17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਸ਼ਹੀਦ ਭਗਤ ਸਿੰਘ ਸਟੇਡੀਅਮ ’ਚ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ 8 ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਲਹਿਰਾਇਆ ਤਿਰੰਗਾ, ਪਰੇਡ ਤੋਂ ਲਈ ਸਲਾਮੀ 8 ਸ਼ਹੀਦ ਸਾਡੇ ਦੇਸ਼ ਦਾ ਸਰਮਾਇਆ, ਉਨ੍ਹਾਂ ਦੀਆਂ ਕੁਰਬਾਨੀਆਂ ਬਦੌਲਤ ਅਸੀਂ ਆਜ਼ਾਦ ਫ਼ਿਜ਼ਾ ’ਚ ਮਾਣ ਰਹੇ ਹਾਂ ਸਾਹ-ਡਿਪਟੀ ਕਮਿਸ਼ਨਰ 8 ਦੇਸ਼ ਭਗਤੀ ਨੂੰ ਸਮਰਪਿਤ ਸੱਭਿਆਚਾਰਕ ਪ੍ਰੋਗਰਾਮ, ਗਿੱਧਾ ਅਤੇ ਭੰਗੜਾ ਬਣੇ ਮੁੱਖ ਖਿੱਚ ਦਾ ਕੇਂਦਰ

ਫ਼ਾਜ਼ਿਲਕਾ, 16 ਅਗਸਤ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਸਥਾਨਕ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਪੂਰੀ ਸ਼ਰਧਾ, ਉਤਸ਼ਾਹ ਅਤੇ ਕੌਮੀ ਜਜ਼ਬੇ ਨਾਲ ਮਨਾਇਆ ਗਿਆ। ਸਮਾਰੋਹ ਵਿਚ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।

ਅਜੀਤ ਡੈਸਕ 17-08-2026
ਫ਼ਾਜ਼ਿਲਕਾ, 16 ਅਗਸਤ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਸਥਾਨਕ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਪੂਰੀ ਸ਼ਰਧਾ, ਉਤਸ਼ਾਹ ਅਤੇ ਕੌਮੀ ਜਜ਼ਬੇ ਨਾਲ ਮਨਾਇਆ ਗਿਆ। ਸਮਾਰੋਹ ਵਿਚ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਆਈ.ਜੀ.ਪੰਜਾਬ ਪੁਲਿਸ ਬਾਬੂ ਲਾਲ, ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਅਤੇ ਜ਼ਿਲ੍ਹਾ ’ਤੇ ਸੈਸ਼ਨ ਜੱਜ ਧਰਮਿੰਦਰ ਪਾਲ ਸਿੰਗਲਾ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਸਮਾਰੋਹ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਆਸਿਫਵਾਲਾ ਵਿਖੇ ਸ਼ਹੀਦੀ ਸਮਾਰਕ ’ਤੇ ਪਹੁੰਚ ਕੇ 1971 ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਉਪਰੰਤ ਮੁੱਖ ਮਹਿਮਾਨ ਨੇ ਖੁੱਲ੍ਹੀ ਜਿਪਸੀ ਵਿਚ ਸਵਾਰ ਹੋ ਕੇ ਪੰਜਾਬ ਪੁਲਿਸ, ਮਹਿਲਾ ਪੁਲਿਸ ਵਿੰਗ, ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ., ਗਾਈਡ ਅਤੇ ਵੱਖ-ਵੱਖ ਸਕੂਲਾਂ ਦੀਆਂ ਟੁਕੜੀਆਂ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਸਮਾਰੋਹ ਦੌਰਾਨ ਵੱਖ-ਵੱਖ ਸਕੂਲੀ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ’ਤੇ ਆਧਾਰਿਤ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ, ਗਿੱਧਾ ਅਤੇ ਭੰਗੜਾ ਪੇਸ਼ ਕੀਤਾ ਗਿਆ, ਜੋ ਕਿ ਦਰਸ਼ਕਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਰਿਹਾ। ਇਸ ਮੌਕੇ ਲੋੜਵੰਦ ਪਰਿਵਾਰਾਂ ਨੂੰ ਸਿਲਾਈ ਮਸ਼ੀਨਾਂ, ਵੀਲ੍ਹ ਚੇਅਰਾਂ ਅਤੇ ਟਰਾਈ ਸਾਈਕਲਾਂ ਦੀ ਵੰਡ ਕੀਤੀ ਗਈ ਅਤੇ ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਜ਼ਿਲ੍ਹਾ ਵਾਸੀਆਂ ਦੇ ਨਾਂ ਆਪਣੇ ਸੰਦੇਸ਼ ਵਿਚ ਡਿਪਟੀ ਕਮਿਸ਼ਨਰ ਨੇ ਆਜ਼ਾਦੀ ਦੇ ਪਰਵਾਨਿਆਂ ਅਤੇ ਸ਼ਹੀਦਾਂ ਨੂੰ ਸ਼ਰਧਾ ਦੇ ਫ਼ੁਲ ਭੇਟ ਕਰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿਚ ਪੰਜਾਬੀਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ, ਜਿਸ ’ਤੇ ਪੂਰੇ ਦੇਸ਼ ਨੂੰ ਮਾਣ ਹੈ। ਪ੍ਰੋਗਰਾਮ ਦੇ ਅੰਤ ਵਿਚ ਵੱਖ-ਵੱਖ ਖੇਤਰਾਂ ਵਿਚ ਸ਼ਲਾਘਾਯੋਗ ਸੇਵਾਵਾਂ ਨਿਭਾਉਣ ਵਾਲੀਆਂ ਸ਼ਖ਼ਸੀਅਤਾਂ, ਵਿਦਿਆਰਥੀਆਂ, ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਦੀ ਸਮਾਪਤੀ ਰਾਸ਼ਟਰੀ ਗਾਣ ਨਾਲ ਹੋਈ। ਇਸ ਮੌਕੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ.ਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਜਗਵਿੰਦਰਜੀਤ ਸਿੰਘ ਗਰੇਵਾਲ, ਨਸ਼ਾ ਮੁਕਤੀ ਮੋਰਚਾ ਮਾਲਵਾ ਜ਼ੋਨ ਇੰਚਾਰਜ ਚਸਪਿੰਦਰ ਸਿੰਘ ਚਹਿਲ, ਏ.ਡੀ.ਜੇ. ਅਤੁੱਲ ਕੰਬੋਜ, ਏ.ਡੀ.ਜੇ. ਪਲਮਿੰਦਰਜੀਤ ਕੌਰ, ਏ.ਡੀ.ਜੇ. ਅਜੀਤ ਪਾਲ ਸਿੰਘ, ਸੀ.ਜੇ.ਐੱਮ. ਹਿਮਾਂਸ਼ੀ ਗਿਲਹੋਤਰਾ, ਸੀ.ਜੇ.ਐੱਮ.ਰੁਚੀ ਸਵਪਨ ਸ਼ਰਮਾ, ਐੱਸ.ਡੀ. ਐੱਮ. ਜੁਗਰਾਜ ਸਿੰਘ, ਹਲਕਾ ਇੰਚਾਰਜ ਅਬੋਹਰ ਡਾ.ਸ਼ਿਵਾਨੀ ਡੋਡਾ ਸਮੇਤ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ, ਸਮਾਜ ਸੇਵੀ ਅਤੇ ਵੱਡੀ ਗਿਣਤੀ ਵਿਚ ਜ਼ਿਲ੍ਹਾ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਸਿਵਲ ਸਰਜਨ ਡਾ. ਕਵਿਤਾ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਵਲੋਂ ਸੁਤੰਤਰਤਾ ਦਿਹਾੜੇ ’ਤੇ ਬਲਾਕ ਖੂਈ ਖੇੜਾ ਦੇ ਸਿਹਤ ਅਮਲੇ ਦਾ ਸ... ਅਗਲੀ ਖ਼ਬਰ ਫ਼ਾਜ਼ਿਲਕਾ ’ਚ ਮਨਾਇਆ ਆਜ਼ਾਦੀ ਦਿਵਸ ਤੇ ਕਾਮਰੇਡ ਵਧਾਵਾ ਰਾਮ ਦਾ 109ਵਾਂ ਜਨਮ ਦਿਹਾੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।