਂ ਅਤੇ ਇਸ ਨੂੰ ਨਗਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ 6,7 ਦਿਨ ਉਨ੍ਹਾਂ ਨੇ ਆਪਣੇ ਘਰ ਆਪਣੇ ਪੁੱਤਰ ਨੂੰ ਬੰਨ੍ਹ ਕੇ ਰੱਖਿਆ। ਜਦੋਂ ਕੁੱਟਮਾਰ ਕਰਨ ਵਾਲੇ ਵਿਅਕਤੀਆਂ ਨੇ ਉਨ੍ਹਾਂ ਦੇ ਪੁੱਤਰ ਦੀਆਂ ਵੀਡੀਓ ਵਾਇਰਲ ਕੀਤੀਆਂ ਤਾਂ ਉਨ੍ਹਾਂ ਨੂੰ ਇਸ ਦਾ ਪਤਾ ਲੱਗਿਆ ਹੈ। ਜਿਸ ਤੋਂ ਬਾਅਦ ਉਹ ਹਸਪਤਾਲ ਦੇ ਅੰਦਰ ਆਪਣੇ ਪੁੱਤਰ ਦਾ ਇਲਾਜ ਕਰਵਾਉਣ ਲਈ ਪੁੱਜੇ ਹਨ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਪਹਿਲਾਂ ਬਿਲਕੁਲ ਸਹੀ ਸੀ, ਪਰ ਇਸ ਹਾਦਸੇ ਤੋਂ ਬਾਅਦ ਉਸ ਦਾ ਪੁੱਤਰ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੇ ਪੁੱਤਰ ਨੇ ਕੋਈ ਗ਼ਲਤੀ ਕੀਤੀ ਸੀ ਤਾਂ ਦੁਕਾਨਦਾਰ ਉਨ੍ਹਾਂ ਨੂੰ ਆ ਕੇ ਦੱਸ ਸਕਦਾ ਸੀ, ਉਨ੍ਹਾਂ ਨੇ ਇਸ ਦੀ ਭਰਪਾਈ ਕਰ ਦੇਣੀ ਸੀ ਪਰ ਇਸ ਤਰ੍ਹਾਂ ਬੇਰਹਿਮੀ ਨਾਲ ਕੁੱਟਮਾਰ ਕਰਨੀ ਉਨ੍ਹਾਂ ਦੇ ਪੁੱਤਰ ’ਤੇ ਭਾਰੀ ਪੈ ਗਈ ਹੈ। ਉਹ ਹੁਣ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕਰਦੇ ਹਨ ਅਤੇ ਉਨ੍ਹਾਂ ਦੇ ਪੁੱਤਰ ਨਾਲ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉੱਧਰ ਦੂਸਰੇ ਪਾਸੇ ਸੰਗਲ਼ ਵਿਚ ਜਕੜੇ ਪੁੱਤਰ ਕਰਤਾਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਦੋਸਤ ਦੀ ਦੁਕਾਨ ’ਤੇ ਕਟਿੰਗ ਕਰਵਾਉਣ ਲਈ ਗਿਆ ਸੀ, ਉਸ ਸਮੇਂ (ਬਾਕੀ ਸਫਾ 6 ’ਤੇ)

ਪਿਛਲੀ ਖ਼ਬਰ ਜਾਗਰਣ ਤੋਂ ਵਾਪਸ ਆ ਰਹੇ ਆਟੋ ਚਾਲਕ ’ਤੇ ਹਮਲਾ ਅਗਲੀ ਖ਼ਬਰ ਨਵ-ਨਿਯੁਕਤ ਬਲਾਕ ਕਾਂਗਰਸ ਪ੍ਰਧਾਨ ਐਡਵੋਕੇਟ ਰਿਤੇਸ਼ ਗਗਨੇਜਾ ਵਲੋਂ ਹਾਈਕਮਾਨ ਦਾ ਧੰਨਵਾਦ * ਕਾਂਗਰਸੀ ਆਗੂ ਸਮਰਬੀਰ ਸਿੰਘ ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।