14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਚੰਡੀਗੜ੍ਹ ਵਿਖੇ ਰੋਸ ਪ੍ਰਦਰਸ਼ਨ ਨੂੰ ਲੈ ਕੇ ਭਾਕਿਯੂ ਕਾਦੀਆਂ ਦੀ ਮੀਟਿੰਗ

ਫ਼ਾਜ਼ਿਲਕਾ, 13 ਅਗਸਤ (ਦਵਿੰਦਰ ਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਇਕ ਸਤੰਬਰ ਨੂੰ ਚੰਡੀਗੜ੍ਹ ਵਿਖੇ ਦਿੱਤੇ ਜਾ ਰਹੇ ਧਰਨੇ ਦੀਆਂ ਤਿਆਰੀਆਂ ਨੂੰ ਲੈ ਕੇ ਭਾਕਿਯੂ ਕਾਦੀਅ ਦੀ ਇਕ ਮੀਟਿੰਗ ਹੋਈ। ਜਿਸ ਵਿਚ ਵੱਡੀ ਗਿਣਤੀ ਵਿਚ ਬੀਕੇਯੂ ਕਾਦੀਆਂ ਦੇ ਕਿਸਾਨ ਆਗੂ ਅਤੇ ਮੈਂਬਰਾਂ ਨੇ ਹਿੱਸਾ ਲਿਆ।

ਅਜੀਤ ਡੈਸਕ 14-08-2026
ਫ਼ਾਜ਼ਿਲਕਾ, 13 ਅਗਸਤ (ਦਵਿੰਦਰ ਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਇਕ ਸਤੰਬਰ ਨੂੰ ਚੰਡੀਗੜ੍ਹ ਵਿਖੇ ਦਿੱਤੇ ਜਾ ਰਹੇ ਧਰਨੇ ਦੀਆਂ ਤਿਆਰੀਆਂ ਨੂੰ ਲੈ ਕੇ ਭਾਕਿਯੂ ਕਾਦੀਅ ਦੀ ਇਕ ਮੀਟਿੰਗ ਹੋਈ। ਜਿਸ ਵਿਚ ਵੱਡੀ ਗਿਣਤੀ ਵਿਚ ਬੀਕੇਯੂ ਕਾਦੀਆਂ ਦੇ ਕਿਸਾਨ ਆਗੂ ਅਤੇ ਮੈਂਬਰਾਂ ਨੇ ਹਿੱਸਾ ਲਿਆ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਬੀਕੇਯੂ ਕਾਦੀਆਂ ਫਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨ ਨਿਸ਼ਾਨ ਸਿੰਘ ਅਤੇ ਜਿਲਾ ਜਨਰਲ ਸਕੱਤਰ ਜਸਪਾਲ ਸਿੰਘ ਪਾਕਾਂ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਨੂੰ ਸੁਰੱਖਿਤ ਰੱਖਣ ਲਈ 78,79, 80 ਪਾਣੀ ਦੀਆਂ ਧਾਰਾਵਾਂ ਨੂੰ ਰੱਦ ਕਰਵਾ ਕੇ ਨਵੀਆਂ ਬਣਵਾਉਣ ਦੇ ਲਈ, ਲੈਂਡ ਪੁਲਿੰਗ ਪੋਲਿਸੀ ਨੂੰ ਰੱਦ ਕਰਵਾਉਣ ਦੇ ਲਈ, ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਫਸਲਾਂ ਉੱਪਰ ਡਾ. ਸਵਾਮੀਨਾਥਨ ਰਿਪੋਰਟ ਦੇ ਮੁਤਾਬਕ ਐਮ.ਐਸ.ਪੀ ਦੇਣ ਦੇ ਲਈ, ਭਾਰਤ ਵਲੋਂ ਅਮਰੀਕਾ ਨਾਲ ਕੀਤਾ ਵਪਾਰ ਸਮਝੌਤਾ ਰੱਦ ਕਰਵਾਉਣ ਲਈ ਅਤੇ ਲੈਂਡਮਾਰਕਜ ਬੈਂਕਾਂ ਵਿਚ ਕਿਸਾਨਾਂ ਦੇ ਕਰਜ਼ੇ ਮਾਫ ਕਰਵਾਉਣ ਦੇ ਨਾਲ ਨਾਲ ਹੋਰ ਕਈ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ 1 ਸਤੰਬਰ 2026 ਨੂੰ ਚੰਡੀਗੜ੍ਹ ਵਿਖੇ ਵਿਸ਼ਾਲ ਧਰਨਾ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਇਸ ਧਰਨੇ ਵਿਚ ਫਾਜ਼ਿਲਕਾ ਜ਼ਿਲ੍ਹੇ ਤੋਂ ਸੈਂਕੜਿਆਂ ਦੀ ਗਿਣਤੀ ਵਿਚ ਕਿਸਾਨ ਹਾਜ਼ਰੀ ਲਗਵਾਉਣਗੇ। ਇਸ ਮੌਕੇ ਬਲਾਕ ਪ੍ਰਧਾਨ ਅਰਨੀਵਾਲਾ ਲਖਵਿੰਦਰ ਸਿੰਘ, ਫੌਜਾ ਸਿੰਘ ਬਲਾਕ ਪ੍ਰਧਾਨ ਫਾਜ਼ਿਲਕਾ, ਗੁਰਪ੍ਰੀਤ ਸਿੰਘ ਪੰਜਾਬ ਆਈ.ਟੀ ਸੈਲ, ਹਰਦੀਪ ਸਿੰਘ, ਰਛਪਾਲ ਸਿੰਘ ਕੰਧਵਾਲਾ,ਬਲਵੰਤ ਸਿੰਘ ਨੰਬਰਦਾਰ ਰਾਣਾ, ਜੋਗਿੰਦਰ ਸਿੰਘ ਕਬੂਲ ਸ਼ਾਹ, ਲਖਵਿੰਦਰ ਸਿੰਘ ਕਮਾਲ ਵਾਲਾ, ਸੁਖਜੀਤ ਸਿੰਘ ਘੱਟਿਆਵਾਲੀ, ਜਸਬੀਰ ਸਿੰਘ ਜੰਡਵਾਲਾ ਖਰਤਾ, ਸੁੱਖ ਦਵਿੰਦਰ ਜੀਤ ਸਿੰਘ ਟਿੱਪਾਵਾਲੀ, ਜਗਮੋਹਨ ਸਿੰਘ, ਪ੍ਰਤਾਪ ਸਿੰਘ ਆਦੀ ਹਾਜ਼ਰ ਸਨ।
ਪਿਛਲੀ ਖ਼ਬਰ ਸਰਵਹਿਤਕਾਰੀ ਵਿੱਦਿਆ ਮੰਦਰ ’ਚ ਹਰਿਆਲੀ ਤੀਜ ਮਨਾਈ ਅਗਲੀ ਖ਼ਬਰ ਪਿੰਡ ਖੈਰੇ ਕੇ ਉਤਾੜ ਵਿਖੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕ੍ਰਿਕਟ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।