12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਅਬੋਹਰ ਦੀ ਸੀਵਰੇਜ ਅਤੇ ਡਰੇਨੇਜ ਵਿਵਸਥਾ ਸੁਧਾਰਨ ਲਈ ਅਰੁਣ ਨਾਰੰਗ ਵਲੋਂ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ

ਅਬੋਹਰ, 11 ਅਗਸਤ (ਵਿਵੇਕ ਹੂੜੀਆ)-ਅਬੋਹਰ ਸ਼ਹਿਰ ਦੀ ਖ਼ਸਤਾ-ਹਾਲ ਸੀਵਰੇਜ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਦੀ ਸਮੱਸਿਆ ਦੇ ਹੱਲ ਲਈ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਰੁਣ ਨਾਰੰਗ ਨੇ ਚੰਡੀਗੜ੍ਹ ਵਿਖੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕੀਤੀ। ਅਰੁਣ ਨਾਰੰਗ ਨੇ ਮੰਤਰੀ ਨੂੰ ਦੱਸਿਆ ਕਿ ਸ਼ਹਿਰ ਦੇ ਕਈ ਵਾਰਡਾਂ ਵਿਚ ਸੀਵਰੇਜ ਸਿਸਟਮ ਖ਼ਰਾਬ ਹੋਣ ਕਰਕੇ ਗੰਦਾ ਪਾਣੀ ਜਮਾਂ ਰਹਿੰਦਾ ਹੈ।

ਚੰਡੀਗੜ੍ਹ ਵਿਖੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕਰਦੇ ਹੋਏ ਅਰੁਣ ਨਾਰੰਗ। ਅਜੀਤ ਤਸਵੀਰ 12-08-2026
ਅਬੋਹਰ, 11 ਅਗਸਤ (ਵਿਵੇਕ ਹੂੜੀਆ)-ਅਬੋਹਰ ਸ਼ਹਿਰ ਦੀ ਖ਼ਸਤਾ-ਹਾਲ ਸੀਵਰੇਜ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਦੀ ਸਮੱਸਿਆ ਦੇ ਹੱਲ ਲਈ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਰੁਣ ਨਾਰੰਗ ਨੇ ਚੰਡੀਗੜ੍ਹ ਵਿਖੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕੀਤੀ। ਅਰੁਣ ਨਾਰੰਗ ਨੇ ਮੰਤਰੀ ਨੂੰ ਦੱਸਿਆ ਕਿ ਸ਼ਹਿਰ ਦੇ ਕਈ ਵਾਰਡਾਂ ਵਿਚ ਸੀਵਰੇਜ ਸਿਸਟਮ ਖ਼ਰਾਬ ਹੋਣ ਕਰਕੇ ਗੰਦਾ ਪਾਣੀ ਜਮਾਂ ਰਹਿੰਦਾ ਹੈ। ਇਸ ਤੋਂ ਇਲਾਵਾ ਸ਼ਹਿਰ ਦੀ ਮੁੱਖ ‘ਰਾਈਜ਼ਿੰਗ ਮੇਨ ਲਾਈਨ’ ਵੀ ਵਰਿ੍ਹਆਂ ਤੋਂ ਨੁਕਸਾਨੀ ਹੋਈ ਹੈ, ਜਿਸ ਨਾਲ ਨਿਕਾਸੀ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਰਾਈਜ਼ਿੰਗ ਮੇਨ ਲਾਈਨ ਨੂੰ ਨਵੇਂ ਸਿਰੇ ਤੋਂ ਬਣਾਉਣ ਅਤੇ ਹੋਰ ਅਧੂਰੇ ਵਿਕਾਸ ਕਾਰਜਾਂ ਲਈ ਜਲਦ ਤੋਂ ਜਲਦ ਫ਼ੰਡ ਜਾਰੀ ਕੀਤੇ ਜਾਣ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੰਗਾਂ ਨੂੰ ਗੰਭੀਰਤਾ ਨਾਲ ਸੁਣਦੇ ਹੋਏ ਭਰੋਸਾ ਦਿੱਤਾ ਕਿ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਜਲਦੀ ਹੀ ਬਹੁਤ ਜ਼ਰੂਰੀ ਕਦਮ ਚੁੱਕੇ ਜਾਣਗੇ।
ਪਿਛਲੀ ਖ਼ਬਰ ਐੱਮ.ਬੀ.ਬੀ.ਐੱਸ ਦੀਆਂ ਫ਼ੀਸਾਂ ’ਚ ਕੀਤਾ ਵਾਧਾ ਵਾਪਸ ਲਏ ਜਾਣ ਦੀ ਮੰਗ ਅਗਲੀ ਖ਼ਬਰ ਸੀ.ਬੀ.ਐੱਸ.ਈ ਰਿਸੋਰਸ ਪਰਸਨ ਬਣੀ ਇੰਪੀਰੀਅਲ ਸਕੂਲ ਦੀ ਹੈੱਡ ਮਿਸਟਰੈੱਸ ਨਵਨੀਤ ਦੇਵਗਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।