14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਅਗਰਵਾਲ ਕਮੇਟੀ ਹਾਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਫ਼ਾਜ਼ਿਲਕਾ, 13 ਅਗਸਤ (ਦਵਿੰਦਰ ਪਾਲ ਸਿੰਘ)-ਅਗਰਵਾਲ ਕਮੇਟੀ ਹਾਲ ਫਾਜਿਲਕਾ ਵਿਖੇ ਤੀਆਂ ਦਾ ਪ੍ਰੋਗਰਾਮ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰੋਗਰਾਮ ਵਿਚ ਔਰਤਾਂ ਪੰਜਾਬੀ ਸਭਿਅਚਾਰ ਦੀ ਤਰਜ਼ਮਾਨੀ ਕਰਦੇ ਪੰਜਾਬੀ ਪਹਿਰਾਵੇ ਪਾ ਕੇ ਆਈਆਂ।

ਅਜੀਤ ਡੈਸਕ 14-08-2026
ਫ਼ਾਜ਼ਿਲਕਾ, 13 ਅਗਸਤ (ਦਵਿੰਦਰ ਪਾਲ ਸਿੰਘ)-ਅਗਰਵਾਲ ਕਮੇਟੀ ਹਾਲ ਫਾਜਿਲਕਾ ਵਿਖੇ ਤੀਆਂ ਦਾ ਪ੍ਰੋਗਰਾਮ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰੋਗਰਾਮ ਵਿਚ ਔਰਤਾਂ ਪੰਜਾਬੀ ਸਭਿਅਚਾਰ ਦੀ ਤਰਜ਼ਮਾਨੀ ਕਰਦੇ ਪੰਜਾਬੀ ਪਹਿਰਾਵੇ ਪਾ ਕੇ ਆਈਆਂ। ਇਸ ਮੌਕੇ ਉਨ੍ਹਾਂ ਪੰਜਾਬੀ ਵਿਰਸੇ ਨੂੰ ਪੇਸ਼ ਕਰਦਾ ਪ੍ਰੋਗਰਾਮ ਪੇਸ਼ ਕੀਤਾ ਅਤੇ ਖੂਬ ਰੰਗ ਬੰਨਿਆ। ਇਸ ਮੌਕੇ ਮੈਡਮ ਖੁਸ਼ਬੂ ਸਾਵਨਸੁੱਖਾ ਸਵਨਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਦੇ ਪਹੁੰਚਣ ’ਤੇ ਆਯੋਜਕਾਂ ਵਲੋਂ ਫੁੱਲਾਂ ਦੇ ਗੁਲਦਸਤੇ ਦੇ ਕੇ ਨਿੱਘਾ ਸੁਆਗਤ ਕੀਤਾ ਗਿਆ।ਪ੍ਰੋਗਰਾਮ ਦੀ ਸ਼ੁਰੂਆਤ ਗਿੱਧਾ ਅਤੇ ਲੋਕ ਗੀਤਾਂ ਨਾਲ ਹੋਈ। ਔਰਤਾਂ ਨੇ ਪੰਜਾਬੀ ਸੂਟ, ਪਰਾਂਦੇ ਅਤੇ ਚੂੜੀਆਂ ਨਾਲ ਸ਼ਿੰਗਾਰ ਕਰਕੇ ਤੀਆਂ ਦੇ ਗੀਤਾਂ ’ਤੇ ਖੂਬ ਗਿੱਧਾ ਭੰਗੜਾ ਪਾਇਆ। ਮੈਡਮ ਖੁਸ਼ਬੂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਤੀਆਂ ਦਾ ਤਿਉਹਾਰ ਸਾਡੀ ਵਿਰਾਸਤ ਹੈ। ਅਜਿਹੇ ਪ੍ਰੋਗਰਾਮਾਂ ਨਾਲ ਭੈਣਾਂ ਵਿਚ ਆਪਸੀ ਪਿਆਰ ਅਤੇ ਭਾਈਚਾਰੇ ਦਾ ਸੁਨੇਹਾ ਜਾਂਦਾ ਹੈ। ਉਨ੍ਹਾਂ ਨੇ ਅੱਗਰਵਾਲ ਸਭਾ ਵਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਬੈਸਟ ਡਰੈੱਸ ਅਤੇ ਬੈਸਟ ਗਿੱਧਾ ਆਦਿ ਮੁਕਾਬਲੇ ਵੀ ਕਰਵਾਏ ਗਏ। ਇਸ ਪ੍ਰੋਗਰਾਮ ਵਿਚ ਸ਼ਹਿਰ ਦੀਆਂ ਵੱਡੀ ਗਿਣਤੀ ਵਿਚ ਔਰਤਾਂ ਅਤੇ ਅਗਰਵਾਲ ਸਭਾ ਦੇ ਅਹੁਦੇਦਾਰ ਹਾਜ਼ਰ ਸਨ।
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਹਮਲੇ ਦੀ ਨਿਖੇਧੀ ਅਗਲੀ ਖ਼ਬਰ ਬੈਰੀਐਟ੍ਰਿਕ ਸਰਜਰੀ ਮੋਟਾਪੇ ਅਤੇ ਇਸ ਨਾਲ ਜੁੜੀਆਂ ਬਿਮਾਰੀਆਂ ਦੇ ਇਲਾਜ ’ਚ ਬਣੀ ਆਸ ਦੀ ਵੱਡੀ ਕਿਰਨ : ਡਾ. ਸਿੰਗਲਾ ਰੋਬੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।