12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਐੱਮ.ਬੀ.ਬੀ.ਐੱਸ ਦੀਆਂ ਫ਼ੀਸਾਂ ’ਚ ਕੀਤਾ ਵਾਧਾ ਵਾਪਸ ਲਏ ਜਾਣ ਦੀ ਮੰਗ

ਮੰਡੀ ਲਾਧੂਕਾ, 11 ਅਗਸਤ (ਰਾਕੇਸ਼ ਛਾਬੜਾ)-ਪੰਜਾਬ ਸਰਕਾਰ ਨੇ ਇਕ ਪਾਸੇ ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਵਿਚ ਵਾਧਾ ਰੋਕਣ ਲਈ ਵਿਧਾਨ ਸਭਾ ਵਿਚ ਬਿੱਲ ਪਾਸ ਕਰ ਦਿੱਤਾ ਹੈ। ਜਦੋਂ ਕਿ ਦੂਜੇ ਪਾਸੇ ਐੱਮ.

ਮੰਡੀ ਲਾਧੂਕਾ ਕੈਮਿਸਟ ਯੂਨੀਅਨ ਦੇ ਪ੍ਰਧਾਨ ਰਵਿੰਦਰ ਜੁਲਾਹਾ ਪੰਮਾ ਦੀ ਤਸਵੀਰ। 12-08-2026
ਮੰਡੀ ਲਾਧੂਕਾ, 11 ਅਗਸਤ (ਰਾਕੇਸ਼ ਛਾਬੜਾ)-ਪੰਜਾਬ ਸਰਕਾਰ ਨੇ ਇਕ ਪਾਸੇ ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਵਿਚ ਵਾਧਾ ਰੋਕਣ ਲਈ ਵਿਧਾਨ ਸਭਾ ਵਿਚ ਬਿੱਲ ਪਾਸ ਕਰ ਦਿੱਤਾ ਹੈ। ਜਦੋਂ ਕਿ ਦੂਜੇ ਪਾਸੇ ਐੱਮ.ਬੀ.ਬੀ.ਐੱਸ ਦੀਆਂ ਫ਼ੀਸਾਂ ਵਿਚ ਹੱਦੋਂ ਵੱਧ ਵਾਧਾ ਕਰਕੇ ਦੋਹਰੇ ਮਾਪਦੰਡ ਦਾ ਪ੍ਰਗਟਾਵਾ ਕੀਤਾ ਹੈ। ਇਹ ਜਾਣਕਾਰੀ ਮੰਡੀ ਦੀ ਕੈਮਿਸਟ ਯੂਨੀਅਨ ਦੇ ਪ੍ਰਧਾਨ ਰਵਿੰਦਰ ਕੁਮਾਰ ਜੁਲਾਹਾ ਪੰਮਾ ਨੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਹੋਏ ਸਾਂਝੀ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਪੰਜਾਬ ਸਰਕਾਰ ਨੇ ਐੱਮ ਬੀ ਬੀ ਐੱਸ ਦੀਆਂ ਫ਼ੀਸਾਂ ਵਿਚ ਲੋੜੋਂ ਵੱਧ ਵਾਧਾ ਕਰਕੇ ਪੰਜਾਬੀਆਂ ਦੇ ਨਾਲ ਧੋਖਾ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਸਰਕਾਰ ਦਾ ਇਹ ਫ਼ੈਸਲਾ ਵਿਦਿਆਰਥੀਆਂ ਅਤੇ ਮੱਧ ਵਰਗ ਦੇ ਲੋਕਾਂ ਦੇ ਵਿਰੋਧ ਵਿਚ ਹੈ। ਉਨ੍ਹਾਂ ਨੇ ਕਿਹਾ ਹੈ ਪ੍ਰਾਈਵੇਟ ਕਾਲਜਾਂ ਵਿਚ ਮੈਨੇਜਮੈਂਟ ਕੋਟੇ ਅਧੀਨ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਹੁਣ ਐੱਮ ਬੀ ਬੀ ਐੱਸ ਦੀ ਪੜਾਈ ਲਈ ਕਰੀਬ 65 ਤੋਂ 70 ਲੱਖ ਰੁਪਏ ਖ਼ਰਚ ਕਰਨੇ ਪੈਣਗੇ, ਇਹ ਰਕਮ ਸਰਕਾਰੀ ਕੋਟੇ ਵਿਚ ਡਾਕਟਰੀ ਦੀ ਪੜਾਈ ਕਰਨ ਵਾਲੇ ਵਿਦਿਆਰਥੀਆਂ ਤੋਂ ਕਈ ਗੁਣਾਂ ਵੱਧ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਕੀਤੇ ਇਸ ਵਾਧੇ ਨੂੰ ਵਾਪਸ ਲਏ ਜਾਣ ਦੀ ਮੰਗ ਕੀਤੀ ਹੈ।
ਪਿਛਲੀ ਖ਼ਬਰ ਪੀ.ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਕੀਤਾ ਸਾਇੰਸ ਸਿਟੀ ਦਾ ਵਿੱਦਿਅਕ ਦੌਰਾ ਅਗਲੀ ਖ਼ਬਰ ਅਬੋਹਰ ਦੀ ਸੀਵਰੇਜ ਅਤੇ ਡਰੇਨੇਜ ਵਿਵਸਥਾ ਸੁਧਾਰਨ ਲਈ ਅਰੁਣ ਨਾਰੰਗ ਵਲੋਂ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।