12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਅਜੰਪਸ਼ਨ ਕਾਨਵੈਂਟ ਸਕੂਲ ’ਚ ਉੱਤਰ ਭਾਰਤੀ ਰਾਈਫ਼ਲ ਸ਼ੂਟਿੰਗ ਮੁਕਾਬਲੇ ਕਰਵਾਏ

ਅਬੋਹਰ, 11 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਸਥਾਨਕ ਸੀਤੋ ਰੋਡ ਸਥਿਤ ਅਜੰਪਸ਼ਨ ਕਾਨਵੈਂਟ ਸਕੂਲ ਵਿਖੇ ਉੱਤਰ ਭਾਰਤੀ ਰਾਈਫ਼ਲ ਸ਼ੂਟਿੰਗ ਮੁਕਾਬਲੇ ਦੀ ਮੇਜ਼ਬਾਨੀ ਕੀਤੀ ਗਈ। ਇਹ ਮੁਕਾਬਲੇ ਸਕੂਲ ਨਿਰਦੇਸ਼ਕ ਫਾਦਰ ਸਿਜਿਥ ਜ਼ੋਨ ਅਤੇ ਪ੍ਰਿੰਸੀਪਲ ਸਿਸਟਰ ਮੇਬਲ ਦੀ ਨਿਗਰਾਨੀ ਹੇਠ ਕਰਵਾਏ ਗਏ।

ਅਜੀਤ ਡੈਸਕ 12-08-2026
ਅਬੋਹਰ, 11 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਸਥਾਨਕ ਸੀਤੋ ਰੋਡ ਸਥਿਤ ਅਜੰਪਸ਼ਨ ਕਾਨਵੈਂਟ ਸਕੂਲ ਵਿਖੇ ਉੱਤਰ ਭਾਰਤੀ ਰਾਈਫ਼ਲ ਸ਼ੂਟਿੰਗ ਮੁਕਾਬਲੇ ਦੀ ਮੇਜ਼ਬਾਨੀ ਕੀਤੀ ਗਈ। ਇਹ ਮੁਕਾਬਲੇ ਸਕੂਲ ਨਿਰਦੇਸ਼ਕ ਫਾਦਰ ਸਿਜਿਥ ਜ਼ੋਨ ਅਤੇ ਪ੍ਰਿੰਸੀਪਲ ਸਿਸਟਰ ਮੇਬਲ ਦੀ ਨਿਗਰਾਨੀ ਹੇਠ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਪੰਜਾਬ, ਹਰਿਆਣਾ, ਹਿਮਾਚਲ, ਚੰਡੀਗੜ੍ਹ ਆਦਿ ਵੱਖ-ਵੱਖ ਰਾਜਾਂ ਦੇ ਖਿਡਾਰੀਆਂ ਨੇ ਭਾਗ ਲਿਆ। ਇਹ ਮੁਕਾਬਲਾ ਵੱਖ-ਵੱਖ ਕੈਟਾਗਰੀ ਅੰਡਰ 14, ਅੰਡਰ 17 ਅਤੇ ਅੰਡਰ 19 ਮੁੰਡੇ ਤੇ ਕੁੜੀਆਂ ਦੇ ਪਿਸਟਲ, ਰਾਈਫ਼ਲ, ਓਪਨ ਸਾਈਟ ਵਜੋਂ ਕਰਵਾਏ ਗਏ। ਜਿਸ ਵਿਚ ਅਜੰਪਸ਼ਨ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅੰਡਰ 14 ਲੜਕੀਆਂ ਦੇ ਮੁਕਾਬਲੇ ਵਿਚ ਸਕੂਲ ਦੀ ਵਿਦਿਆਰਥਣ ਸਰਗੁਣ ਸ਼ੈਲੀਨ ਨੇ ਕਾਂਸੀ ਦਾ ਤਗਮਾ ਜਿੱਤਿਆ ਜਦ ਕਿ ਅੰਡਰ 14 ਲੜਕਿਆਂ ਵਿਚ ਸਵਾਸਤਿਕ ਪੂਨੀਆ ਨੇ ਸੋਨੇ ਦਾ ਤਗਮਾ ਹਾਸਲ ਕੀਤਾ। ਇਸ ਤੋਂ ਇਲਾਵਾ ਅੰਡਰ 17 ਵਿਚ ਮਨਮੀਤ ਨੇ ਚਾਂਦੀ ਦਾ ਤਗਮਾ ਅਤੇ ਅੰਡਰ 17 ਲੜਕਿਆਂ ਵਿਚ ਸਹਿਬਾਜ਼ ਸਿੰਘ ਸੰਧੂ ਨੇ ਸੋਨੇ ਦਾ ਤਗਮਾ ਜਿੱਤ ਕੇ ਮੱਲ੍ਹਾਂ ਮਾਰੀਆਂ। ਸਕੂਲ ਦੇ ਸਮੂਹ ਸਪੋਰਟਸ ਵਿਭਾਗ ਅਤੇ ਅਧਿਆਪਕਾਂ ਦੀ ਅਣਥੱਕ ਮਿਹਨਤ ਸਦਕਾ ਇਹ ਮੁਕਾਬਲਾ ਸਫਲਤਾ ਪੂਰਵਕ ਹੋ ਨਿੱਬੜਿਆ। ਸਕੂਲ ਪ੍ਰਬੰਧਕਾਂ ਵਲੋਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ ਗਈ।
ਪਿਛਲੀ ਖ਼ਬਰ ਪਰਮਿੰਦਰ ਸਿੰਘ ਚੌਹਾਨ ਨੂੰ ਸਵਰਨਕਾਰ ਸੰਘ ਪੰਜਾਬ ਦਾ ਵਾਈਸ ਪ੍ਰਧਾਨ ਚੁਣੇ ਜਾਣ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਅਗਲੀ ਖ਼ਬਰ ਪੁਰਾਤਨ ਮੰਦਿਰ ਹਰ-ਹਰ ਮਹਾਂਦੇਵ ਦੇ ਜੈਕਾਰਿਆਂ ਨਾਲ ਗੂੰਜਿਆ, ਗੰਗਾਜਲ ਨਾਲ ਹੋਇਆ ਭੋਲੇਨਾਥ ਦਾ ਅਭਿਸ਼ੇਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।