17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਸਿਵਲ ਸਰਜਨ ਡਾ. ਕਵਿਤਾ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਵਲੋਂ ਸੁਤੰਤਰਤਾ ਦਿਹਾੜੇ ’ਤੇ ਬਲਾਕ ਖੂਈ ਖੇੜਾ ਦੇ ਸਿਹਤ ਅਮਲੇ ਦਾ ਸਨਮਾਨ

ਫ਼ਾਜ਼ਿਲਕਾ, 16 ਅਗਸਤ (ਦਵਿੰਦਰ ਪਾਲ ਸਿੰਘ)-ਆਜ਼ਾਦੀ ਦਿਹਾੜੇ ਦੇ ਸ਼ੁੱਭ ਅਵਸਰ ’ਤੇ ਸਿਵਲ ਸਰਜਨ ਡਾ. ਕਵਿਤਾ ਸਿੰਘ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.

ਅਜੀਤ ਡੈਸਕ 17-08-2026
ਫ਼ਾਜ਼ਿਲਕਾ, 16 ਅਗਸਤ (ਦਵਿੰਦਰ ਪਾਲ ਸਿੰਘ)-ਆਜ਼ਾਦੀ ਦਿਹਾੜੇ ਦੇ ਸ਼ੁੱਭ ਅਵਸਰ ’ਤੇ ਸਿਵਲ ਸਰਜਨ ਡਾ.ਕਵਿਤਾ ਸਿੰਘ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਰਿੰਕੂ ਵਲੋਂ ਬਲਾਕ ਖੂਈ ਖੇੜਾ ਦੇ ਸਿਹਤ ਸਟਾਫ਼ ਨੂੰ ਬਿਹਤਰੀਨ ਅਤੇ ਸ਼ਾਨਦਾਰ ਸਿਹਤ ਸੇਵਾਵਾਂ ਨਿਭਾਉਣ ਬਦਲੇ ਉਚੇਚੇ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਸਨਮਾਨ ਸਮਾਰੋਹ ਦੌਰਾਨ ਵਧੀਆ ਸੇਵਾਵਾਂ ਦੇਣ ਲਈ ਡਾ.ਲਵਪ੍ਰੀਤ ਸਿੰਘ, ਰਜਨੀ ਮਲਟੀ ਪਰਪਜ਼ ਹੈਲਥ ਵਰਕਰ, ਸੁਦੇਸ਼ ਮਲਟੀ ਪਰਪਜ਼ ਹੈਲਥ ਵਰਕਰ, ਨਿਸ਼ੂ ਬੀ.ਐੱਸ.ਏ. ਅਤੇ ਕਰਮਾ ਐੱਲ.ਐੱਚ.ਵੀ. ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਿਹਤ ਅਧਿਕਾਰੀਆਂ ਨੇ ਸਟਾਫ਼ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਭਵਿੱਖ ਵਿਚ ਵੀ ਲੋਕਾਂ ਨੂੰ ਅਜਿਹੀਆਂ ਹੀ ਸਮਰਪਿਤ ਸੇਵਾਵਾਂ ਦੇਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਨਹਿਰ ’ਚ ਨਹਾਉਂਦੇ ਸਮੇਂ 10ਵੀਂ ਦਾ ਵਿਦਿਆਰਥੀ ਰੁੜ੍ਹਿਆ, ਭਾਲ ਜਾਰੀ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਸਟੇਡੀਅਮ ’ਚ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ 8 ਡਿਪਟੀ ਕਮਿਸ਼ਨਰ ਅਮਰਪ੍ਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।