17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਫ਼ਾਜ਼ਿਲਕਾ ਅਪਰਾਧਨਾਮਾ ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 8 ਮੁਕੱਦਮੇ ਦਰਜ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਫ਼ਾਜ਼ਿਲਕਾ, 16 ਅਗਸਤ (ਦਵਿੰਦਰ ਪਾਲ ਸਿੰਘ)-ਥਾਣਾ ਵੈਰੋਕੇ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਅਤੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿਚ ਦਾਣਾ ਮੰਡੀ ਵੈਰੋਕੇ ਪਾਸ ਪੁੱਜੀ ਤਾਂ ਇਕ ਨੌਜਵਾਨ ਪੈਦਲ ਤੁਰਿਆ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਦੀ ਗੱਡੀ ਨੂੰ ਵੇਖ ਕੇ ਨਹਿਰ ਸੂਆ ਦੀ ਪਟੜੀ ਵੱਲ ਨੂੰ ਭੱਜ ਕੇ ਆਪਣੇ ਕੋਲ ਮੌਜੂਦ ਸਮਾਨ ਨੂੰ ਸਾਈਡ ਵੱਲ ਸੁੱਟ ਕੇ ਭੱਜਣ ਲੱਗਾ।

ਅਜੀਤ ਡੈਸਕ 17-08-2026
ਫ਼ਾਜ਼ਿਲਕਾ, 16 ਅਗਸਤ (ਦਵਿੰਦਰ ਪਾਲ ਸਿੰਘ)-ਥਾਣਾ ਵੈਰੋਕੇ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਅਤੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿਚ ਦਾਣਾ ਮੰਡੀ ਵੈਰੋਕੇ ਪਾਸ ਪੁੱਜੀ ਤਾਂ ਇਕ ਨੌਜਵਾਨ ਪੈਦਲ ਤੁਰਿਆ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਦੀ ਗੱਡੀ ਨੂੰ ਵੇਖ ਕੇ ਨਹਿਰ ਸੂਆ ਦੀ ਪਟੜੀ ਵੱਲ ਨੂੰ ਭੱਜ ਕੇ ਆਪਣੇ ਕੋਲ ਮੌਜੂਦ ਸਮਾਨ ਨੂੰ ਸਾਈਡ ਵੱਲ ਸੁੱਟ ਕੇ ਭੱਜਣ ਲੱਗਾ। ਜਿਸ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਉਸ ਕੋਲੋਂ ਇਕ ਗਰਾਮ ਹੈਰੋਇਨ ਬਰਾਮਦ ਹੋਈ। ਕਾਬੂ ਕੀਤੇ ਵਿਅਕਤੀ ਦੀ ਪਹਿਚਾਣ ਰਾਜ ਕੁਮਾਰ ਉਰਫ਼ ਰਾਜੂ ਪੁੱਤਰ ਜਗਤ ਸਿੰਘ ਵਾਸੀ ਗੁਮਾਨੀ ਵਾਲਾ ਖੂਹ ਦਾਖਲੀ ਚੱਕ ਬਲੋਚਾ ਉਰਫ਼ ਮਹਾਲਮ ਵਜੋਂ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਘਰ ਵਿਚੋਂ ਹਜ਼ਾਰਾਂ ਰੁਪਏ ਦੀ ਨਕਦੀ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਫਾਜ਼ਿਲਕਾ - ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਘਰ ਵਿਚੋਂ ਨਕਦੀ ਚੋਰੀ ਕਰਨ ਵਾਲੇ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਦੇਵ ਰਾਜ ਨੇ ਦੱਸਿਆ ਕਿ ਉਨ੍ਹਾਂ ਨੂੰ ਪਵਨ ਕੁਮਾਰ ਪੁੱਤਰ ਰੌਸ਼ਨ ਲਾਲ ਵਾਸੀ ਇੰਦਰ ਨਗਰੀ ਜਲਾਲਾਬਾਦ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 7, 8 ਅਗਸਤ ਦੀ ਦਰਮਿਆਨੀ ਰਾਤ ਨੂੰ ਇਕ ਅਣਪਛਾਤੇ ਵਿਅਕਤੀ ਨੇ ਉਸ ਦੇ ਘਰ ਅੰਦਰ ਦਾਖਲ ਹੋ ਕੇ ਨਕਦੀ ਕਰੀਬ 85000 ਤੋਂ 90000 ਰੁਪਏ ਚੋਰੀ ਕਰ ਲਈ ਹੈ। ਜਿਸ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਕੁੱਟਮਾਰ ਕਰਨ ਅਤੇ ਵੀਡੀਓ ਵਾਇਰਲ ਕਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਫਾਜ਼ਿਲਕਾ- ਥਾਣਾ ਅਰਨੀਵਾਲਾ ਪੁਲਿਸ ਨੇ ਇਕ ਨਾਈ ਦੀ ਦੁਕਾਨ ’ਤੇ ਕੁੱਟਮਾਰ ਕਰਨ ਅਤੇ ਵੀਡੀਓ ਵਾਇਰਲ ਕਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਬ ਇੰਸਪੈਕਟਰ ਸੁਨੀਲ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਕਰਤਾਰ ਸਿੰਘ ਉਰਫ਼ ਰੌਬਿਨ ਪੁੱਤਰ ਭਜਨ ਸਿੰਘ ਵਾਸੀ ਮੰਡੀ ਅਰਨੀਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 1 ਅਗਸਤ ਨੂੰ ਸ਼ਾਮ 6:30 ਵਜੇ ਉਹ ਆਪਣੀ ਦੁਕਾਨ ਤੋਂ ਮਹਿਰੋਕ ਹਸਪਤਾਲ ਚੌਂਕ ਪਰ ਜਾ ਰਿਹਾ ਸੀ ਤਾਂ ਜਗਮੀਤ ਸਿੰਘ ਪੁੱਤਰ ਜੋਗਿੰਦਰ ਸਿੰਘ, ਅਨਮੋਲ ਉਰਫ਼ ਗੁਰਭੇਜ ਸਿੰਘ ਪੁੱਤਰ ਜਗਮੀਤ ਸਿੰਘ ਅਤੇ ਨਵਦੀਪ ਸਿੰਘ ਪੁੱਤਰ ਜਗਮੀਤ ਸਿੰਘ ਵਾਸੀ ਅਰਨੀਵਾਲਾ ਨੇ ਉਸ ਦੀ ਨਾਈ ਦੀ ਦੁਕਾਨ ’ਤੇ ਕੁੱਟਮਾਰ ਕੀਤੀ ਅਤੇ ਉਸ ਦੀ ਵੀਡੀਓ ਬਣਾ ਕੇ ਵਾਇਰਲ ਕੀਤੀ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਜ਼ਮੀਨ ਦਾ ਸੌਦਾ ਕਰਕੇ ਠੱਗੀ ਮਾਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਫਾਜ਼ਿਲਕਾ- ਥਾਣਾ ਖੂਈ ਖੇੜਾ ਪੁਲਿਸ ਨੇ ਜ਼ਮੀਨ ਦਾ ਸੌਦਾ ਕਰਕੇ ਠੱਗੀ ਮਾਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਅਮਰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਅਜੀਤਪਾਲ ਸਿੰਘ ਪੁੱਤਰ ਆਤਮਾ ਸਿੰਘ ਵਾਸੀ ਰਥੜੀਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਤੇ ਪਲਵਿੰਦਰ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਪਿੰਡ ਬੁਰਜ ਸਿਧਵਾਂ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਗੁਰਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ, ਜਸਵੀਰ ਕੌਰ ਪਤਨੀ ਬਲਵਿੰਦਰ ਸਿੰਘ ਵਾਸੀ 19 ਐਮ.ਐਲ ਬਖ਼ਤਾਂ ਵਾਲੀ ਜ਼ਿਲ੍ਹਾ ਗੰਗਾਨਗਰ ਰਾਜਸਥਾਨ ਅਤੇ ਮਨਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਡੰਗਰ ਖੇੜਾ ਨੇ ਬਾਹੱਦ ਰਕਬਾ ਪਿੰਡ ਕਟੈਹੜਾ ਦੀ ਕੁੱਲ 74 ਕਨਾਲ 11 ਮਰਲੇ ਜ਼ਮੀਨ ਦਾ ਸੌਦਾ 2550000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਤੈਅ ਕਰਕੇ ਅਤੇ ਉਸ ਦੇ ਨਾਮ ਰਜਿਸਟਰੀ ਨਾ ਕਰਵਾ ਕੇ ਇਕ ਕਰੋੜ 55 ਲੱਖ ਰੁਪਏ ਦੀ ਠੱਗੀ ਮਾਰੀ ਹੈ। ਪੜਤਾਲ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਆਯੁਸ਼ਮਾਨ ਅਰੋਗਿਆ ਸੈਂਟਰ ਵਿਚੋਂ ਸਮਾਨ ਚੋਰੀ ਕਰਨ ਵਾਲੇ 2 ਵਿਅਕਤੀ ਕਾਬੂ ਫਾਜ਼ਿਲਕਾ - ਥਾਣਾ ਖੂਈ ਖੇੜਾ ਪੁਲਿਸ ਨੇ ਆਯੁਸ਼ਮਾਨ ਅਰੋਗਿਆ ਸੈਂਟਰ ਵਿਚੋਂ ਸਮਾਨ ਚੋਰੀ ਕਰਨ ਵਾਲੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਮਨਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਵਿਕਰਮ ਸਿੰਘ ਐਮ.ਪੀ.ਐੱਚ.ਡਬਲਯੂ ਆਯੁਸ਼ਮਾਨ ਅਰੋਗਿਆ ਸੈਂਟਰ ਪਿੰਡ ਖਿੱਪਾਵਾਲੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 11 , 12 ਅਗਸਤ ਦੀ ਦਰਮਿਆਨੀ ਰਾਤ ਨੂੰ ਪ੍ਰਵੇਸ਼ ਕੁਮਾਰ ਪੁੱਤਰ ਸੁਰਿੰਦਰ ਕੁਮਾਰ ਅਤੇ ਪ੍ਰਿੰਸ ਪੁੱਤਰ ਵਿਨੋਦ ਕੁਮਾਰ ਵਾਸੀ ਪਿੰਡ ਖਿੱਪਾਵਾਲੀ ਨੇ ਆਯੁਸ਼ਮਾਨ ਅਰੋਗਿਆ ਸੈਂਟਰ ਪਿੰਡ ਖਿੱਪਾਵਾਲੀ ਵਿਚੋਂ ਤਾਲਾ ਤੋੜ ਕੇ 2 ਛੱਤ ਵਾਲੇ ਪੱਖੇ, ਇਕ ਪਾਣੀ ਵਾਲੀ ਮੋਟਰ, ਆਰ.ਸੀ.ਐੱਚ.ਰਜਿਸਟਰ, ਸਟਾਕ ਰਜਿਸਟਰ, ਬੀ.ਪੀ. ਮਸ਼ੀਨ , ਐੱਚ.ਬੀ.ਮੀਟਰ, ਵੇਟ ਮਸ਼ੀਨ, ਪੁਰਾਣਾ ਫ਼ੰਡਾਂ ਵਾਲਾ ਰਿਕਾਰਡ ਅਤੇ ਕੁੱਝ ਦਵਾਈਆਂ ਚੋਰੀ ਕਰ ਲਈਆਂ ਹਨ। ਚੋਰੀ ਹੋਏ ਮਾਲ ਦੀ ਕੁੱਲ ਕੀਮਤ ਕਰੀਬ 35000 ਰੁਪਏ ਹੈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਜਣਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਖੇਤ ਵਿਚੋਂ ਸੋਲਰ ਮੋਟਰ ਚੋਰੀ ਕਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਫ਼ਾਜ਼ਿਲਕਾ- ਥਾਣਾ ਖੂਈ ਖੇੜਾ ਪੁਲਿਸ ਨੇ ਖੇਤ ਵਿਚੋਂ ਸੋਲਰ ਮੋਟਰ ਚੋਰੀ ਕਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਅੰਗਰੇਜ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਮਨਦੀਪ ਸਿੰਘ ਪੁੱਤਰ ਬਲਜਿੰਦਰ ਸਿੰਘ ਵਾਸੀ ਪਿੰਡ ਡੰਗਰ ਖੇੜਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 13, 14 ਅਗਸਤ ਦੀ ਦਰਮਿਆਨੀ ਰਾਤ ਨੂੰ ਸੁਨੀਲ ਕੁਮਾਰ ਪੁੱਤਰ ਰਾਮਵੀਰ ਵਾਸੀ ਪਿੰਡ ਡੰਗਰ ਖੇੜਾ, ਸੂਰਜ ਪੁੱਤਰ ਜਸਵੀਰ ਸਿੰਘ ਵਾਸੀ ਪਿੰਡ ਡੰਗਰ ਖੇੜਾ ਅਤੇ ਮੁਕੇਸ਼ ਕੁਮਾਰ ਪੁੱਤਰ ਸਤਪਾਲ ਵਾਸੀ ਢਾਣੀ ਰਾਮਪੁਰਾ ਥਾਣਾ ਸਦਰ ਫ਼ਾਜ਼ਿਲਕਾ ਨੇ ਉਸ ਦੇ ਖੇਤ ਵਿਚ ਬਣੇ ਕਮਰੇ ਦਾ ਤਾਲਾ ਤੋੜ ਕੇ ਇਕ ਸੋਲਰ ਮੋਟਰ 5 ਹੌਰਸ ਪਾਵਰ ਚੋਰੀ ਕਰ ਲਈ ਹੈ। ਚੋਰੀ ਹੋਈ ਮੋਟਰ ਦੀ ਕੁੱਲ ਕੀਮਤ ਕਰੀਬ 27000 ਰੁਪਏ ਹੈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਤਿੰਨੋਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਨੌਜਵਾਨ ਦਾ ਕਤਲ ਕਰਨ ਵਾਲੇ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਫਾਜ਼ਿਲਕਾ - ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਇਕ ਨੌਜਵਾਨ ਦਾ ਕਤਲ ਕਰਨ ਵਾਲੇ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਇੰਸਪੈਕਟਰ ਪਰਮਜੀਤ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੰਦੀਪ ਕੁਮਾਰ ਪੁੱਤਰ ਜੌਹਰੀ ਰਾਮ ਵਾਸੀ ਆਰੀਆ ਨਗਰ ਫ਼ਾਜ਼ਿਲਕਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 14 ਅਗਸਤ ਨੂੰ ਆਸ਼ੂ ਪੁੱਤਰ ਰਾਕੇਸ਼ ਕੁਮਾਰ, ਰਾਜਨ ਪੁੱਤਰ ਰਾਕੇਸ਼ ਕੁਮਾਰ, ਰਾਕੇਸ਼ ਕੁਮਾਰ ਪੁੱਤਰ ਪ੍ਰਕਾਸ਼ ਚੰਦ ਵਾਸੀ ਰਾਧਾ ਸੁਆਮੀ ਕਾਲੋਨੀ ਫ਼ਾਜ਼ਿਲਕਾ, ਗਗਨ ਰਾਮਗੜ੍ਹੀਆ ਪੁੱਤਰ ਜੋਗਿੰਦਰ ਸਿੰਘ ਵਾਸੀ ਗੁਰੂ ਨਾਨਕ ਨਗਰੀ ਫ਼ਾਜ਼ਿਲਕਾ, ਸੰਜੇ ਹੱਡੀ ਪੁੱਤਰ ਲਾਲ ਚੰਦ ਅਤੇ ਸਾਜਨ ਪੁੱਤਰ ਭਾਰਤ ਵਾਸੀ ਰਾਧਾ ਸੁਆਮੀ ਕਾਲੋਨੀ ਫ਼ਾਜ਼ਿਲਕਾ ਨੇ ਮਿਲ ਕੇ ਉਸ ਦੇ ਲੜਕੇ ਸੌਰਵ ਉਰਫ਼ ਸੱਬੂ ਦਾ ਕਾਪੇ ਮਾਰ ਕੇ ਕਤਲ ਕਰ ਦਿੱਤਾ ਹੈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਨਾਜਾਇਜ਼ ਦੇਸੀ ਸ਼ਰਾਬ ਸਮੇਤ ਇਕ ਕਾਬੂ ਫ਼ਾਜ਼ਿਲਕਾ- ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਨਾਜਾਇਜ਼ ਦੇਸੀ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਏ.ਐੱਸ.ਆਈ. ਸਰਵਣ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਬਹਾਵਵਾਲਾ ਚੁੰਗੀ ਵਿਖੇ ਗਸ਼ਤ ਕਰ ਰਹੀ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਸੰਦੀਪ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਕੰਨਲ਼ਾ ਵਾਲੇ ਝੁੱਗੇ ਜਲਾਲਾਬਾਦ ਆਪਣੇ ਘਰ ਦੇ ਬਾਹਰ ਨਾਜਾਇਜ਼ ਸ਼ਰਾਬ ਵੇਚ ਰਿਹਾ ਹੈ। ਇਤਲਾਹ ਦੇ ਆਧਾਰ ’ਤੇ ਪੁਲਿਸ ਨੇ ਕਾਰਵਾਈ ਕਰਕੇ ਸੰਦੀਪ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਕੰਨਲ਼ਾ ਵਾਲੇ ਝੁੱਗੇ ਜਲਾਲਾਬਾਦ ਨੂੰ 9 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਸਮੇਤ ਕਾਬੂ ਕਰ ਲਿਆ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਅਰਨੀਵਾਲਾ ਸ਼ੇਖ਼ ਸੁਭਾਨ ਦੀ ਹੋਈ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਫ਼ਾਜ਼ਿਲਕਾ ’ਚ ਪ੍ਰਚਾਰ ਵੈਨ ਨੇ ਦਿਖਾਏ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ’ਤੇ ਆਧਾਰਿਤ ਡਾਕੂਮੈਂਟਰੀ ਸ਼ੋਅ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।