12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਸੈਕਰਡ ਹਾਰਟ ਕਾਨਵੈਂਟ ਸਕੂਲ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਸਕੇਟਿੰਗ ਮੁਕਾਬਲਿਆਂ ’ਚ 4 ਤਗਮੇ ਜਿੱਤੇ ਸੁਹਾਨਾ ਨੇ ਦੋ ਸੋਨ ਅਤੇ ਅਨੂਰੀਤ ਨੇ ਦੋ ਕਾਂਸੇ ਦੇ ਤਗਮੇ ਜਿੱਤੇ, ਸੂਬਾ ਪੱਧਰੀ ਮੁਕਾਬਲਿਆਂ ਲਈ ਕੀਤਾ ਕੁਆਲੀਫ਼ਾਈ

ਫ਼ਾਜ਼ਿਲਕਾ, 11 ਅਗਸਤ (ਅਮਰਜੀਤ ਸ਼ਰਮਾ)-ਸੈਕਰਡ ਹਾਰਟ ਕਾਨਵੈਂਟ ਸਕੂਲ ਦੀਆਂ ਵਿਦਿਆਰਥਣਾਂ ਨੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਰੇਡੀਐਂਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਰਨੀਵਾਲਾ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਕੇਟਿੰਗ ਮੁਕਾਬਲਿਆਂ ’ਚ ਸਕੂਲ ਦੀਆਂ ਖਿਡਾਰਨਾਂ ਨੇ ਵੱਖ-ਵੱਖ ਉਮਰ ਵਰਗਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ ਚਾਰ ਤਗਮੇ ਆਪਣੇ ਨਾਂਅ ਕੀਤੇ।

ਜ਼ਿਲ੍ਹਾ ਪੱਧਰੀ ਸਕੇਟਿੰਗ ਮੁਕਾਬਲਿਆਂ ’ਚ ਸੋਨ ਅਤੇ ਕਾਂਸੇ ਦੇ ਤਗਮੇ ਜਿੱਤਣ ਵਾਲੀਆਂ ਸੈਕਰਡ ਹਾਰਟ ਕਾਨਵੈਂਟ ਸਕੂਲ ਦੀਆਂ ਵਿਦਿਆਰਥਣਾਂ ਸੁਹਾਨਾ ਅਤੇ ਅਨੂਰੀਤ। ਅਜੀਤ ਤਸਵੀਰ 12-08-2026
ਫ਼ਾਜ਼ਿਲਕਾ, 11 ਅਗਸਤ (ਅਮਰਜੀਤ ਸ਼ਰਮਾ)-ਸੈਕਰਡ ਹਾਰਟ ਕਾਨਵੈਂਟ ਸਕੂਲ ਦੀਆਂ ਵਿਦਿਆਰਥਣਾਂ ਨੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਰੇਡੀਐਂਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਰਨੀਵਾਲਾ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਕੇਟਿੰਗ ਮੁਕਾਬਲਿਆਂ ’ਚ ਸਕੂਲ ਦੀਆਂ ਖਿਡਾਰਨਾਂ ਨੇ ਵੱਖ-ਵੱਖ ਉਮਰ ਵਰਗਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ ਚਾਰ ਤਗਮੇ ਆਪਣੇ ਨਾਂਅ ਕੀਤੇ। ਸਕੂਲ ਅਧਿਆਪਕ ਗੌਰਵ ਵਧਵਾ ਅਤੇ ਸੰਦੀਪ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਵੱਖ-ਵੱਖ ਸਕੂਲਾਂ ਦੇ ਖਿਡਾਰੀਆਂ ਨੇ ਭਾਗ ਲਿਆ। ਅੰਡਰ-19 ਵਰਗ ਵਿਚ ਸਕੂਲ ਦੀ ਵਿਦਿਆਰਥਣ ਸੁਹਾਨਾ ਨੇ 1000 ਮੀਟਰ ਅਤੇ 3000 ਮੀਟਰ ਸਕੇਟਿੰਗ ਦੌੜ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋਵੇਂ ਮੁਕਾਬਲਿਆਂ ’ਚ ਪਹਿਲਾ ਸਥਾਨ ਹਾਸਿਲ ਕਰਕੇ ਦੋ ਸੋਨ ਤਗਮੇ ਜਿੱਤੇ। ਇਸੇ ਤਰ੍ਹਾਂ ਅੰਡਰ-11 ਵਰਗ ਵਿਚ ਅਨੂਰੀਤ ਨੇ 500 ਮੀਟਰ ਅਤੇ 1000 ਮੀਟਰ ਸਕੇਟਿੰਗ ਮੁਕਾਬਲਿਆਂ ’ਚ ਤੀਜਾ ਸਥਾਨ ਹਾਸਿਲ ਕਰਦਿਆਂ ਦੋ ਕਾਂਸੇ ਦੇ ਤਗਮੇ ਜਿੱਤੇ। ਇਸ ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ ’ਤੇ ਦੋਵੇਂ ਜੇਤੂ ਖਿਡਾਰਨਾਂ ਨੇ ਸੂਬਾ ਪੱਧਰੀ ਸਕੇਟਿੰਗ ਮੁਕਾਬਲਿਆਂ ਲਈ ਆਪਣਾ ਸਥਾਨ ਪੱਕਾ ਕਰ ਲਿਆ ਹੈ। ਇਸ ਮੌਕੇ ਸਕੂਲ ਪ੍ਰਿੰਸੀਪਲ ਸਿਸਟਰ ਅੰਜਨਾ ਅਤੇ ਮੈਨੇਜਰ ਫਾਦਰ ਐਨਟੋਨੀ ਜੀਰੋਮ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਟੀਮ ਭਾਵਨਾ ਪੈਦਾ ਕਰਨ ਦੇ ਨਾਲ ਉਨ੍ਹਾਂ ਦੇ ਸਰਬਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਇਸ ਪ੍ਰਾਪਤੀ ਦਾ ਸਿਹਰਾ ਖਿਡਾਰਨਾਂ ਦੀ ਮਿਹਨਤ, ਕੋਚਾਂ ਦੀ ਸਿਖਲਾਈ ਅਤੇ ਅਧਿਆਪਕਾਂ ਤੇ ਮਾਪਿਆਂ ਦੇ ਸਹਿਯੋਗ ਨੂੰ ਦਿੰਦਿਆਂ ਭਵਿੱਖ ਵਿਚ ਵੀ ਇਸੇ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਹੈਪੇਟਾਈਟਸ ਜਾਗਰੂਕਤਾ ਪੰਦ੍ਹਰਵਾੜਾ ਮਨਾਇਆ ਅਗਲੀ ਖ਼ਬਰ ਪੀ.ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਕੀਤਾ ਸਾਇੰਸ ਸਿਟੀ ਦਾ ਵਿੱਦਿਅਕ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।