15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੇਰਾ ਖੇੜਾ ਦੇ ਵਿਦਿਆਰਥੀਆਂ ਵਲੋਂ ਸਾਇੰਸ ਸਿਟੀ ਕਪੂਰਥਲਾ ਦਾ ਦੌਰਾ

ਬੱਲੂਆਣਾ, 14 ਅਗਸਤ (ਜਸਮੇਲ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੇਰਾ ਖੇੜਾ ਦੇ ਵਿਦਿਆਰਥੀਆਂ ਨੂੰ ਸਰਕਾਰੀ ਹਦਾਇਤਾਂ ਅਨੁਸਾਰ ਪ੍ਰਿੰਸੀਪਲ ਸ਼੍ਰੀਮਤੀ ਦੀਪਿਕਾ ਠਾਕੁਰ ਦੀ ਅਗਵਾਈ ਹੇਠ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਵਿਖੇ ਵਿਜ਼ਟ ਕਰਵਾਈ ਗਈ। ਇਸ ਟੂਰ ਦਾ ਮੁੱਖ ਮਕਸਦ ਵਿਦਿਆਰਥੀਆਂ ਵਿਚ ਵਿਗਿਆਨ ਪ੍ਰਤੀ ਰੁਚੀ ਅਤੇ ਵਿਗਿਆਨਿਕ ਦ੍ਰਿਸ਼ਟੀਕੋਣ ਪੈਦਾ ਕਰਨਾ ਸੀ।

ਅਜੀਤ ਡੈਸਕ 15-08-2026
ਬੱਲੂਆਣਾ, 14 ਅਗਸਤ (ਜਸਮੇਲ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੇਰਾ ਖੇੜਾ ਦੇ ਵਿਦਿਆਰਥੀਆਂ ਨੂੰ ਸਰਕਾਰੀ ਹਦਾਇਤਾਂ ਅਨੁਸਾਰ ਪ੍ਰਿੰਸੀਪਲ ਸ਼੍ਰੀਮਤੀ ਦੀਪਿਕਾ ਠਾਕੁਰ ਦੀ ਅਗਵਾਈ ਹੇਠ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਵਿਖੇ ਵਿਜ਼ਟ ਕਰਵਾਈ ਗਈ। ਇਸ ਟੂਰ ਦਾ ਮੁੱਖ ਮਕਸਦ ਵਿਦਿਆਰਥੀਆਂ ਵਿਚ ਵਿਗਿਆਨ ਪ੍ਰਤੀ ਰੁਚੀ ਅਤੇ ਵਿਗਿਆਨਿਕ ਦ੍ਰਿਸ਼ਟੀਕੋਣ ਪੈਦਾ ਕਰਨਾ ਸੀ। ਇਸ ਵਿਜ਼ਟ ਦੌਰਾਨ ਵਿਦਿਆਰਥੀਆਂ ਨੇ ਡੋਮ ਥਿਏਟਰ, ਡਾਇਣੋ ਪਾਰਕ, ਸਾਇੰਸ ਗੈਲਰੀ, ਮੈਥ ਗੈਲਰੀ, ਗੇਮਜ਼ ਗੈਲਰੀ, ਫਲਾਈਟ ਸਿਮੂਲੇਟਰ ਆਦਿ ਬੜੇ ਉਤਸ਼ਾਹ ਨਾਲ ਦੇਖੇ ਅਤੇ ਬਹੁਤ ਅਨੰਦ ਮਾਣਦੇ ਹੋਏ ਬਹੁਤ ਕੁੱਝ ਨਵਾਂ ਸਿੱਖਿਆ। ਇਸ ਟੂਰ ਦੌਰਾਨ ਮਿਸ ਪ੍ਰਿਆ, ਸ਼੍ਰੀਮਤੀ ਕਿਰਨ ਬਾਲਾ ਅਤੇ ਮੁਕੇਸ਼ ਕੁਮਾਰ ਵਿਦਿਆਰਥੀਆਂ ਦੇ ਗਾਈਡ ਅਧਿਆਪਕ ਵਜੋਂ ਨਾਲ ਸਨ।
ਪਿਛਲੀ ਖ਼ਬਰ ਸੁਹਾਨੀ ਡੋਡਾ ਅਬੋਹਰ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਨਿਯੁਕਤ ਅਗਲੀ ਖ਼ਬਰ ਫ਼ਾਜ਼ਿਲਕਾ ਅਪਰਾਧਨਾਮਾ -ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 3 ਮੁਕੱਦਮੇ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।